Wednesday, January 15, 2025

ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ

Date:

ਫਾਜ਼ਿਲਕਾ 10 ਅਗਸਤ 2024…
ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੈਮ ਸਕੀਮ ਤਹਿਤ ਖੇਤੀ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਖੇਤੀ ਦੀਆਂ ਵੱਖ-ਵੱਖ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਵੇਗੀ|  ਜ਼ਿਲਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ  13 ਅਗਸਤ 2024 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ|  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ|
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ   ਖੇਤੀ ਫਸਲੀ ਵਿਨਤਾ ਨੂੰ ਉਤਸਾਹਿਤ ਕਰਨ ਲਈ ਸਮੈਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਜਿਵੇਂ ਕਿ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ.ਡਰਿਲ, ਪੋਟੈਟੋ ਪਲਾਂਟਰ (ਆਟੋਮੈਟਿਕ/ ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿਲੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ।  ਉਹਨਾਂ ਕਿਹਾ ਕਿ ਸਬਸਿਡੀ ਦੀ ਦਰ ਸਕੀਮ ਦੀਆਂ ਗਾਈਡਲਾਈਨਜ ਅਨੁਸਾਰ ਹੀ ਹੋਵੇਗੀ ਤੇ ਸਬਸਿਡੀ ਤੇ ਉਪਲਬਧ ਕਰਵਾਈਆਂ ਜਾ ਰਹੀਆਂ ਸਮੂਹ ਮਸ਼ੀਨਾਂ ਦੀ ਸੂਚੀ ਪੋਰਟਲ ਤੇ ਵੀ ਉਪਲਬਧ ਹੈ। ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੇ ਖੇਤੀਬਾੜੀ ਦਫਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...