ਦਾਣਾ ਮੰਡੀ ਮੁੱਦਕੀ ਤੇ ਤਲਵੰਡੀ ਭਾਈ ਤੇ ਆਸ ਪਾਸ ਦੀਆਂ ਮੰਡੀਆਂ ਵਿੱਚ ਲਿਫਟਿੰਗ ਲਈ ਲਿਆਂਦੀ ਜਾਵੇਗੀ ਤੇਜ਼ੀ-ਵਿਧਾਇਕ ਦਹੀਆ

ਫਿਰੋਜ਼ਪੁਰ 24 ਅਕਤੂਬਰ 2024……..ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ. ਰਜਨੀਸ਼ ਕੁਮਾਰ ਦਹੀਆ ਨੇ ਰਾਈਸ ਮਿੱਲ ਐਸੋਸੀਏਸ਼ਨ ਨਾਲ ਵਿਸ਼ੇਸ਼ ਬੈਠਕ ਕਰਕੇ ਝੋਨੇ ਦੀ ਲਿਫਟਿੰਗ ਤੇਜ਼ ਕਰਨ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਐਸੋਸੀਏਸ਼ਨ ਦਾ ਧੰਨਵਾਦ ਕੀਤਾ।

          ਵਿਧਾਇਕ ਦਹੀਆ ਨੇ ਕਿਹਾ ਕਿ ਮੰਡੀਆਂ ਦੇ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਸਰਕਾਰ ਰਾਈਸ ਮਿੱਲ ਐਸੋਸੀਏਸ਼ਨ ਅਤੇ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਮੰਡੀਆਂ ਦੇ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇੱਕ ਤੋਂ ਦੋ ਦਿਨਾਂ ਵਿੱਚ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

          ਵਿਧਾਇਕ ਦਹੀਆ ਨੇ ਕਿਹਾ ਕਿ ਅੱਜ ਐਸੋਸੀਏਸ਼ਨ ਦੇ ਨਾਲ ਮੰਡੀਆਂ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ ਹੈ ਤਾਂ ਜੋ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ। ਇਸ ਦੌਰਾਨ ਐਸੋਸੀਏਸ਼ਨ ਨੇ ਵੀ ਵਿਸ਼ਵਾਸ ਦਿੱਤਾ ਕਿ ਮੰਡੀਆਂ ਦੇ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਕੀਤਾ ਜਾਵੇਗਾ।