Friday, December 27, 2024

ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ

Date:

ਫਾਜ਼ਿਲਕਾ 28 ਅਪ੍ਰੈਲ 2024….

ਫਾਜ਼ਿਲਕਾ ਵਿਖੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਈ ਕੀਤੀ ਜਾ ਰਹੀ ਸਖਤੀ ਦੇ ਚੰਗੇ ਨਤੀਜੇ ਨਿਕਲਣੇ ਸ਼ੁਰੂ ਹੋ ਗਏ ਹਨ ਤੇ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਸ਼ਨੀਵਾਰ ਨੂੰ ਹੁਣ ਤੱਕ ਦੀ ਕਣਕ ਦੀ ਸਭ ਤੋਂ ਵੱਧ 33020 ਮੀਟ੍ਰਿਕ ਟਨ ਲਿਫਟਿੰਗ ਹੋਈ ਹੈ ਜਿਸਨੇ ਪਿਛਲੇ ਸਾਰੇ ਸਾਲਾਂ ਦਾ ਦਾ ਵੀ ਰਿਕਾਰਡ ਤੋੜ ਦਿੱਤਾ ਹੈ ਤੇ ਪਿਛਲੇ ਸਾਲਾਂ ਦੌਰਾਨ 1 ਦਿਨ ਵਿੱਚ ਏਨੀ ਤੇਜ਼ ਲਿਫਟਿੰਗ ਨਹੀਂ ਹੋਈ। ਇਸ ਤੋਂ ਇਲਾਵਾ ਹਰ ਘੰਟੇ ਬਾਅਦ ਕਣਕ ਦੀ ਲਿਫਟਿੰਗ ਦੀ ਮੋਨੀਟਰਿੰਗ ਕੀਤੀ ਜਾ ਰਹੀ ਹੈ ਅਤੇ ਦਿਨ ਐਤਵਾਰ 12 ਵਜੇ ਤੱਕ 8000 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਸੀ।

                ਲਿਫਟਿੰਗ ਵਿੱਚ ਵੱਧ ਤੋਂ ਵੱਧ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਰੱਖੀ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 504500 ਮੀਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 468861 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।  ਉਨ੍ਹਾਂ ਦੱਸਿਆ ਕਿ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਅਨੁਸਾਰ  ਬਣਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ ਅਤੇ ਖਰੀਦ ਏਜੰਸੀਆਂ ਕਣਕ ਦੀ ਖਰੀਦ ਅਨੁਸਾਰ ਲਿਫਟਿੰਗ ਦੇ ਟੀਚੇ ਪੂਰੇ ਕਰਨੇ ਵੀ ਯਕੀਨੀ ਬਣਾਉਣ | ਉਨ੍ਹਾਂ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਏਜੰਸੀਆਂ ਦੀ ਮੰਗ ਅਨੁਸਾਰ ਟਰੱਕ ਅਤੇ ਲੇਬਰ ਮੁਹਈਆ ਕਰਵਾਈ ਜਾਵੇ।

ਵਧੇਰੇ ਜਾਣਕਾਰੀ ਦਿੰਦਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਲਗਾਤਾਰ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਨੂੰ ਹੋਰ ਤੇਜ਼ੀ ਲਿਆਉਣ ਦੇ ਸਖਤ ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ। 

  ਇਸ ਮੌਕੇ ਐਸਡੀਐਮ ਵਿਪਿਨ ਭੰਡਾਰੀ , ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ ਅਤੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...