ਦੋ ਭਰਾਵਾਂ ਦੇ ਝਗੜੇ ਦੌਰਾਨ ਇੱਕ ਭਰਾ ਦੀ ਮੌਤ ਮਾਮਲੇ ਚ ਆਇਆ ਨਵਾਂ ਮੋੜ , ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫਤਾਰ

Fazilka Elder Brother Murder Accused Arrested 

Fazilka Elder Brother Murder Accused Arrested 

ਫਾਜ਼ਿਲਕਾ ਦੀ ਭੈਰੋਂ ਬਸਤੀ ‘ਚ ਇਕ ਲੜਕੀ ਨੂੰ ਲੈ ਕੇ ਆਪਣੇ ਵੱਡੇ ਭਰਾ ਦਾ ਕਤਲ ਕਰਨ ਵਾਲੇ ਛੋਟੇ ਭਰਾ ਨੂੰ ਪੁਲਸ ਨੇ ਹਰਿਆਣਾ ਤੋਂ ਗ੍ਰਿਫਤਾਰ ਕਰ ਲਿਆ ਹੈ, ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਕਾਤਲ ਦਾ ਕਹਿਣਾ ਹੈ ਕਿ ਲੜਕੀ ਉਸ ਦੀ ਸਾਲੀ ਸੀ ਨਾ ਕਿ ਉਸ ਦੀ ਸਹੇਲੀ ਪਰ ਉਸ ਦੇ ਭਰਾ ਨੇ ਉਸ ਨੂੰ ਗਲਤ ਸਮਝਿਆ।

ਐਸਪੀ ਇਨਵੈਸਟੀਗੇਸ਼ਨ ਪ੍ਰਦੀਪ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਦੀ ਭੈਰੋਂ ਬਸਤੀ ਵਿੱਚ ਇੱਕ ਲੜਕੀ ਨੂੰ ਲੈ ਕੇ ਦੋ ਭਰਾਵਾਂ ਵਿੱਚ ਹੋਏ ਝਗੜੇ ਦੌਰਾਨ ਭੈਰੋਂ ਬਸਤੀ ਵਾਸੀ ਅਜੈ ਕੁਮਾਰ ਨੇ ਆਪਣੇ ਵੱਡੇ ਭਰਾ ਸ਼ਿਵਮ ਦਾ ਕਤਲ ਕਰ ਦਿੱਤਾ ਸੀ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਟਰੇਨ ‘ਚ ਸਵਾਰ ਹੋ ਕੇ ਹਰਿਆਣਾ ਦੇ ਸਿਰਸਾ ਪਹੁੰਚ ਗਿਆ। ਪੁਲੀਸ ਵੱਲੋਂ ਕਾਤਲ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਸਨ, ਜਿਸ ਨਾਲ ਪੁਲੀਸ ਨੇ ਮੁਲਜ਼ਮ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।


ਐਸਪੀ ਦਾ ਕਹਿਣਾ ਹੈ ਕਿ ਇੱਕ ਲੜਕੀ ਦੋਵਾਂ ਭਰਾਵਾਂ ਦੇ ਸੰਪਰਕ ਵਿੱਚ ਸੀ ਅਤੇ ਇਸੇ ਗੱਲ ਨੂੰ ਲੈ ਕੇ ਉਨ੍ਹਾਂ ਵਿੱਚ ਝਗੜਾ ਹੋਇਆ ਸੀ, ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਭਰਾ ਸ਼ਰਾਬੀ ਸਨ ਅਤੇ ਲੜਕੀ ਨੂੰ ਲੈ ਕੇ ਉਨ੍ਹਾਂ ਵਿੱਚ ਲੜਾਈ ਹੋਈ ਸੀ। ਇਸ ਦੌਰਾਨ ਛੋਟੇ ਭਰਾ ਅਜੈ ਨੇ ਆਪਣੇ ਵੱਡੇ ਭਰਾ ਸ਼ਿਵਮ ਨੂੰ ਧੱਕਾ ਦੇ ਦਿੱਤਾ ਜੋ ਘਰ ਦੇ ਅੰਦਰ ਪਏ ਪੱਥਰ ‘ਤੇ ਡਿੱਗ ਗਿਆ। ਸਿਰ ‘ਤੇ ਸੱਟ ਲੱਗਣ ਕਾਰਨ ਸ਼ਿਵਮ ਦੀ ਮੌਤ ਹੋ ਗਈ।

ਫਿਲਹਾਲ ਦੋਸ਼ੀ ਨੂੰ ਅਦਾਲਤ ‘ਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ, ਹਾਲਾਂਕਿ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਝਗੜੇ ਦਾ ਕਾਰਨ ਬਣੀ ਲੜਕੀ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

Read Also : ਅੱਜ ਸ਼ਾਮ ਭਾਰੀ ਬਾਰਸ਼ ਦੀ ਭਵਿੱਖਬਾਣੀ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ

ਦੂਜੇ ਪਾਸੇ ਮੁਲਜ਼ਮ ਅਜੈ ਦਾ ਕਹਿਣਾ ਹੈ ਕਿ ਉਹ ਉਸ ਨੂੰ ਭਾਬੀ ਸਮਝਦਾ ਸੀ ਪਰ ਹੁਣ ਉਸ ਨੂੰ ਇਸ ਗੱਲ ਦਾ ਪਛਤਾਵਾ ਹੋ ਰਿਹਾ ਹੈ।

Fazilka Elder Brother Murder Accused Arrested 

[wpadcenter_ad id='4448' align='none']