ਫਾਜ਼ਿਲਕਾ, 18 ਨਵੰਬਰ
ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡਾਇਰੈਕਟਰ ਜਨਰਲ ਆਫ ਪੁਲਿਸ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਵਰਿੰਦਰ ਸਿੰਘ ਬਰਾੜ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਅਤੇ ਉਹਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ “ਪ੍ਰੋਜੈਕਟ ਸੰਪਰਕ” ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਤਹਿਤ ਫਾਜਿਲਕਾ ਪੁਲਿਸ ਦੇ ਸਮੂਹ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਿਆਂ ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਬਣਾਈਆਂ ਗਈਆਂ ਗਰਾਮ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਮੀਟਿੰਗਾਂ ਦੌਰਾਨ ਹਰੇਕ ਵਰਗ ਜਿਵੇਂ ਕਿ ਪਿੰਡਾਂ ਦੇ ਮੋਹਤਬਰ ਪੁਰਸ਼, ਔਰਤਾਂ ਅਤੇ ਨੌਜਵਾਨਾਂ ਨੂੰ ਸ਼ਾਮਲ ਕਰਕੇ ਉਹਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ।
ਫਾਜ਼ਿਲਕਾ ਪੁਲਿਸ ਵੱਲੋਂ ਹਰ ਪਿੰਡ ਅਤੇ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਹੈ “ਪੋਜੈਕਟ ਸੰਪਰਕ”
Date: