Thursday, January 2, 2025

ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

Date:

ਅੰਮ੍ਰਿਤਸਰ 11 ਨਵੰਬਰ 2024–

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਤੱਤਾਂ ਦੀ ਪੂਰਤੀ ਲਈ ਜੈਵਿਕ ਖਾਦਾਂ, ਜੀਵਾਣੂ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਕੇ ਕਰਨੀ ਚਾਹੀਦੀ ਹੈ। ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਦੀ ਸੋਧ ਜੀਵਾਣੂ ਖਾਦ ਦੇ ਟੀਕੇ ਨਾਲ ਕਰਨ ਲਈ 500 ਗ੍ਰਾਮ ਕਨਸ਼ੋਰਸ਼ੀਅਮ ਜਾਂ 250 ਗ੍ਰਾਮ ਅਜੋਟੋਬੈਕਟਰ ਅਤੇ 250 ਗ੍ਰਾਮ ਸਟਰੈਪਟੋਮਾਈਸੀਜ ਨੂੰ ਇੱਕ ਲੀਟਰ ਪਾਣੀ ਵਿੱਚ ਮਿਲਾ ਕੇ ਕਣਕ ਦੇ ਪ੍ਰਤੀ ਏਕੜ ਬੀਜ ਨਾਲ ਚੰਗੀ ਤਰਾਂ ਮਿਲਾ ਲੳੇੁ ਅਤੇ ਸੋਧੇ ਹੋਏ ਬੀਜ ਨੂੰ ਪੱਕੇ ਫਰਸ਼ ਤੇ ਛਾਵੇਂ ਸੁਕਾ ਲੳੇੁ ਅਤੇ ਛੇਤੀ ਬੀਜ ਦਿਉ। ਬੀਜ ਨੂੰ ਜੀਵਾਣੂ ਖਦ ਦਾ ਟੀਕਾ ਲਗਾਉਣ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਕਿਉਂਕਿ ਇਹ ਜੀਵਾਣੂ ਕਣਕ ਦੇ ਫਸਲ ਨੂੰ ਜਮੀਨ ਵਿੱਚਲੇ ਮੌਜੂਦ ਖੁਰਾਕੀ ਤੱਤਾਂ ਦੀ ਪੂਰਤੀ ਕਰਵਾਉਣੁ ਵਿਚ ਸਹਾਈ ਹੁੰਦੇ ਹਨ। ਜੀਵਾਣੂ ਖਾਦ ਦੇ ਇਹ ਟੀਕੇ ਕ੍ਰਿਸ਼ੀ ਵਿਿਗਆਨ ਕੇਂਦਰ/ ਫਾਰਮ ਸਲਾਹਕਾਰ ਕੇਂਦਰ, ਜਹਾਂਗੀਰ, ਅਮ੍ਰਿਤਸਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਜਿੰਨਾਂ ਖੇਤਾਂ ਵਿੱਚ ਆਲੂ ਅਤੇ ਮਟਰ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਬਰਤੋਂ ਕੀਤੀ ਗਈ ਹੈ ਉਹਨਾਂ ਖੇਤਾਂ ਵਿੱਚ ਕਣਕ ਦੀ ਬਿਜਾਈ ਸਮੇਂ ਫਾਸਫੋਰਸ ਖਾਦ ਪਾਉਣ ਦੀ ਜਰੂਰਤ ਨਹੀ ਪੈਂਦੀ ਹੈ। 

ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਵੀ ਕਣਕ ਦੀ ਬਿਜਾਈ ਵਾਸਤੇ ਉਪਲੱਬਧ ਕਰਵਾਈ ਹੈ ਜਿਸ ਵਿੱਚ ਡੀ.ਏ.ਪੀ ਖਾਦ ਦੀ ਬਰਾਬਰ ਮਾਤਰਾ ਵਿੱਚ 46% ਫਾਸਫੋਰਸ ਤੱਤ ਮੌਜੂਦ ਹੈ। ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਦੀ ਹੈ ਕਿ ਪ੍ਰਤੀ ਏਕੜ ਇਕ ਬੈਗ ਡੀ.ਏ.ਪੀ ਜਾਂ ਟੀ.ਐਸ.ਪੀ ਖਾਦ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਵੇ। ਜੇਕਰ ਟੀ.ਐਸ.ਪੀ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਛੱਟੇ ਨਾਲ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਕਣਕ ਦੀ ਫਸਲ ਵਿੱਚ ਖਾਦ ਦੀ ਵਰਤੋਂ ਸਬੰਧੀ ਹੋਰ ਵਧੇਰੇ ਤਕਨੀਕੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜਦੀਕੀ ਖੇਤੀਬਾੜੀ ਦਫਤਰ ਵਿਚ ਤਇਨਾਤ ਖੇਤੀ ਮਾਹਿਰਾਂ ਨਾਲ ਰਾਬਤਾ ਕਰ ਸਕਦੇ ਹਨ।

Share post:

Subscribe

spot_imgspot_img

Popular

More like this
Related