Friday, January 24, 2025

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫੀਲਡ ਅਸਿਸਟੈਂਟ ਟਰੇਨੀਦੀ ਭਰਤੀ ਲਈ 15 ਫਰਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

Date:

ਮਾਨਸਾ, 12 ਫਰਵਰੀ:
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 15 ਫਰਵਰੀ, 2024 ਨੂੰ ਭਾਰਤ ਫਾਈਨਾਂਸ਼ੀਅਲ ਇਨਕਲੂਜ਼ਨ ਲਿਮਟਡ (ਇੰਡਸਿੰਡ ਬੈਂਕ) ਵੱਲੋਂ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਅੰਕਿਤਾ ਅੱਗਰਵਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਸਿਰਫ ਲੜਕੇ ਹੀ ਭਾਗ ਲੈ ਸਕਦੇ ਹਨ। ਕੈਂਪ ਵਿਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 10ਵੀਂ ਪਾਸ ਅਤੇ ਉਮਰ ਸੀਮਾ 18 ਤੋਂ 28 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12500 ਰੁਪਏ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ।
ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਫਾਰਮਲ ਡਰੈੱਸ ਵਿਚ ਆਪਣੀ ਯੋਗਤਾ ਦਾ ਵੇਰਵਾ (ਰਜਿਊਮ), ਅਧਾਰ ਕਾਰਡ, ਪੈਨ ਕਾਰਡ, ਬੈਂਕ ਕਾਪੀ ਅਤੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਪ੍ਰਾਰਥੀਆਂ ਨੂੰ ਕੋਈ ਟੀ.ਏ. /ਡੀ.ਏ. ਨਹੀਂ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 90230-70700 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Share post:

Subscribe

spot_imgspot_img

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

ਚੀਮਾ ਜੋਧਪੁਰ ਵਿਖੇ ਨਵੀਂ ਬਣੀ ਸਾਇੰਸ ਲੈਬ ਦਾ ਉਦਘਾਟਨ

ਬਰਨਾਲਾ, 24 ਜਨਵਰੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੀਮਾ ਜੋਧਪੁਰ ਵਿਖੇ...

ਫਲਾਂ ਅਤੇ ਸਬਜ਼ੀਆਂ ਦੀ ਕਟਾਈ ਤੋਂ ਬਾਅਦ ਦੇਖਭਾਲ ਅਤੇ ਸਟੋਰੇਜ ਦੇ ਤਰੀਕਿਆਂ ਬਾਰੇ ਸਿਖਲਾਈ ਪ੍ਰੋਗਰਾਮ ਸਮਾਪਤ

ਅਬੋਹਰ 24 ਜਨਵਰੀਡਾ. ਨਚੀਕੇਤ ਕੋਤਵਾਲੀਵਾਲੇ ਡਾਇਰੈਕਟਰ ਆਈ ਸੀ ਏ...