Sunday, December 22, 2024

ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

Date:

  • ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਉੱਘੀਆਂ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਕੀਤਾ ਪ੍ਰਦਰਸ਼ਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ

FIFTH EDITION INVEST PUNJAB ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ।

ਪ੍ਰਦਰਸ਼ਨੀ ਵਿੱਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ ‘ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।  ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਪਲ ਹੈ ਕਿਉਂ ਜੋ ਵਿਸ਼ਵ ਭਰ ਦੀਆਂ ਪ੍ਰਮੁੱਖ ਕੰਪਨੀਆਂ ਆਪਣੀਆਂ ਪ੍ਰਾਪਤੀਆਂ ਪੇਸ਼ ਕਰਨ ਲਈ ਇੱਕ ਮੰਚ ‘ਤੇ ਇਕੱਠੀਆਂ ਹੋਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੰਪਨੀਆਂ ਇਸ ਖੇਤਰ ਵਿੱਚ ਪਹਿਲਾਂ ਹੀ ਦੁਨੀਆ ਭਰ ‘ਚ ਆਪਣੀ ਕਾਬਲੀਅਤ ਸਾਬਤ ਕਰ ਚੁੱਕੀਆਂ ਹਨ।  
ਉਨ੍ਹਾਂ ਕਿਹਾ ਕਿ ਪੰਜਾਬ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕਰਦਾ ਹੈ ਅਤੇ ਉਮੀਦ ਕਰਦਾ ਹੈ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।  ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। FIFTH EDITION INVEST PUNJAB

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ।  ਇਸ ਦੌਰਾਨ ਉਨ੍ਹਾਂ ਨੇ ਐਚ.ਐਮ.ਈ.ਐਲ ਬਠਿੰਡਾ, ਆਈ.ਟੀ.ਸੀ., ਪਲਕਸ਼ਾ ਯੂਨੀਵਰਸਿਟੀ, ਈ.ਐਸ.ਆਰ ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂਕੇ ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਿਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ, ਆਈ.ਆਈ.ਟੀ. ਰੋਪੜ, ਟੈਕਨਾਲੋਜੀ ਬਿਜ਼ਨਸ ਇਨਕਿਊਬੇਸ਼ਨ ਫਾਊਂਡੇਸ਼ਨ, ਨਾਨੋਕ੍ਰਿਤੀ ਪ੍ਰਾਈਵੇਟ ਲਿਮਟਿਡ, ਐਡਿਥ ਹੈਲਥਕੇਅਰ, ਡਾਕਟਰਸ ਸਾਫਟਵੇਅਰ ਸਟਾਰਟਅੱਪ ਪੰਜਾਬ, ਮੈਸਰਜ਼ ਬਲੈਕ ਆਈ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ, ਐਗਨੈਕਸਟ ਬੀ.ਜੀ.  ਇਨੋਵਾਟੈਕ, ਹੋਲੋਕਿਤਾਬ ਟੈਕਨਾਲੋਜੀਜ਼, ਵਿਸ਼ਵਾਜ਼ ਏ.ਆਈ. ਪ੍ਰਾਈਵੇਟ ਲਿਮਟਿਡ, ਬ੍ਰਿਊ ਥੈਰਾਪਿਊਟਿਕਸ ਪ੍ਰਾਇਵੇਟ ਲਿਮਟਿਡ, ਕਿਲਡੇ ਪ੍ਰਾਇਵੇਟ ਲਿਮਟਿਡ, ਸਾਈਬਰਹਾਕਸ ਇੰਟੈਲੀਜੈਂਸ ਸਰਵਿਸਿਜ਼, ਐਲ.ਐਲ.ਪੀ. ਲੋਕਲ ਵੈਂਚਰਜ਼ ਪ੍ਰਾਈਵੇਟ  ਲਿਮਟਿਡ, ਨਿਰਵਿਘਨ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਕੇ.ਸੀ.ਐਸ.ਏ.ਡੀ. ਲਾਈਟਸ (ਇੰਡੀਆ) ਪ੍ਰਾਈਵੇਟ ਲਿਮਟਿਡ, ਜੇ.ਕੇ. ਪੇਪਰਜ਼, ਨੈਸਲੇ ਇੰਡੀਆ ਲਿਮਟਿਡ ਅਤੇ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ। FIFTH EDITION INVEST PUNJAB

ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਵੀ ਹਾਜ਼ਰ ਸਨ।

ਭਗਵੰਤ ਮਾਨ ਨੇ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਪੂਰਨ ਸਹਿਯੋਗ ਅਤੇ ਸਹਿਯੋਗ ਦਾ ਭਰੋਸਾ ਦਿੱਤਾ।
ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਅਧਿਕਾਰੀ ਵੀ ਹਾਜ਼ਰ ਸਨ।

Also Read : ਪਵਨ ਖੇੜਾ ਨੂੰ ਜਹਾਜ਼ ਤੋਂ ਉਤਾਰਿਆ, ਕਾਂਗਰਸੀਆਂ ਨੇ ਲਾਇਆ ਧੱਕੇਸ਼ਾਹੀ ਦਾ ਦੋਸ਼

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...