Sunday, January 5, 2025

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਪੰਜਵੀਂ ਯਾਤਰੀ ਬੱਸ ਰਵਾਨਾ

Date:

           

ਫਿਰੋਜ਼ਪੁਰ, 22 ਜਨਵਰੀ 2024.

            ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਪੰਜਵੀਂ ਯਾਤਰੀ ਬੱਸ ਰਵਾਨਾ ਕੀਤੀ ਗਈ ਜਿਸ ਨੂੰ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਰੀ ਝੰਡੀ ਦਿੱਤੀ।

            ਫਿਰੋਜ਼ਪੁਰ ਤੋਂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਧਾਮ ਦੇ ਦਰਸ਼ਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਹਲਕੇ ਵਿਚੋਂ  ਚਾਰ ਬੱਸਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀਆਂ ਗਈਆਂ ਸਨ।

            ਇਸ ਮੌਕੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕ ਸ. ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਲਈ ਪੰਜਾਬ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਹਲਕਾ ਫਿਰੋਜ਼ਪੁਰ ਸ਼ਹਿਰੀ ਤੋਂ ਸ਼ਰਧਾਲੂ ਲਗਾਤਾਰ ਦਰਸ਼ਨਾਂ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਬਜ਼ੁਰਗ, ਔਰਤਾਂ ਤੇ ਬੱਚੇ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਵਿਧਾਇਕ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਸਵਾਗਤੀ ਕਿੱਟ ਵੀ ਸੌਂਪੀ ਗਈ, ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਾਮਾਨ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਰ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਭੋਜਨ, ਸਥਾਨਕ ਯਾਤਰਾ ਤੇ ਰਹਿਣ ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਯਾਤਰੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ਲਾਘਾ ਕਰਦਿਆਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦਾ ਧੰਨਵਾਦ ਕੀਤਾ ਗਿਆ।

            ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ, ਬਲਦੇਵ ਮੱਲੀ, ਨੇਕ ਪ੍ਰਤਾਪ ਸਿੰਘ, ਅਮਰਿੰਦਰ ਸਿੰਘ, ਰਾਜ ਬਹਾਦਰ ਸਿੰਘ, ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਪੰਜਾਬ ਰੋਡਵੇਜ਼ ਦੇ ਅਧਿਕਾਰੀ/ ਕਰਮਚਾਰੀਆਂ  ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

           

           

           

Share post:

Subscribe

spot_imgspot_img

Popular

More like this
Related