ਕੇਂਦਰੀ ਬਜਟ ਤੇ ਬੋਲੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਿਹਾ ” ਪੰਜਾਬ ਨਾਲ ਕੀਤਾ ਜਾ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ “

Finance Minister Harpal Singh Cheema

Finance Minister Harpal Singh Cheema

ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਅੱਜ ਸੰਸਦ ‘ਚ ਬਜਟ ਪੇਸ਼ ਕੀਤਾ ਗਿਆ ਹੈ। ਦੱਸ ਦੇਈਏ ਇਸ ਬਜਟ ਤੋਂ ਪੰਜਾਬ ‘ਚ ਕਾਫ਼ੀ ਨਿਰਾਸ਼ਾ ਜਤਾਈ ਜਾ ਰਹੀ ਹੈ ਕਿਉਂਕਿ ਇਸ ਬਜਟ ‘ਚ ਪੰਜਾਬ ਲਈ ਕੁਝ ਵੀ ਪੇਸ਼ ਨਹੀਂ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।

ਉਨ੍ਹਾਂ ਕਿਹਾ ਕਿ ਬਿਹਾਰ, ਆਂਧਰਾ ਦੀ ਤਰ੍ਹਾਂ ਪੰਜਾਬ ਨੂੰ ਵੀ ਸਪੈਸ਼ਲ ਪੈਕਜ ਮਿਲਦਾ ਹੈ ਪਰ ਇਸ ਵਾਰ ਕੇਂਦਰੀ ਬਜਟ ‘ਚ ਪੰਜਾਬ ਨੂੰ ਕੁਝ ਨਹੀਂ ਮਿਲਿਆ।ਇਸ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਜਟ ‘ਚ ਸਿੱਖਿਆ, ਸਿਹਤ ਤੇ ਕਿਸਾਨੀ ਲਈ ਕੁਝ ਨਹੀਂ ਪੇਸ਼ ਹੋਇਆ ਅਤੇ ਨਾ ਹੀ ਪੰਜਾਬ ਨੂੰ ਕੋਈ ਵੱਡਾ ਉਦਯੋਗ ਦਿੱਤਾ।

Read Also : PM ਮੋਦੀ ਨੇ ਦੱਸੀਆਂ ਬਜਟ ਦੀਆਂ ਖੂਬੀਆਂ !

ਉਨ੍ਹਾਂ ਕਿਹਾ ਭਾਰਤੀ ਜਨਤਾ ਪਾਰਟੀ ਪੰਜਾਬ ਨਾਲ ਹਮੇਸ਼ਾ ਵਿਤਕਰਾ ਕਰਦੀ ਰਹੀ ਹੈ ਤੇ ਹਮੇਸ਼ਾ ਹੀ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ। ਇਸੇ ਤਰ੍ਹਾਂ ਅੱਜ ਦਾ ਬਜਟ ਵੀ ਮੈਂ ਸਮਝਦਾ ਹਾਂ ਕਿ ਇਹ ਵੀ ਪੰਜਾਬ ਵਿਰੋਧੀ ਹੈ। ਜਿਸ ਲਈ ਕੇਂਦਰ ਨੇ ਪੰਜਾਬ ਨੂੰ ਨਿਰਾਸ਼ ਕੀਤਾ ਹੈ।

Finance Minister Harpal Singh Cheema

[wpadcenter_ad id='4448' align='none']