Wednesday, December 25, 2024

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ  ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

Date:

ਚੰਡੀਗੜ੍ਹ/ਬਟਾਲਾ, 20 ਅਕਤੂਬਰ:

Finance Ministry to make Punjab a safe state ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ  ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ ,ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਦੇ ਲਗਾਤਾਰ ਸੰਪਰਕ ਵਿੱਚ ਸੀ ।

  ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ  ਅੰਮ੍ਰਿਤਸਰ ਵਾਸੀ  ਕਿਰਨਦੀਪ ਕੌਰ  ਵਜੋਂ ਕੀਤੀ ਹੈ। 

ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ  ਠੇਕਿਆਂ ’ਤੇ ਹੋਈਆਂ ਅੱਗਜ਼ਨੀ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ।  ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

READ ALSO :ਜ਼ਮਾਨਤ ਤੋਂ ਬਾਅਦ ਵੀ ਕੁਲਬੀਰ ਜ਼ੀਰਾ ਰਹਿਣਗੇ ਜੇਲ੍ਹ ‘ਚ

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਟਾਲਾ ਦੀ ਐਸ.ਐਸ.ਪੀ. ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ  ਸ਼ਰਾਬ ਦੇ ਠੇਕੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। Finance Ministry to make Punjab a safe state

ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ  ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ  ਮਿਤੀ 30.09.2023  ਐਫ.ਆਈ.ਆਰ ਨੰਬਰ 112  ਆਈ.ਪੀ.ਸੀ. ਦੀ ਧਾਰਾ 307, 436, 420ਬੀ   ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ। Finance Ministry to make Punjab a safe state

Share post:

Subscribe

spot_imgspot_img

Popular

More like this
Related

ਪੰਜਾਬ ‘ਚ ਅੱਜ ਤੋਂ 27 ਤਰੀਕ ਤੱਕ ਸਖ਼ਤ ਪਾਬੰਦੀਆਂ, ਜਾਣੋ ਪ੍ਰਸਾਸ਼ਨ ਨੇ ਕਿਉ ਲਿਆ ਇਹ ਫ਼ੈਸਲਾ

Punjab News Update ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੋਨਾ ਥਿੰਦ ਨੇ ਗੁਰਦੁਆਰਾ...

ਹਰਿਆਣਾ ਦੇ ਤੀਹਰੇ ਕਤਲ ਦਾ ਮਾਸਟਰ ਮਾਈਂਡ ਗੈਂਗਸਟਰ ਨੰਦੂ , ਭਰਜਾਈ ਦੇ ਕਤਲ ਦਾ ਲਿਆ ਬਦਲਾ

 Panchkula Triple Murder Case ਹਰਿਆਣਾ ਦੇ ਪੰਚਕੂਲਾ ਵਿੱਚ ਹੋਏ ਤੀਹਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 25 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੩ ॥ ਬਿਨੁ ਸਤਿਗੁਰ...