Saturday, January 18, 2025

ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

Date:

ਤਰਨ ਤਾਰਨ 17 ਜਨਵਰੀ(    )   

ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਪੈਨਸ਼ਨ ਸਕੀਮਾਂ ਤਹਿਤ ਸਹਾਇਤਾ ਰਾਸ਼ੀ ਦਾ ਭੁਗਤਾਨ ਆੱਨਲਾਈਨ ਅਦਾਇਗੀ ਰਾਹੀਂ ਸਿੱਧਾ ਯੋਗ ਲਾਭਪਾਤਰੀਆਂ ਦੇ ਬੈਂਕ ਖਾਤੇ ਵਿੱਚ ਕੀਤਾ ਜਾਂਦਾ ਹੈ।

ਉਹਨਾਂ ਦੱਸਿਆ ਕਿ ਪੈਨਸ਼ਨ ਸਕੀਮਾਂ ਅਧੀਨ ਮਹੀਨਾ ਦਸੰਬਰ, 2024 ਦੀ ਪੈਨਸ਼ਨ ਰਾਸ਼ੀ ਤਹਿਤ ਬੁਢਾਪਾ ਪੈਨਸ਼ਨ ਦੇ 1,20,841 ਲਾਭਪਾਤਰੀਆਂ ਨੂੰ 18 ਕਰੋੜ 12 ਲੱਖ 61 ਹਜ਼ਾਰ 500 ਰੁਪਏ, ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਤਹਿਤ 30,226 ਲਾਭਪਾਤਰੀਆਂ ਨੂੰ 04 ਕਰੋੜ 53 ਲੱਖ 39 ਹਜ਼ਾਰ  ਰੁਪਏ ਅਤੇ 13897 ਆਸ਼ਰਿਤ ਬੱਚਿਆਂ ਨੂੰ 02 ਕਰੋੜ 08 ਲੱਖ 45 ਹਜ਼ਾਰ 500 ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ 13,901 ਦਿਵਿਆਂਗਜਨ ਪੈਨਸ਼ਰਾਂ ਨੂੰ 2 ਕਰੋੜ 08 ਲੱਖ 51 ਹਜ਼ਾਰ 500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ 65 ਸਾਲ ਤੋ ਵੱਧ ਪੁਰਸ਼ਾਂ ਅਤੇ 58 ਸਾਲ ਤੋ ਵੱਧ ਉਮਰ ਦੀਆਂ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਪੈਨਸ਼ਨ ਦੇਣ ਦੀ ਸਕੀਮ ਅਧੀਨ 58 ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨਿਆਸ਼ਰਿਤ ਔਰਤਾਂ ਨੂੰ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।

ਇਸ ਤੋਂ ਇਲਾਵਾ ਆਸ਼ਰਿਤ ਬੱਚਿਆਂ ਦੀ ਵਿੱਤੀ ਸਹਾਇਤਾ ਸਕੀਮ ਅਧੀਨ ਵਿਧਵਾ ਔਰਤ ਦੇ ਦੋ ਬੱਚਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਦੀ ਉਮਰ 21 ਸਾਲ ਤੋ ਵੱਧ ਨਾ ਹੋਵੇ। ਇਸ ਸਕੀਮ ਤਹਿਤ ਸਰਕਾਰ ਵੱਲੋ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇਣ ਦੀ ਸਕੀਮ ਅਧੀਨ ਜਿਸ ਵਿਅਕਤੀ ਦੀ ਦਿਵਿਆਂਗਤਾ 50 ਫੀਸਦੀ ਜਾਂ ਇਸ ਤੋ ਵੱਧ ਹੋਵੇ ਉਸ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...