ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Thursday, December 26, 2024

ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

Date:

ਦੇਸ਼ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਦਾ ਸਦਾ ਰਿਣੀ ਰਹੇਗਾ-ਮੁੱਖ ਮੰਤਰੀ

ਸ਼ਹੀਦਾਂ ਜਵਾਨਾਂ ਦੇ ਜੱਦੀ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਐਲਾਨ

ਚੰਡੀਗੜ੍ਹ, 27 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ ਦੌਰਾਨ 20 ਅਪ੍ਰੈਲ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਅੱਜ ਘਰ ਜਾ ਕੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ।Financial assistance to families of soldiers
ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰਾਂ ਦਾ ਦੌਰਾ ਕੀਤਾ ਜਿਨ੍ਹਾਂ ਵਿੱਚ ਹਵਲਦਾਰ ਮਨਦੀਪ ਸਿੰਘ ਪਿੰਡ ਚਣਕੋਈਆਂ ਕਾਕਨ ਜ਼ਿਲ੍ਹਾ ਲੁਧਿਆਣਾ, ਲਾਂਸ ਨਾਇਕ ਕੁਲਵੰਤ ਸਿੰਘ ਪਿੰਡ ਚੜਿੱਕ ਜ਼ਿਲ੍ਹਾ ਮੋਗਾ, ਸਿਪਾਹੀ ਹਰਕ੍ਰਿਸ਼ਨ ਸਿੰਘ ਪਿੰਡ ਤਲਵੰਡੀ ਭਰਥ ਜ਼ਿਲ੍ਹਾ ਗੁਰਦਾਸਪੁਰ ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ ਜ਼ਿਲ੍ਹਾ ਬਠਿੰਡਾ ਸ਼ਾਮਲ ਹਨ।
ਆਪਣੀ ਇਸ ਫੇਰੀ ਦੌਰਾਨ ਭਗਵੰਤ ਮਾਨ ਨੇ ਇਨ੍ਹਾਂ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਵਿਛੜੀ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਦੇਸ਼ ਲਈ ਇਨ੍ਹਾਂ ਨਾਇਕਾਂ ਵੱਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਦੇ ਸਤਿਕਾਰ ਵਜੋਂ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਅਤੇ ਲੋਕ ਇਨ੍ਹਾਂ ਸ਼ਹੀਦਾਂ ਦੇ ਰਿਣੀ ਹਨ, ਜਿਨ੍ਹਾਂ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।  Financial assistance to families of soldiers
ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਨ੍ਹਾਂ ਸਪੂਤਾਂ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ। ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਏਸੇ ਵਚਨਬੱਧਤਾ ਤਹਿਤ ਸ਼ਹੀਦਾਂ ਨੂੰ ਮਾਲੀ ਮਦਦ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਆਸ਼ਰਿਤਾਂ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ ਉਤੇ ਫੌਜ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਲਈ ਮਦਦਗਾਰ ਹੋਵੇਗਾ, ਉਥੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਵੀ ਉਤਸ਼ਾਹਿਤ ਕਰੇਗਾ।
ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਬਹਾਦਰ ਸੈਨਿਕ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਪੂਰੀ ਸਮਰਪਣ ਭਾਵਨਾ ਦਿਖਾਈ ਅਤੇ ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਹੋਰ ਵੀ ਤਨਦੇਹੀ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹੁਣ ਸਰਹੱਦਾਂ ਦੀ ਰਾਖੀ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਿੱਚ ਵੀ ਪੰਜਾਬੀ ਵੱਡੀ ਭੂਮਿਕਾ ਨਿਭਾਅ ਰਹੇ ਹਨ।
  ਇਸ ਦੌਰਾਨ ਮੁੱਖ ਮੰਤਰੀ ਨੇ ਗੁਰਦਾਸਪੁਰ ਦੇ ਪਿੰਡ ਤਲਵੰਡੀ ਭਰਥ ਵਿਖੇ ਪਿੰਡ ਦੇ ਇੱਕ ਸਰਕਾਰੀ ਸਕੂਲ ਦਾ ਨਾਂ ਸ਼ਹੀਦ ਸਿਪਾਹੀ ਹਰਕ੍ਰਿਸ਼ਨ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਿੰਡ ਵਿੱਚ ਸਟੇਡੀਅਮ ਦੀ ਉਸਾਰੀ ਅਤੇ ਧਰਮਸ਼ਾਲਾ ਦੇ ਨਵੀਨੀਕਰਨ ’ਤੇ 73.50 ਲੱਖ ਰੁਪਏ ਖਰਚ ਕਰਨ ਦਾ ਵੀ ਐਲਾਨ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੰਮਾਂ ਦੇ ਅਨੁਮਾਨ ਤਿਆਰ ਹਨ ਅਤੇ ਛੇਤੀ ਹੀ ਇਨ੍ਹਾਂ ‘ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।Financial assistance to families of soldiers

also read :- ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਮਾਮਲਾ


ਇਸੇ ਤਰ੍ਹਾਂ ਮੋਗਾ ਦੇ ਪਿੰਡ ਚੜਿੱਕ ਵਿਖੇ ਮੁੱਖ ਮੰਤਰੀ ਨੇ ਪਿੰਡ ਦੇ ਸਰਕਾਰੀ ਸਕੂਲ ਦਾ ਨਾਂ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਂ ’ਤੇ ਅਪਗ੍ਰੇਡ ਕਰਨ ਤੋਂ ਇਲਾਵਾ ਸ਼ਹੀਦ ਦੇ ਜੱਦੀ ਪਿੰਡ ਵਿੱਚ ਖੇਡ ਮੈਦਾਨ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲਾਂਸ ਨਾਇਕ ਕੁਲਵੰਤ ਸਿੰਘ ਆਪਣੇ ਪਰਿਵਾਰ ਵਿੱਚੋਂ ਦੂਜੀ ਪੀੜ੍ਹੀ ਦਾ ਸ਼ਹੀਦ ਹੈ ਕਿਉਂਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਹਵਲਦਾਰ ਬਲਦੇਵ ਸਿੰਘ ਨੇ ਵੀ ਦੇਸ਼ ਦੀ ਰਾਖੀ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਵੰਤ ਮਾਨ ਨੇ ਦੱਸਿਆ ਕਿ ਅਪਗ੍ਰੇਡ ਕੀਤੇ ਗਏ ਸਕੂਲ ਦੇ ਕੈਂਪਸ ਵਿੱਚ ਦੋਵਾਂ ਸ਼ਹੀਦਾਂ ਦੇ ਬੁੱਤ ਲਗਾਏ ਜਾਣਗੇ, ਜਿਸ ਦਾ ਨਾਂ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ।
ਜ਼ਿਲ੍ਹਾ ਬਠਿੰਡਾ ਵਿਚ ਪਿੰਡ ਬਾਘਾ ਵਿਖੇ ਮੁੱਖ ਮੰਤਰੀ ਨੇ ਸਿਪਾਹੀ ਸੇਵਕ ਸਿੰਘ ਦੇ ਨਾਂ ’ਤੇ ਸਰਕਾਰੀ ਸਕੂਲ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪਿੰਡ ਦੇ ਮੌਜੂਦਾ ਸਟੇਡੀਅਮ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਹੀਦ ਦਾ ਬੁੱਤ ਵੀ ਲਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਦੇ ਪਿੰਡ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਲੋੜੀਂਦੇ ਕਦਮ ਚੁੱਕੇਗੀ।
ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਣਕੋਈਆਂ ਕਾਕਨ ਵਿਖੇ ਮੁੱਖ ਮੰਤਰੀ ਨੇ ਪਿੰਡ ਦੇ ਸਕੂਲ ਦਾ ਨਾਂ ਸ਼ਹੀਦ ਹਵਲਦਾਰ ਮਨਦੀਪ ਸਿੰਘ ਦੇ ਨਾਂ ਉਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਦੋਰਾਹਾ ਤੋਂ ਇਸ ਪਿੰਡ ਨੂੰ ਜਾਣ ਵਾਲੀ ਸੜਕ ਨੂੰ ਮਜ਼ਬੂਤ ਕਰਕੇ ਇਹ ਸੜਕ ਸ਼ਹੀਦ ਦੇ ਨਾਂ ਉਤੇ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਟੇਡੀਅਮ ਦਾ ਨਾਂ ਵੀ ਸ਼ਹੀਦ ਦੇ ਨਾਂ ਉਤੇ ਰੱਖਣ ਲਈ ਸੰਭਾਵਨਾ ਤਲਾਸ਼ੇਗੀ।
———–     

Share post:

Subscribe

spot_imgspot_img

Popular

More like this
Related