ਅੰਮ੍ਰਿਤਸਰ ,26 ਮਈ ( ) – ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਜ਼ਿਲੇ੍ਹ ਵਿਚ ਪੈਂਦੇ 11 ਵਿਧਾਨ ਸਭਾ ਹਲਕਿਆਂ ਵਿਚ ਬਣਾਏ ਗਏ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਦਰਾਂ ਵਿਖੇ ਪੋਲੰਗ ਸਟਾਫ ਦੀ ਵੱਖ-ਵੱਖ ਥਾਵਾਂ ਤੇ ਆਖਿਰੀ ਰਿਹਰਸਲ ਕਰਵਾਈ ਗਈ ਅਤੇ ਜਿਲ੍ਹਾ ਚੋਣ ਅਧਿਕਾਰੀ ਸ਼੍ਰੀ ਘਨਸ਼ਾਮ ਥੋਰੀ ਵਲੋਂ ਰਿਹਰਸਲਾਂ ਦਾ ਖੁਦ ਜਾਇਜਾ ਲੈਣ ਉਪਰੰਤ ਕਿਹਾ ਕਿ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਐਫ.ਆਈ.ਆਰ ਦਰਜ ਕਰਵਾਈ ਜਾਵੇਗੀ।
ਉਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈ ਸਨ ਕਿ ਉਹ ਰਿਹਰਸਲਾਂ ਵਾਲੇ ਦਿਨ ਸਮੇਂ ਸਿਰ ਆਪਣੀ ਡਿਊਟੀ ਤੇ ਰਿਪੋਰਟ ਕਰਨ ਅਤੇ ਜਿਹੜੇ ਕਰਮਚਾਰੀ ਆਪਣੇ ਚੋਣ ਰਿਹਸਲ ਵਿੱਚ ਨਹੀਂ ਪਹੁੰਚੇ ਉਨਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਣੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬੀਤੇ ਦਿਨ ਵੀ ਕੁਝ ਕਰਮਚਾਰੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਵਾਉਣ ਲਈ ਲਿਖਿਆ ਗਿਆ ਹੈ। ਜਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 19 ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ ਬੀ:ਬੀ:ਕੇ:ਡੀ:ਏ:ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਗਿਣਤੀ ਸਰਕਾਰੀ ਆਈ:ਟੀ:ਆਈ ਬੀ ਬਲਾਕ ਰਣਜੀਤ ਐਵੀਨਿਊ, 16-ਅੰਮ੍ਰਿਤਸਰ ਪੱਛਮੀ ਦੀ ਗਿਣਤੀ ਸਰਕਾਰੀ ਪਾਲੀਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਗਿਣਤੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ ਅਤੇ 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੋ ਹੋਵੇਗੀ ਅਤੇ 3-ਖਡੂਰ ਸਾਹਿਬ ਹਲਕਾ 14-ਜੰਡਿਆਲਾ ਦੀ ਗਿਣਤੀ ਕਾਮਨ ਰੂਮ ਮੈਸ ਸੀਨੀਅਰ ਸੈਕੰਡਰੀ ਰੈਜੀਡੈਸ਼ੀਅਲ ਸਕੂਲ ਫਾਰ ਮੈਟੋਰੀਅਤ ਅੰਮ੍ਰਿਤਸਰ , 03 ਖਡੂਰ ਸਾਹਿਬ ਹਲਕਾ 25-ਬਾਬਾ ਬਕਾਲਾ ਦੀ ਗਿਣਤੀ ਬੇਸਮੈਟ ਹਾਲ ਸ਼੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਸਥਾਨਾਂ ਤੇ ਪੋਲਿੰਗ ਉਪਰੰਤ ਈ:ਵੀ:ਐਮ ਨੂੰ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਰਖਿਆ ਜਾਵੇਗਾ ।
ਉਨ੍ਹਾਂ ਦੱਸਿਆ ਕਿ ਲੋਕਸਭਾ ਚੋਣਾਂ ਦੋਰਾਨ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿੱਚ 2134 ਚੋਣ ਬੂਥ ਬਣਾਏ ਗਏ ਹਨ, ਜਿਨ੍ਹਾਂ ‘ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਦੇ ਨਾਲ-ਨਾਲ ਵੀਵੀਪੈਟ ਵੀ ਜੋੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਰਿਹਰਸਲ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ ਦੇ ਹਿਸਾਬ ਨਾਲ 16860 ਚੋਣ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਸੀ। ਉਨਾਂ ਦੱਸਆ ਕਿ ਅਜਨਾਲਾ ਹਲਕੇ ਲਈ 188, ਰਾਜਾਸਾਂਸੀ ਲਈ 222, ਮਜੀਠਾ ਲਈ 187, ਜੰਡਿਆਲਾ ਲਈ 216, ਅੰਮ੍ਰਿਤਸਰ ਉੱਤਰੀ ਲਈ 204, ਅੰਮ੍ਰਿਤਸਰ ਪੱਛਮੀ ਲਈ 208, ਅੰਮ੍ਰਿਤਸਰ ਕੇਂਦਰੀ ਲਈ 138, ਅੰਮ੍ਰਿਤਸਰ ਪੂਰਬੀ ਲਈ 170, ਅੰਮ੍ਰਿਤਸਰ ਦੱਖਣੀ ਲਈ 169, ਅਟਾਰੀ ਲਈ 198 ਅਤੇ ਬਾਬਾ ਬਕਾਲਾ ਲਈ 234 ਪੋਲਿੰਗ ਬੂਥ ਬਣਾਏ ਗਏ ਹਨ।