Firing between Punjab police and gangsters!
ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਰੱਤੜ ਛੱਤੜ ’ਚ 2 ਗੈਂਗਸਟਰਾਂ ਨੂੰ ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਗਈ ਪੁਲਸ ਪਾਰਟੀ ’ਤੇ ਉਕਤ ਗੈਂਗਸਟਰਾਂ ਵੱਲੋਂ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਮਗਰੋਂ ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ 2 ਗੈਂਗਸਟਰ ਗੋਲ਼ੀਆਂ ਲੱਗਣ ਨਾਲ ਜ਼ਖ਼ਮੀ ਹੋ ਗਏ।
ਇਸ ਸਬੰਧੀ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਮਿਸ ਮੀਰ ਨੇ ਦੱਸਿਆ ਕਿ ਮਿਤੀ 21 ਅਗਸਤ ਨੂੰ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਸਥਿਤ ਪਿੰਡ ਧਰਮਕੋਟ ਰੰਧਾਵਾ ’ਚ ਇਕ ਵਪਾਰੀ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਸੀ, ਜਿਸ ਦੇ ਸਬੰਧ ’ਚ ਪੁਲਸ ਵੱਲੋਂ ਉਕਤ ਵਪਾਰੀ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਇਸ ਮਾਮਲੇ ’ਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।Firing between Punjab police and gangsters!
ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ’ਚੋਂ 2 ਵਿਅਕਤੀਆਂ ਨੂੰ ਪੁਲਸ ਪਾਰਟੀ ਹਥਿਆਰਾਂ ਦੀ ਰਿਕਵਰੀ ਕਰਵਾਉਣ ਲਈ ਸਬੰਧਤ ਜਗ੍ਹਾ ’ਤੇ ਲੈ ਕੇ ਗਈ ਸੀ। ਉਨ੍ਹਾਂ ਕਿਹਾ ਕਿ ਜਿਵੇਂ ਹੀ ਉਕਤ ਵਿਅਕਤੀਆਂ ਨੂੰ ਹਥਿਆਰ ਮਿਲੇ ਤਾਂ ਉਨ੍ਹਾਂ ਪੁਲਸ ਪਾਰਟੀ ’ਤੇ 4 ਰਾਊਂਡ ਫਾਇਰ ਕਰ ਦਿੱਤੇ ਪਰ ਰਾਹਤ ਦੀ ਗੱਲ ਇਹ ਰਹੀ ਕਿ ਪੁਲਸ ਮੁਲਾਜ਼ਮ ਵਾਲ-ਵਾਲ ਬਚ ਗਏ ਅਤੇ ਜਦ ਪੁਲਸ ਵੱਲੋਂ ਉਨ੍ਹਾਂ ’ਤੇ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਦੋਵੇਂ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ।Firing between Punjab police and gangsters!