ਫ਼ਿਰੋਜ਼ਪੁਰ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਮੁੱਠ-ਭੇੜ : ਛਾਪੇਮਾਰੀ ਕਰਨ ਪਹੁੰਚੀ ਟੀਮ ‘ਤੇ ਚੱਲੀਆਂ ਗੋਲੀਆਂ

Firozpur Police Encounter

Firozpur Police Encounter

ਪੰਜਾਬ ਦੇ ਫ਼ਿਰੋਜ਼ਪੁਰ ਦੇ ਗੁਰੂਹਰਸਹਾਏ ਨੇੜੇ ਸੋਮਵਾਰ ਸਵੇਰੇ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਲਖਮੀਪੁਰ ਨੇੜੇ ਕੁਝ ਨਸ਼ਾ ਤਸਕਰ ਮੌਜੂਦ ਹਨ। ਸੂਚਨਾ ਦੀ ਪੁਸ਼ਟੀ ਹੁੰਦੇ ਹੀ ਪੁਲਿਸ ਨੇ ਤੁਰੰਤ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

READ ALSO : ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ

ਦੱਸ ਦੇਈਏ ਕਿ ਜਦੋਂ ਪੁਲਿਸ ਛਾਪਾ ਮਾਰਨ ਪਹੁੰਚੀ ਤਾਂ ਤਸਕਰਾਂ ਨੇ ਸਭ ਤੋਂ ਪਹਿਲਾਂ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਕਰੀਬ ਦਸ ਮਿੰਟ ਤੱਕ ਚੱਲੀ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮ ਦਾ ਇੱਕ ਸਾਥੀ ਮੌਕੇ ਤੋਂ ਫ਼ਰਾਰ ਹੋ ਗਿਆ।

ਪੁਲਿਸ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਕਰ ਰਹੀ ਹੈ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਮੁਲਜ਼ਮ ਕਿੰਨੇ ਸਮੇਂ ਤੋਂ ਇਸ ਕੰਮ ਵਿੱਚ ਸ਼ਾਮਲ ਸੀ। ਸੂਤਰਾਂ ਅਨੁਸਾਰ ਮੁਲਜ਼ਮਾਂ ਕੋਲੋਂ ਕੁਝ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਹੋਏ ਹਨ। ਜਲਦ ਹੀ ਫ਼ਿਰੋਜ਼ਪੁਰ ਵਿੱਚ ਹੀ ਮੁਲਜ਼ਮਾਂ ਖ਼ਿਲਾਫ਼ ਇੱਕ ਹੋਰ ਵੱਖਰੀ ਐਫਆਈਆਰ ਦਰਜ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਸ ਜਲਦ ਹੀ ਦੋਸ਼ੀ ਦਾ ਸਰਕਾਰੀ ਹਸਪਤਾਲ ‘ਚੋਂ ਮੈਡੀਕਲ ਕਰਵਾਇਆ ਜਾਵੇਗਾ। ਜਿਸ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।

Firozpur Police Encounter

[wpadcenter_ad id='4448' align='none']