Saturday, December 28, 2024

ਪੰਜਾਬ ਕੈਬਨਿਟ ਵੱਲੋਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਮਨਜ਼ੂਰੀ

Date:

ਚੰਡੀਗੜ੍ਹ, 31 ਜੁਲਾਈ, 2023

Flood affected ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਪੀੜਤਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਨੁਕਸਾਨ ਦੇ ਅੰਦਾਜ਼ੇ ਅਤੇ ਲੋਕਾਂ ਦੇ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਕਰਨ ਲਈ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਇੱਥੇ ਸ਼ਨਿੱਚਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।

ASLO READ : ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵਲੋਂ ਕਰਤਾਰਪੁਰ ਹਲਕੇ ’ਚ 2 ਕਰੋੜ ਰੁਪਏ ਤੋਂ ਵੱਧ

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਦਾ ਮੰਨਣਾ ਸੀ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ 1495 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਸਨ। Flood affected

ਰਿਪੋਰਟਾਂ ਮੁਤਾਬਕ ਹੜ੍ਹਾਂ ਕਾਰਨ 44 ਵਿਅਕਤੀਆਂ ਦੀ ਜਾਨ ਗਈ, 22 ਜ਼ਖ਼ਮੀ ਹੋਏ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਤੇ 878 ਦਾ ਅੰਸ਼ਕ ਨੁਕਸਾਨ ਹੋਇਆ ਅਤੇ 1277 ਵਿਅਕਤੀ ਹਾਲੇ ਵੀ 159 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ। ਲੋਕਾਂ ਦੇ ਨੁਕਸਾਨ ਦੇ ਇਕ-ਇਕ ਪੈਸੇ ਦੀ ਪੂਰਤੀ ਲਈ ਇਹ ਵਿਸ਼ੇਸ਼ ਗਿਰਦਾਵਰੀ 15 ਅਗਸਤ ਤੱਕ ਮੁਕੰਮਲ ਕੀਤੀ ਜਾਵੇਗੀ। Flood affected

Share post:

Subscribe

spot_imgspot_img

Popular

More like this
Related