Friday, December 27, 2024

ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

Date:

ਚੰਡੀਗੜ੍ਹ, 5 ਅਗਸਤ:
Flood affected districts ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ।


ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ਉਤੇ ਹਾਲਾਤ ਦਾ ਜਾਇਜ਼ਾ ਲਿਆ ਸੀ ਅਤੇ ਹੁਣ ਹੜ੍ਹਗ੍ਰਸਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਣਦੀ ਰਾਹਤ ਦਿੱਤੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਤਾਂ ਕਿ ਸੂਬੇ ਵਿਚ ਹੜ੍ਹਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹੀਲੇ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਫਸਲਾਂ, ਪਸ਼ੂ, ਘਰ ਜਾਂ ਹੋਰ ਸਬੰਧਤ ਸਾਜ਼ੋ-ਸਾਮਾਨ ਦੇ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕਰੇਗੀ।

READ ALSO : ਪੰਜਾਬ ਨਗਰ ਕੌਂਸਲ/ਨਗਰ ਪੰਚਾਇਤੀ ਚੋਣਾਂ ਦਾ ਐਲਾਨ


ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ 19 ਜਿਲ੍ਹਿਆਂ ਵਿਚ 1495 ਪਿੰਡ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਭਰ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਮੁਤਾਬਕ 44 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ 22 ਵਿਅਕਤੀ ਜ਼ਖਮੀ ਹੋਏ ਹਨ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 878 ਘਰਾਂ ਨੂੰ ਕੁਝ ਹੱਦ ਤੱਕ ਨੁਕਸਾਨ ਪਹੰਚਿਆ ਅਤੇ 1277 ਵਿਅਕਤੀਆਂ ਨੂੰ ਹੜ੍ਹਾਂ ਦੌਰਾਨ ਸਥਾਪਤ ਕੀਤੇ 159 ਰਾਹਤ ਕੈਂਪਾਂ ਵਿਚ ਟਿਕਾਣਾ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।Flood affected districts


ਮੀਟਿੰਗ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਹਾਜ਼ਰ ਸਨ।Flood affected districts

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...