Wednesday, January 8, 2025

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

Date:

ਚੰਡੀਗੜ੍ਹ, 19 ਜੁਲਾਈ:  

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਇਹ ਦਰ 83.69 ਫੀਸਦੀ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਪਿਛਲੇ ਹਫਤੇ ਵਿਭਾਗ ਦੇ ੳੇੁੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।

ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ।

ਜਿੰਪਾ ਨੇ ਦੱਸਿਆ ਕਿ ਬਾਕੀ ਬਚੀਆਂ 60 ਜਲ ਸਪਲਾਈ ਸਕੀਮਾਂ ਵੀ ਜਲਦ ਹੀ ਕਾਰਜਸ਼ੀਲ ਕਰ ਦਿੱਤੀਆਂ ਜਾਣਗੀਆਂ। ਵੱਖ-ਵੱਖ ਜ਼ੋਨਾਂ ਅਤੇ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕਾਰਜ ਕਰ ਰਹੇ ਹਨ।
——-

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ...

ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ‘ਤੇ ਖਰੇ ਉਤਰ ਰਹੇ ਹਨ- ਸਿਵਲ ਸਰਜਨ

ਫਾਜ਼ਿਲਕਾ 8 ਜਨਵਰੀਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ...

ਸਲੋਗਨ ਲਿਖਣ, ਭਾਸ਼ਣ, ਕੁਇਜ਼ ਗਤੀਵਿਧੀਆਂ ਰਾਹੀਂ ਨਸ਼ਿਆਂ ਵਿਰੁੱਧ ਦਿੱਤਾ ਹੋਕਾ

ਬਰਨਾਲਾ, 8 ਜਨਵਰੀ           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ...