ਪੰਜਾਬ ’ਚ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਅਤੇ ਕਰੀਬ ਅੱਧੇ ਪੰਜਾਬ ’ਚ ਹੜ੍ਹਾਂ ਵਰਗੇ ਹਾਲਾਤ ਪੈਦਾ ਹੋ ਗਏ ਹਨ। ਮੌਸਮ ਵਿਗਿਆਨੀਆਂ ਨੇ 13 ਅਤੇ 14 ਜੁਲਾਈ ਨੂੰ ਮੁੜ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਪਟਿਆਲਾ, ਰੋਪੜ, ਮੁਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਅੱਜ ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼, ਉੜੀਸਾ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕੋਂਕਣ-ਗੋਆ, ਗੁਜਰਾਤ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਨਮ, ਤੱਟਵਰਤੀ ਕਰਨਾਟਕ, ਕੇਰਲ ਅਤੇ ਮਹੇ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।