Sunday, January 19, 2025

ਜਲ ਸਰੋਤ ਵਿਭਾਗ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਕੀਤੇ ਜਾਣਗੇ: ਮੀਤ ਹੇਅਰ

Date:


ਚੰਡੀਗੜ੍ਹ/ਨੰਗਲ, 2 ਜੂਨ

        ਪੰਜਾਬ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਿਹਤਰ ਨੈਟਵਰਕ ਮੁਹੱਈਆ ਕਰਵਾ ਰਹੀ ਹੈ। ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਸੂਬੇ ਵਿੱਚ ਹੜ੍ਹ ਰੋਕੂ ਕੰਮ ਜੂਨ ਮਹੀਨੇ ਮੁਕੰਮਲ ਹੋ ਜਾਣਗੇ। ਇਹ ਗੱਲ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬੀਤੀ ਸ਼ਾਮ ਭਾਖੜਾ-ਨੰਗਲ ਡੈਮ ਵਿਖੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਨ ਦਾ ਦੌਰਾ ਕਰਨ ਉਪਰੰਤ ਕਹੀ।Flood prevention work in the month of June

        ਮੀਤ ਹੇਅਰ ਜੋ ਪਹਿਲੀ ਵਾਰ ਇੱਥੇ ਪੁੱਜੇ ਸਨ, ਨੂੰ ਬੀ.ਬੀ.ਐਮ.ਬੀ. ਅਦਾਰੇ ਅਧੀਨ ਆਉਦੇ ਬੁਨਿਆਦੀ ਢਾਂਚੇ, ਪਾਣੀ ਦੇ ਨਿਯਮਾਂ ਅਤੇ ਸਹਿਭਾਗੀ ਰਾਜਾਂ ਤੋਂ ਵੱਖ-ਵੱਖ ਅਸਾਮੀਆਂ ਦੇ ਸ਼ੇਅਰ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਚੱਲ ਰਹੇ ਕੰਮਾਂ ਅਤੇ ਭਵਿੱਖ ਦੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਾਖੜਾ ਬੰਨ੍ਹ ਤੇ ਜਲ ਭੰਡਾਰਨ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਡੈਮ ਦਾ ਪੱਧਰ ਦਾ ਮੁਆਇਨਾ ਕਰਦਿਆਂ ਮੌਕੇ ਉਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1563.90 ਫੁੱਟ ਸੀ।

        ਜਲ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਜੂਨ ਮਹੀਨੇ ਤੱਕ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੇ ਸੰਭਾਵਿਤ ਖਤਰੇ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਸ ਵਾਰ ਟੇਲਾਂ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਅਨੁਸਾਰ ਨਹਿਰੀ ਪਾਣੀ ਪੁੱਜਦਾ ਕੀਤਾ ਗਿਆ ਜੋ ਕਿ ਸੂਬੇ ਵਿੱਚ ਪਹਿਲੀ ਵਾਰ ਹੋਇਆ।Flood prevention work in the month of June

        ਮੀਤ ਹੇਅਰ ਨੇ ਹਰਿਆਲੀ ਤੇ ਵਾਤਾਵਰਣ ਨੂੰ ਮਹੱਤਤਾ ਦਿੰਦੇ ਹੋਏ ਬੀ.ਬੀ.ਐਮ.ਬੀ. ਕੰਪਲੈਕਸ ਵਿੱਚ ਪੌਦਾ ਵੀ ਲਾਇਆ। ਉਨ੍ਹਾਂ ਭਾਖੜਾ ਬੰਨ੍ਹ ’ਤੇ ਸਥਿਤ ਸ਼ਹੀਦੀ ਸਮਾਰਕ ਉਤੇ ਸਿਜਦਾ ਕਰਦਿਆਂ ਸ਼ਰਧਾਂਜਲੀ ਵੀ ਭੇਂਟ ਕੀਤੀ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...