Saturday, January 18, 2025

ਖੁਸ਼ੀ ਫਾਊਂਡਏਸ਼ਨ ਦੀ ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਦੀ ਲਹਿਰ ਦੇ ਚਲਦਿਆਂ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਫਾਜ਼ਿਲਕਾ ਵਿਖ਼ੇ ਮਿੰਨੀ ਜੰਗਲ ਦੀ ਸ਼ੁਰੂਵਾਤ

Date:

ਫਾਜ਼ਿਲਕਾ, 27 ਜੁਲਾਈ

 ਆਪਣਾ ਆਲਾ ਦੁਆਲਾ ਹਰਾ ਭਰਿਆ ਤੇ ਬਿਮਾਰੀਆਂ ਮੁਕਤ ਬਣਾਉਣ ਦੀ ਲੜੀ ਤਹਿਤ ਉਪਰਾਲੇ ਕੀਤੇ ਜਾ ਰਹੇ ਹਨ| ਫਾਜ਼ਿਲਕਾ ਸ਼ਹਿਰ ਨੂੰ ਰੁੱਖਾਂ ਨਾਲ ਭਰਪੂਰ ਬਣਾਉਣ ਦੇ ਉਦੇਸ਼ ਨੂੰ ਪੂਰਾ ਕਰਨ ਵਿੱਚ ਸੇਵੀ ਸੰਸਥਾਵਾਂ ਵੀ ਲਗਾਤਾਰ ਪਹਿਲ ਕਦਮੀਆਂ ਕਰ ਰਹੀਆਂ ਹਨ|  ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਅੰਦਰ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆਲੀ ਪੈਦਾ ਕੀਤੀ ਜਾ ਰਹੀ ਹੈ | 

 ਇਸੇ ਲੜੀ ਤਹਿਤ ਫਾਊਂਡੇਸ਼ਨ ਦੇ ਚੇਅਰ ਪਰਸਨ ਮੈਡਮ ਖੁਸ਼ਬੂ ਸਾਵਨਸੁੱਖਾ ਨੇ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਫਾਜ਼ਿਲਕਾ ਵਿਖ਼ੇ ਮਿੰਨੀ ਜੰਗਲ ਦੀ ਸ਼ੁਰੂਵਾਤ ਕਰਵਾਈ ਜਿਸ ਦਾ ਮੁੱਖ ਮਕਸਦ ਵੱਧ ਤੋਂ ਵੱਧ ਬੂਟੇ ਲਗਾਉਣਾ ਹੈ| ਇਹ ਬੂਟੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਘਣੀ ਛਾ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ|

ਮੈਡਮ ਖੁਸ਼ਬੂ ਸਾਵਨ ਸੁੱਖਾ ਨੇ ਵਿਦਿਆਰਥੀਆਂ ਨੂੰ ਆਖਿਆ ਕਿ ਰੁੱਖਾਂ ਦੀ ਅੱਜ ਦੇ ਸਮੇਂ ਬਹੁਤ ਮਹੱਤਤਾ ਹੈ| ਦਿਨੋ ਦਿਨ ਵਧਦੀ ਗਰਮੀ ਦਾ ਕਾਰਨ ਰੁੱਖਾਂ ਦੀ ਘਾਟ ਹੋਣਾ ਹੈ | ਉਨ੍ਹਾਂ ਕਿਹਾ ਕਿ ਜਿੰਨੇ ਰੁੱਖ ਕਟੇ ਗਏ ਹਨ ਸਾਡੀ ਜਿੰਮੇਵਾਰੀ ਬਣਦੀ ਹੈ ਉਨੇ ਰੁੱਖ ਹੋਰ ਲਗਾਏ ਜਾਣ |

 ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਇਕ ਰੁੱਖ ਜਰੂਰ ਲਗਾਏ ਤੇ ਉਸਦੀ ਸਾਫ ਸੰਭਾਲ ਵੀ ਜਰੂਰ ਕਰੇ| ਉਹਨਾਂ ਕਿਹਾ ਕਿ ਇਹ ਠੀਕ ਬੂਟੇ ਵੱਡੇ ਹੋ ਕੇ ਬਣ ਜਾਂਦੇ ਨੇ ਤੇ ਨਿਸਵਾਰਥ  ਅਨੇਕਾਂ ਫਾਇਦੇ ਦਿੰਦੇ ਹਨ|

ਇਸ ਮੌਕੇ ਕਾਲਜ ਸਟਾਫ ਆਦਿ ਵੀ ਹਾਜਰ ਸਨ ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਭਾਰਤੀ ਸੰਵਿਧਾਨ ਦੀ ਧਾਰਾ  21 ’ਤੇ ਸਿਖਲਾਈ ਵਰਕਸ਼ਾਪ ਕਰਵਾਈ

ਚੰਡੀਗੜ੍ਹ, 17 ਜਨਵਰੀ: ਪੰਜਾਬ ਪੁਲਿਸ ਨੇ ਸੋਮਵਾਰ ਨੂੰ ਭਾਰਤੀ ਸੰਵਿਧਾਨ...

ਸੌਂਦ ਵੱਲੋਂ ਫੋਕਲ ਪੁਆਇੰਟਾਂ ਦੀ ਜਲਦ ਕਾਇਆ ਕਲਪ ਲਈ ਸਬੰਧਿਤ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼...