ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ 

ਖਾਧ ਪਦਾਰਥਾਂ ’ਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਜ਼ਿਲ੍ਹਾ ਸਿਹਤ ਅਫ਼ਸਰ 

ਫਿਰੋਜ਼ਪੁਰ, 14 ਸਤੰਬਰ 2024 ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 1 ਹਫ਼ਤੇ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ 5 ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਵਿਆਪਕ ਚੈਕਿੰਗ ਕੀਤੀ, ਜਿਸ ਦੌਰਾਨ ਦੁੱਧ, ਖੋਆ, ਮਠਿਆਈ, ਬੇਕਰੀ ਤੇ ਹੋਰ ਚੀਜ਼ਾਂ ਦੇ 5 […]

ਫਿਰੋਜ਼ਪੁਰ, 14 ਸਤੰਬਰ 2024

ਜ਼ਿਲ੍ਹਾ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਟੀਮ ਨੇ ਪਿਛਲੇ 1 ਹਫ਼ਤੇ ਦੌਰਾਨ ਵੱਖ-ਵੱਖ ਖਾਧ ਪਦਾਰਥਾਂ ਦੇ 5 ਸੈਂਪਲ ਲਏ ਹਨ। ਜ਼ਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਹਫ਼ਤੇ ਦੌਰਾਨ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਵਿਆਪਕ ਚੈਕਿੰਗ ਕੀਤੀ, ਜਿਸ ਦੌਰਾਨ ਦੁੱਧ, ਖੋਆ, ਮਠਿਆਈ, ਬੇਕਰੀ ਤੇ ਹੋਰ ਚੀਜ਼ਾਂ ਦੇ 5 ਸੈਂਪਲ ਲਏ ਗਏ। ਇਹ ਸਾਰੀਆਂ ਜਾਂਚ ਮੁਹਿੰਮਾਂ ਵੱਖ ਵੱਖ ਥਾਈਂ ਤੜਕਸਾਰ ਚਲਾਈਆਂ ਗਈਆਂ। 

                 ਜਿਲ੍ਹਾ ਸਿਹਤ ਅਫ਼ਸਰ ਡਾ ਦੀਪਇੰਦਰ ਕੁਮਾਰ ਨੇ ਦੱਸਿਆ ਕਿ ਫ਼ੂਡ ਸੇਫ਼ਟੀ ਟੀਮ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਿਰੰਤਰ ਛਾਪੇ ਮਾਰ ਰਹੀ ਹੈ ਤਾਂ ਜੋ ਖਾਧ ਪਦਾਰਥਾਂ ਵਿਚ ਮਿਲਾਵਟ ਨੂੰ ਠੱਲ ਪਾਈ ਜਾ ਸਕੇ। ਸਿਹਤ ਵਿਭਾਗ ਦਾ ਸੁਨੇਹਾ ਬਿਲਕੁਲ ਸਪੱਸ਼ਟ ਹੈ ਕਿ ਖਾਧ ਪਦਾਰਥਾਂ ਵਿਚ ਮਿਲਾਵਟ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

                   ਜ਼ਿਲ੍ਹਾ ਸਿਹਤ ਅਧਿਕਾਰੀ ਨੇ ਦੁੱਧ ਦੀਆਂ ਵਸਤਾਂ ਬਣਾਉਣ ਵਾਲੇ ਦੁਕਾਨਦਾਰਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ ਦੀ ਸੁਰੱਖਿਆ ਅਤੇ ਸੰਭਾਲ ਵਾਸਤੇ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਹਦਾਇਤ ਕੀਤੀ। ਡੀ.ਐਚ.ਓ. ਨੇ ਦੁਕਾਨਦਾਰਾਂ ਨੂੰ ਸਾਫ਼-ਸਫ਼ਾਈ ਵਲ ਵਿਸ਼ੇਸ਼ ਧਿਆਨ ਦੇਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ”ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਤ ਵਿਅਕਤੀ ਲਈ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਜੇ ਕੋਈ ਵੀ ਦੁਕਾਨਦਾਰ ਇਸ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਦੁਕਾਨਦਾਰਾਂ ਖ਼ਾਸਕਰ ਮਠਿਆਈ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਸ਼ੁੱਧ ਅਤੇ ਮਿਲਾਵਟ ਰਹਿਤ ਮਠਿਆਈਆਂ ਬਣਾਉਣਾ ਯਕੀਨੀ ਬਣਾਉਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾਵੇਗਾ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ। 

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ।

Tags:

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ