Friday, January 17, 2025

ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ/ਸ਼ਿਕਾਇਤ ਲਈ 01652-292253 ’ਤੇ ਕੀਤਾ ਜਾ ਸਕਦਾ ਹੈ ਸੰਪਰਕ-ਜ਼ਿਲ੍ਹਾ ਚੋਣ ਅਫ਼ਸਰ

Date:

ਮਾਨਸਾ, 20 ਮਾਰਚ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲੋਕ ਸਭਾ ਚੋਣਾਂ-2024 ਸਬੰਧੀ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੱਖ ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਸਬੰਧੀ ਨੋਡਲ ਅਫ਼ਸਰ ਫਾਰ ਸ਼ਿਕਾਇਤਾਂ-ਕਮ- ਐਕਸੀਅਨ ਬੀ.ਐਂਡ.ਆਰ. ਸ੍ਰੀ ਹਿਮੇਸ਼ ਮਿੱਤਲ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੱਧਰ ’ਤੇ ਸ਼ਿਕਾਇਤ ਸੈਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰਬਰ 32 ਵਿਖੇ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਚੋਣ ਜ਼ਾਬਤਾ ਲਾਗੂ ਰਹੇਗਾ, ਚੋਣਾਂ ਸਬੰਧੀ ਕਿਸੇ ਵੀ ਜਾਣਕਾਰੀ, ਸ਼ਿਕਾਇਤ ਜਾਂ ਸੁਝਾਅ ਲਈ ਟੈਲੀਫੋਨ ਨੰਬਰ 01652-292253 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਪਰਕ ਨੰਬਰ 24 ਘੰਟੇ ਐਕਟਿਵ ਰਹੇਗਾ।
ਉਨ੍ਹਾਂ ਦੱਸਿਆ ਕਿ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਸੀ. ਵਿਜਲ ਐਪ ’ਤੇ ਵੀ ਦਰਜ ਕਰਵਾਈ ਜਾ ਸਕਦੀ ਹੈ ਤੇ ਉਸ ਸ਼ਿਕਾਇਤ ਦਾ ਹੱਲ 100 ਮਿੰਟ ਦੇ ਵਿੱਚ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਮਾਡਲ ਕੋਡ ਆਫ ਕੰਡਕਟ ਦੀ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਸ਼ਿਕਾਇਤ ਟੋਲ ਫਰੀ ਨੰਬਰ 1950 ’ਤੇ ਵੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 01 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦਾ ਮੁੱਖ ਮੰਤਵ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਜੋ ਚੋਣਾਂ ਵਿੱਚ ਭਾਗ ਲੈ ਰਹੇ ਹਨ ਉਨ੍ਹਾਂ ਨੂੰ ਬਿਨਾਂ ਕਿਸੇ ਡਰ ਭੈਅ ਜਾਂ ਵੋਟਰਾਂ ਨੂੰ ਲਾਲਚ ਦਿਵਾਏ ਬਿਨਾਂ ਚੋਣਾਂ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੇ ਕੰਮ ਨੂੰ ਸੁੱਚਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸੁਖਾਲੇ ਢੰਗ ਨਾਲ ਨੇਪਰੇ ਚਾੜਨ ਲਈ ਅਤੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੁਖਤਾ ਪ੍ਰਬੰਧ ਕਰ ਲਏ ਗਏ ਹਨ।

Share post:

Subscribe

spot_imgspot_img

Popular

More like this
Related

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਮਹਿਲ ਕਲਾਂ, 16 ਜਨਵਰੀਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ...

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਅੰਮ੍ਰਿਤਸਰ 16 ਜਨਵਰੀ 2025-- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ...