ਮਾਨਸਾ 01 ਜਨਵਰੀ :
ਕਾਰਜਕਾਰੀ ਸਿਵਲ ਸਰਜਨ ਡਾ. ਗੁਰਚੇਤਨ ਪ੍ਰਕਾਸ਼ ਨੇ ਮੌਸਮ ਦੇ ਬਦਲਾਅ ਨੂੰ ਵੇਖਦੇ ਹੋਏ ਸ਼ੀਤ ਲਹਿਰ ਤੋਂ ਬਚਾਅ ਸਬੰਧੀ ਐਡਵਾਇਜਰੀ ਜਾਰੀ ਕਰਦਿਆ ਕਿਹਾ ਕਿ ਸਰਦ ਰੁੱਤ ਦੇ ਮੌਸਮ ਵਿੱਚ ਲਗਾਤਾਰ ਘੱਟ ਰਹੇ ਤਾਪਮਾਨ ਵਿੱਚ ਸਿਹਤ ਪ੍ਰਤੀ ਲਾਹਪ੍ਰਵਾਹੀ ਖਤਰਨਾਕ ਸਾਬਤ ਹੋ ਸਕਦੀ ਹੈ, ਖਾਸ ਕਰ ਬਜ਼ੁਰਗਾਂ ਅਤੇ ਬੱਚਿਆਂ ਲਈ ਬਹੁਤ ਘੱਟ ਤਾਪਮਾਨ ਵਿੱਚ ਜ਼ਿਆਦਾ ਦੇਰ ਰਹਿਣ ਨਾਲ ਹਾਈਪੋਥਮੀਆ, ਫਰੋਸਟਬਾਈਟ ਚਿਲਬਲੇਨ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ।
ਉਨਾਂ ਦੱਸਿਆ ਕਿ ਲੰਮਾ ਸਮਾਂ ਬਹੁਤ ਘੱਟ ਤਾਪਮਾਨ ਵਿੱਚ ਰਹਿਣ ਨਾਲ ਵਿਅਕਤੀ ਹਾਈਪੋਥਰਮੀਆ ਦਾ ਸ਼ਿਕਾਰ ਹੋ ਸਕਦਾ ਹੈ, ਜਿਸ ਵਿੱਚ ਸਰੀਰ ਠੰਢਾ ਪੈ ਜਾਂਦਾ ਹੈ, ਕਾਂਬਾ ਲਗਦਾ ਹੈ ਅਤੇ ਸਰੀਰ ਨੂੰ ਬਹੁਤ ਜਿਆਦਾ ਥਕਾਵਟ ਮਹਿਸੂਸ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਵਿਅਕਤੀ ਦੀ ਥਰਥਰਾਹਟ ਤੋ ਇਲਾਵਾ ਯਾਦਾਸ਼ਤ ਵੀ ਜਾ ਸਕਦੀ ਹੈ। ਇਸ ਤਰ੍ਹਾਂ ਬਹੁਤ ਲੰਮਾ ਸਮਾਂ ਠੰਢ ਵਿੱਚ ਪੈਣ ਨਾਲ ਹਥ ਪੈਰ ਨੀਲੇ ਪੈ ਜਾਂਦੇ ਹਨ।
ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਜੈ ਕੁਮਾਰ ਨੇ ਦੱਸਿਆ ਕਿ ਠੰਢ ਤੋਂ ਬਚਾਅ ਲਈ ਢੁਕਵੇਂ ਪ੍ਰਬੰਧ ਬਹੁਤ ਜਰੂਰੀ ਹਨ। ਠੰਢ ਤੋਂ ਬਚਾਅ ਲਈ ਗਰਮ ਕੱਪੜੇ, ਬਿਨਾਂ ਕੰਮ ਤੋਂ ਬਾਹਰ ਨਾ ਜਾਣਾ, ਖਾਣ ਪੀਣ ਵੱਲ ਵਿਸ਼ੇਸ਼ ਧਿਆਨ ਰੱਖਣਾ, ਮੌਸਮ ਵਿਭਾਗ ਦੀ ਚੇਤਾਵਨੀ ’ਤੇ ਅਮਲ ਕਰਨਾ, ਸੰਚਾਰ ਰਾਬਤਾ ਕਾਇਮ ਰੱਖਣਾ, ਗਰਮ ਤਰਲ ਪਦਾਰਥਾਂ ਦਾ ਜ਼ਿਆਦਾ ਪ੍ਰਯੋਗ ਕਰਨਾ, ਰੂਮ ਹੀਟਰ ਦੀ ਵਰਤੋਂ ਕਰਦੇ ਸਮੇਂ ਹਵਾ ਦੀ ਅਵਾਜਾਈ ਦਾ ਖਿਆਲ ਰੱਖਣਾ ਜ਼ਰੂਰੀ ਹੈ ਤਾਂ ਜੋ ਆਕਸੀਜਨ ਦੀ ਕਮੀ ਨਾ ਹੋ ਸਕੇ। ਗਰਮ ਪਾਣੀ ਨਾਲ ਨਹਾਉਂਦੇ ਸਮੇਂ ਗੀਜਰ ਬੰਦ ਕੀਤਾ ਜਾਣਾ ਜ਼ਰੂਰੀ ਹੈ। ਗੀਜਰ ਬਾਥ ਰੂਮ ਤੋਂ ਬਾਹਰ ਹੋਣਾ ਚਾਹੀਦਾ ਹੈ।
ਸਿਹਤ ਵਿਭਾਗ ਵਲੋਂ ਠੰਡ ਤੋਂ ਬਚਾਅ ਲਈਸਿਹਤ ਐਡਵਾਈਜਰੀ ਜਾਰੀ
Date: