Wednesday, January 15, 2025

ਪਹਿਲੀ ਵਾਰ ਪਸ਼ੂਧਨ ਗਣਨਾ ਵਿੱਚ ਕੁੱਤਿਆਂ ਅਤੇ ਬਿੱਲੀਆਂ ਦੀ ਹੋਵੇਗੀ ਗਿਣਤੀ – ਪਸ਼ੂ ਪਾਲਣ ਮੰਤਰੀ

Date:

ਅੰਮ੍ਰਿਤਸਰ 6 ਅਗਸਤ 2024 —

          ਖੇਤੀ ਪੰਜਾਬ ਦੀ ਆਰਥਿਕਤਾ ਦੀ ਰੀਡ੍ਹ ਦੀ ਹੱਡੀ ਹੈ ਅਤੇ ਕਿਸਾਨ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਰਥਿਕਤਾ ਵਿੱਚ ਹੋਰ ਵਾਧਾ ਕਰ ਸਕਦੇ ਹਨ। ਪੰਜਾਬ ਸਰਕਾਰ ਪਸ਼ੂ ਪਾਲਣ ਕਿੱਤੇ ਨੂੰ ਤਰਜੀਹੀ ਆਧਾਰ ਤੇ ਲੈ ਰਹੀ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਹਰੇਕ ਕਿਸਾਨ ਦੀ ਆਮਦਨ ਦਾ ਵੱਡਾ ਸਾਧਨ ਬਣਾਇਆ ਜਾਵੇ।  ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਨੇ ਅੱਜ 21ਵੀਂ ਪਸ਼ੂਧਨ ਗਣਨਾ ਦੀ ਟ੍ਰੇਨਿੰਗ ਵਿੱਚ ਸ਼ਾਮਲ ਹੋਏ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਚੰਡੀਗੜ੍ਹ ਦੇ ਨੋਡਲ ਅਫ਼ਸਰਾਂ ਨੂੰ ਸੰਬੋਧਨ ਕਰਨ ਸਮੇਂ ਕੀਤਾ। ਉਨਾਂ ਕਿਹਾ ਕਿ 21ਵੀਂ ਪਸ਼ੂਧਨ ਗਣਨਾ ਵਿੱਚ ਪਹਿਲੀ ਵਾਰ ਕੁੱਤਿਆਂ ਦੀ ਨਸਲ ਅਤੇ ਬਿੱਲੀਆਂ ਦੀ ਵੀ ਗਿਣਤੀ ਕੀਤੀ ਜਾਵੇਗੀ।

          ਸ: ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਪਸ਼ੂ ਪਾਲਣ ਵਿਭਾਗ ਨੂੰ ਤਰਜੀਹ ਦਿੰਦੀ ਆਈ ਹੈ ਅਤੇ ਇਸ ਲਈ ਵਿਭਾਗ ਵਿੱਚ ਵੱਡੇ ਪੱਧਰ ਤੇ ਵੈਟਨਰੀ ਅਫਸਰਾਂ ਅਤੇ ਵੈਟਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸਰਕਾਰ ਵਲੋਂ ਪਸ਼ੂਆਂ ਨੂੰ ਮੁੱਢਲਾ ਇਲਾਜ ਦੇਣ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਵੈਕਸੀਨ ਲਗਾਉਣ,  ਪਸ਼ੂ ਪਾਲਕਾਂ ਨੂੰ ਸਮਾਂ ਬੱਧ ਤਰੀਕੇ ਨਾਲ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਪਸ਼ੂ ਪਾਲਕਾਂ ਲਈ ਨਰ ਜਾਨਵਰ ਪੈਦਾ ਹੋਣ ਨਾਲ ਇਹ ਕਿੱਤਾ ਘੱਟ ਲਾਹੇਵੰਦ ਸਾਬਤ ਹੁੰਦਾ ਸੀ, ਪ੍ਰੰਤੂ ਸਾਡੀ ਸਰਕਾਰ ਨੇ ਸੈਕਸਡ ਸੀਮਨ ਨੂੰ ਸਬਸੀਡਾਈਜ਼ਡ (ਘੱਟ ਰੇਟਾਂ) ਉੱਤੇ ਪਸ਼ੂ ਪਾਲਕਾਂ ਤੱਕ ਪਹੁੰਚ ਕਰਕੇ ਇਸ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨਾਂ ਦੱਸਿਆ ਕਿ 21 ਵੀਂ ਪਸ਼ੂਧਨ ਗਣਨਾ ਲਈ ਲਗਭੱਗ 1700 ਗਿਣਤੀਕਾਰ, 400 ਸੁਪਰਵਾਈਜ਼ਰ ਅਤੇ 23 ਜਿਲ੍ਹਾ ਨੋਡਲ ਅਫ਼ਸਰ ਲਗਾਏ ਗਏ ਹਨ ਅਤੇ ਇਸ ਕੰਮ ਦੀ ਚੈਕਿੰਗ ਲਈ ਵੱਖ ਵੱਖ ਟੀਮਾਂ ਵੀ ਲਗਾਈਆਂ ਗਈਆਂ ਹਨ।

          ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਦੂਜੀ ਵਾਰ ਇਹ ਟ੍ਰੇਨਿੰਗ ਡਿਜੀਟਲ ਤਰੀਕੇ ਨਾਲ ਕਰਵਾਈ ਜਾ ਰਹੀ ਹੈ। ਉਨਾਂ ਦੱਸਿਆ ਕਿ ਗਊਸ਼ਾਲਾਵਾਂ ਦੀ ਵੱਖਰੇ ਤੌਰ ਤੇ ਪਸ਼ੂਧਨ ਗਣਨਾ ਕੀਤੀ ਜਾਵੇਗੀ।  ਉਨਾਂ ਕਿਹਾ ਕਿ ਪਸ਼ੂ ਪਾਲਕ ਗਿਣਤੀ ਕਰਨ ਆਉਣ ਵਾਲੇ ਗਿਣਤੀਕਾਰਾਂ ਨੂੰ ਸਹੀ ਅਤੇ ਸਟੀਕ ਜਾਣਕਾਰੀ ਦੇਣ ਤਾਂ ਜੋ ਉਸ ਅਨੁਸਾਰ ਪਸ਼ੂ ਪਾਲਕਾਂ ਲਈ ਨਵੀਆਂ ਨੀਤੀਆਂ ਬਣਾਈਆਂ ਜਾ ਸਕਣ। ਇਸ ਲਈ ਪਸ਼ੂਧਨ ਗਣਨਾ ਦਾ ਵਧੀਆ ਤੇ ਸਟੀਕ ਹੋਣਾ ਲਾਜ਼ਮੀ ਹੈ। ਉਨਾਂ ਦੱਸਿਆ ਕਿ ਇਸ ਗਣਨਾ ਵਿੱਚ ਪਹਿਲੀ ਵਾਰ ਔਰਤਾਂ ਦੀ ਭਾਗੀਦਾਰੀ ਵੀ ਇਕੱਠੀ ਕੀਤੀ ਜਾਵੇਗੀ। ਉਨਾਂ ਅਧਿਕਾਰੀਆਂ ਨੁੰ ਕਿਹਾ ਕਿ ਉਹ ਇਸ ਗੱਲ ਦਾ ਵਿਸ਼ੇਸ਼ ਖਿਆਲ ਰੱਖਣ ਕਿ ਸਰਕਾਰ ਵਲੋਂ ਪਸ਼ੂ ਪਾਲਕਾਂ ਲਈ ਚਲਾਈਆਂ ਜਾਂਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਵੀ ਲੋਕਾਂ ਨੂੰ ਪ੍ਰਾਪਤ ਹੋ ਸਕੇ। ਇਸ ਮੌਕੇ ਅਡਵਾਈਜ਼ਰ ਅਕੰੜਾ ਵਿਭਾਗ, ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਵਿਭਾਗ ਭਾਰਤ ਸਰਕਾਰ ਦੇ ਸ੍ਰੀ ਜਗਤ ਹਜਾਰੀਕਾ ਨੇ ਕੈਬਨਿਟ ਮੰਤਰੀ ਸ: ਖੁੱਡੀਆਂ ਨੂੰ ਸਨਮਾਨਤ ਵੀ ਕੀਤਾ।

          ਇਸ ਮੌਕੇ ਸਕੱਤਰ ਪਸ਼ੂ ਵਿਭਾਗ  ਭਾਰਤ ਸਰਕਾਰ ਸ੍ਰੀਮਤੀ ਅਲਕਾ ਉਪਾਧਿਆਇ, ਪਸ਼ੂ ਪਾਲਣ ਵਿਭਾਗ ਭਾਰਤ ਸਰਕਾਰ ਦੇ ਨਿਰਦੇਸ਼ਕ ਸ੍ਰੀ ਵੀ.ਪੀ. ਸਿੰਘ, ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਗੁਰਸ਼ਨਜੀਤ ਸਿੰਘ ਬੇਦੀ, ਸਾਫਟਵੇਅਰ ਟੀਮ ਦੇ ਮੈਂਬਰ ਡਾ. ਸ਼ਰਧਾਪਾਲ , ਸ੍ਰੀ ਸਤਪਾਲ ਦੀਕਸ਼ਤ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...