ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਜਮ੍ਹਾਂ ਕਰਵਾਉਣ ਲਈ ਸਕਰੀਨਿੰਗ ਕਮੇਟੀ ਦਾ ਗਠਨ

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਜਮ੍ਹਾਂ ਕਰਵਾਉਣ ਲਈ ਸਕਰੀਨਿੰਗ ਕਮੇਟੀ ਦਾ ਗਠਨ

ਸ੍ਰੀ ਮੁਕਤਸਰ ਸਾਹਿਬ 2 ਮਈਸ੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਚੋਣ ਅਫਸਰ—ਕਮ— ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ—2024 ਦੇ ਮੱਦੇਨਜਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਥਿਆਰਧਾਰਕਾਂ ਦੇ ਹਥਿਆਰਾਂ ਨੂੰ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਉਹਨਾਂ ਦੱਸਿਆ ਕਿ  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ […]

ਸ੍ਰੀ ਮੁਕਤਸਰ ਸਾਹਿਬ 2 ਮਈ
ਸ੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਚੋਣ ਅਫਸਰ—ਕਮ— ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ—2024 ਦੇ ਮੱਦੇਨਜਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਥਿਆਰਧਾਰਕਾਂ ਦੇ ਹਥਿਆਰਾਂ ਨੂੰ ਜਮ੍ਹਾ ਕਰਵਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ।
ਉਹਨਾਂ ਦੱਸਿਆ ਕਿ  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਪੱਧਰ ਤੇ ਜਿ਼ਲ੍ਹਾ ਮੈਜਿਸਟਰੇਟ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਸੀਨੀਅਰ ਪੁਲਿਸ ਕਪਤਾਨ, ਸ੍ਰੀ ਮੁਕਤਸਰ ਸਾਹਿਬ ਦੀ ਇੱਕ ਸਕਰੀਨਿੰਗ ਕਮੇਟੀ ਬਣੀ ਹੋਈ ਹੈ।
ਉਹਨਾਂ ਦੱਸਿਆ ਕਿ ਜੇਕਰ ਵਿਅਕਤੀ ਨੇ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ ਚਾਹੀਦੀ ਹੈ ਤਾਂ ਉਹ ਆਪਣਾ ਬਿਨੈ ਪੱਤਰ ਇਸ ਕਮੇਟੀ ਪਾਸ ਪੇਸ਼ ਕਰ ਸਕਦਾ ਹੈ । ਸਬੰਧਿਤ ਅਸਲਾ ਲਾਇਸੰਸੀ ਵਿਅਕਤੀ ਆਪਣਾ ਬਿਨੈ ਪੱਤਰ ਕਮਰਾ ਨੰ. 27, ਅਸਲਾ ਸ਼ਾਖਾ, ਦਫ਼ਤਰ ਡਿਪਟੀ ਕਮਿਸ਼ਨਰ,ਸ੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾ ਕਰਵਾ ਸਕਦਾ ਹੈ।

Tags: