Sunday, December 29, 2024

ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਲਤ !

Date:

2 SEP,2023

Formation of teams to arrest the attackers ਅਬੋਹਰ (ਰਹੇਜਾ) – ਬੀਤੀ ਰਾਤ ਅਜ਼ੀਮਗੜ੍ਹ ਇਲਾਕੇ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਪੁੱਤਰ ਭਜਨ ਲਾਲ ਵਾਸੀ ਅਜੀਮਗੜ੍ਹ ਸਲੂਨ ਵਿੱਚ ਕੰਮ ਕਰਦਾ ਸੀ। ਸ਼ੁੱਕਰਵਾਰ ਰਾਤ ਨੂੰ ਇਕ ਨੌਜਵਾਨ ਉਸ ਦੇ ਘਰ ਆਇਆ ਅਤੇ ਉਸ ਨੂੰ ਬਾਹਰ ਬੁਲਾਇਆ। ਗੱਲਾਂ-ਗੱਲਾਂ ਵਿਚ ਉਸ ਨੂੰ ਘਰ ਤੋਂ ਥੋੜ੍ਹੀ ਦੂਰ ਲੈ ਗਿਆ, ਜਿੱਥੇ 20 25 ਨੌਜਵਾਨਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਕਾਕੇ ਨਾਲ ਸਿਰ ‘ਤੇ 10-20 ਵਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਰੌਲਾ ਪੈਣ ਤੇ ਇਲਾਕੇ ਦੇ ਲੋਕ ਇਕੱਠੇ ਹੋ ਗਏ, ਜਿਸ ਤੋਂ ਬਾਦ ਹਮਲਾਵਰ ਉਥੋਂ ਫਰਾਰ ਹੋ ਗਏ।

ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਨੌਜਵਾਨ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕ ਸੁਨੀਲ ਦਾ ਕਰੀਬ ਡੇਢ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੀ ਤਿੰਨ ਮਹੀਨੇ ਦੀ ਬੱਚੀ ਹੈ।

READ ALSO :ਪੰਚਾਇਤੀ ਬੈਂਕ ਖਾਤੇ ਨੂੰ ਫ੍ਰੀਜ਼ ਕਰਨ ਦਾ ਫੈਸਲਾ ਵੀ ਰੱਦ

ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਿਟੀ ਨੰਬਰ 2 ਦੇ ਐਡੀਸ਼ਨਲ ਐੱਸ. ਐੱਚ. ਓ. ਜਸਵਿੰਦਰ ਸਿੰਘ, ਡੀ. ਐੱਸ. ਪੀ. ਅਰੁਣ ਮੰਤਨ, ਐੱਸ.ਪੀ.ਡੀ. ਮੌਕੇ ‘ਤੇ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ।ਡੀ. ਐੱਸ. ਪੀ. ਅਰੁਣ ਮੁੰਡਨ ਨੇ ਦੱਸਿਆ ਕਿ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕੁਝ ਸਮਾਂ ਪਹਿਲਾਂ ਪੱਤਰਵਾਲਾ ਦੇ ਕੁਝ ਨੌਜਵਾਨਾਂ ਦਾ ਸੁਨੀਲ ਨਾਲ ਝਗੜਾ ਹੋਇਆ ਸੀ, ਫਿਰ ਉਨ੍ਹਾਂ ਨੂੰ ਰਾਜ਼ੀਨਾਮਾ ਕਰ ਲਿਆ ਸੀ ਪਰ ਉਦੋਂ ਤੋਂ ਹੀ ਇਹ ਨੌਜਵਾਨ ਉਸ ਨਾਲ ਰੰਜਿਸ਼ ਰੱਖਦੇ ਸੀ ਅਤੇ ਕਤਲ ਦਾ ਕਾਰਨ ਵੀ ਇਹੀ ਦੁਸ਼ਮਣੀ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸੁਨੀਲ ਨੂੰ ਸਵੇਰ ਤੋਂ ਹੀ ਧਮਕੀਆਂ ਮਿਲ ਰਹੀਆਂ ਸਨ ਅਤੇ ਕਤਲ ਕਰਨ ਤੋਂ ਬਾਅਦ ਵੀ ਉਸ ਦੇ ਮੋਬਾਇਲ ਤੇ ਧਮਕੀਆਂ ਆ ਰਹੀਆਂ ਸਨ। ਪੁਲਸ ਨੇ ਮੋਬਾਇਲ ਕਬਜ਼ੇ ਵਿਚ ਲੈ ਕੇ ਕਾਲ ਡਿਟੇਲ ਕਢਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।Formation of teams to arrest the attackers

ਅਜ਼ੀਮਗੜ੍ਹ ਮੁਹੱਲੇ ਦੇ ਜਿਹੜੇ ਘਰ ਵਿਚ ਹਮਲਾਵਰ ਰਹਿੰਦੇ ਸਨ, ਗੁੱਸੇ ‘ਚ ਆਏ ਲੋਕਾਂ ਨੇ ਘਰ ਨੂੰ ਅੱਗ ਲਾ ਦਿੱਤੀ। ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਇਆ। ਕਤਲ ਹੋਣ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੁਹੱਲੇ ਵਿਚ ਪੁਲਸ ਦੀ ਗਸ਼ਤ ਜਾਰੀ ਹੈ। ਵੱਡੀ ਗਿਣਤੀ ‘ਚ ਗੁੱਸਾਏ ਲੋਕਾਂ ਵੱਲੋਂ ਸਿਟੀ ਥਾਣਾ 2 ਦੇ ਬਾਹਰ ਹਮਲਾਵਰਾਂ ਨੂੰ ਕਾਬੂ ਕਰਨ ਲਈ ਰੋਸ਼ ਜਿਤਾਇਆ ਜਾ ਰਿਹਾ ਹੈ | Formation of teams to arrest the attackers

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...