Former Akali Minister passed away
ਹਲਕਾ ਘਨੌਰ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਜਾਇਬ ਸਿੰਘ ਮੁਖਮੈਲਪੁਰ ਦਾ ਦੇਹਾਂਤ ਹੋ ਗਿਆ। ਉਨ੍ਹਾਂ 75 ਸਾਲਾਂ ਦੀ ਉਮਰ ਵਿੱਚ ਆਖਰੀ ਸਾਹ ਲਏ।
ਅਜਾਇਬ ਸਿੰਘ ਮੁਖਮੈਲਪੁਰ ਪਿਛਲੇ ਚਾਰ ਸਾਲਾਂ ਤੋਂ ਬਿਮਾਰ ਚੱਲ ਰਹੇ ਸਨ ਪਰ ਪਿਛਲੇ 15 ਦਿਨਾਂ ਪਹਿਲਾਂ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ ਅਤੇ ਬੀਤੇ ਦਿਨੀਂ ਫਿਰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਸੀ।Former Akali Minister passed away
ਸ੍ਰੀ ਮੁਖਮੈਲਪੁਰ ਸਾਲ 1997 ’ਚ ਹਲਕਾ ਘਨੌਰ ਤੋਂ ਅਕਾਲੀ ਦਲ ਦੀ ਟਿਕਟ ਉਤੇ ਵਿਧਾਇਕ ਬਣੇ ਸਨ ਅਤੇ ਬਾਦਲ ਸਰਕਾਰ ਵਿਚ ਮੰਤਰੀ ਵੀ ਬਣੇ ਸਨ। ਉਹ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਦੀ ਬਾਦਲ ਪਰਿਵਾਰ ਨਾਲ ਨਜ਼ਦੀਕੀ ਰਿਸ਼ਤੇਦਾਰੀ ਹੈ। ਉਨ੍ਹਾਂ ਦੇ ਪਤਨੀ ਹਰਪ੍ਰ੍ਰੀਤ ਕੌਰ ਮੁਖਮੈਲਪੁਰ ਵੀ ਹਲਕਾ ਘਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਹਨ।Former Akali Minister passed away