ਬਸਤੀ ਗੁਜ਼ਾਂ ‘ਚ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ‘ਚ ਨਤਮਸਤਕ ਹੋਏ ਸਾਬਕਾ CM ਚੰਨੀ

Former CM Channi bowed down

 Former CM Channi bowed down

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਜਲੰਧਰ ਸੀਟ ਹੌਟ ਸੀਟ ਬਣੀ ਹੋਈ ਹੈ। ਅਕਾਲੀ ਦਲ ਨੂੰ ਛੱਡ ਕੇ ਬਾਕੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਸਾਰੇ ਜ਼ੋਰ-ਸ਼ੋਰ ਨਾਲ ਪ੍ਰਚਾਰ ਕਰ ਰਹੇ ਹਨ। ਬੀਤੇ ਦਿਨ ਕਾਂਗਰਸ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਦੇ ਪੱਛਮੀ ਇਲਾਕੇ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਵਿੱਚ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨਾਲ ਬੈਠ ਕੇ ਲੰਗਰ ਵੀ ਛਕਿਆ।

ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਇਸ ਖੇਤਰ ਵਿੱਚ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ। ਵੱਡੀ ਗੱਲ ਇਹ ਹੈ ਕਿ ਪੱਛਮੀ ਖੇਤਰ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦਾ ਗੜ੍ਹ ਹੈ, ਜਿੱਥੇ ਚਰਨਜੀਤ ਸਿੰਘ ਚੰਨੀ ਲਗਾਤਾਰ ਸਰਗਰਮ ਨਜ਼ਰ ਆ ਰਹੇ ਹਨ। ਵੀਰਵਾਰ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਜਨਮ ਦਿਹਾੜੇ ਮੌਕੇ ਬਸਤੀ ਗੁਜ਼ਾ ਵਿਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਚ ਸਮਾਗਮ ਰੱਖਿਆ ਗਿਆ ਸੀ, ਜਿਸ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ਿਰਕਤ ਕੀਤੀ ਗਈ ਸੀ। Former CM Channi bowed down

also read ;- ਹਰਿਆਣਾ ਚ CM ਕੁਰਸੀ ਲਈ ਰਸਤਾ ਸਾਫ਼ ਕਰ ਰਹੇ ਨੇ ਹੁੱਡਾ ,ਖ਼ੁਦ ਲੋਕਸਭਾ ਚੁਣਾਵ ਲੜਨ ਤੋਂ ਕੀਤਾ ਇਨਕਾਰ..

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਮੈਂ ਮੰਦਿਰ ‘ਚ ਆ ਕੇ ਸਤਿਸੰਗ ਸੁਣਿਆ ਹੈ। ਇਥੇ ਬਹੁਤ ਸਾਰੇ ਲੋਕ ਆਏ ਹਨ, ਜਿਨ੍ਹਾਂ ਦਾ ਮੈਂ ਧੰਨਵਾਦ ਕਰਦਾ ਹਾਂ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੇਰਾ ਕੋਈ ਮੁਕਾਬਲਾ ਨਹੀਂ ਹੈ, ਸਭ ਕੁਝ ਇਕ ਪਾਸੇ ਹੋ ਚੁੱਕਿਆ ਹੈ। ਸੁਸ਼ੀਲ ਰਿੰਕੂ ਦਾ ਨਾਂ ਲਏ ਬਿਨਾਂ ਚੰਨੀ ਨੇ ਭਾਜਪਾ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਹੁਣ ਜਲੰਧਰ ਪੱਛਮੀ ਹਲਕੇ ਵਿਚ ਵੀ ਉਨ੍ਹਾਂ ਦੇ ਕੋਲ ਕੁਝ ਨਹੀਂ ਹੈ, ਕਿਉਂਕਿ ਉਨ੍ਹਾਂ ਨੇ ਹਲਕੇ ਦੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ।Former CM Channi bowed down

[wpadcenter_ad id='4448' align='none']