ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਿਤ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ 300 ਤੋਂ ਵੱਧ ਟਿਕਾਣਿਆਂ ਅਤੇ ਛੁਪਣਗਾਹਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

ਜੀ-20 ਸੰਮੇਲਨ: ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਿਤ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ 300 ਤੋਂ ਵੱਧ ਟਿਕਾਣਿਆਂ ਅਤੇ ਛੁਪਣਗਾਹਾਂ ‘ਤੇ ਇੱਕੋ ਸਮੇਂ ਕੀਤੀ ਛਾਪੇਮਾਰੀ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ– ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਏਡੀਜੀਪੀ ਅਰਪਿਤ ਸ਼ੁਕਲਾ forthcoming G-20 meeting at Amritsar ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ […]

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਨਹੀਂ ਦੇਵੇਗੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਏਡੀਜੀਪੀ ਅਰਪਿਤ ਸ਼ੁਕਲਾ forthcoming G-20 meeting at Amritsar

ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸੰਮੇਲਨ ਦੇ ਮੱਦੇਨਜ਼ਰ, ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਤਹਿਤ ਵਿਦੇਸ਼ ਅਧਾਰਤ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ ਟਿਕਾਣਿਆਂ ਅਤੇ ਛੁਪਣਗਾਹਾਂ ‘ਤੇ ਛਾਪੇਮਾਰੀ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ‘ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ। forthcoming G-20 meeting at Amritsar
ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ। forthcoming G-20 meeting at Amritsar
ਉਨ੍ਹਾਂ ਕਿਹਾ ਕਿ ਸ਼ੱਕੀ ਥਾਵਾਂ ਅਤੇ ਵਿਦੇਸ਼ ਅਧਾਰਤ ਗੈਂਗਸਟਰਾਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਿਸ ਦੀਆਂ ਲਗਭਗ 100 ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਵੱਲੋਂ 300 ਤੋਂ ਵੱਧ ਘਰਾਂ ਅਤੇ ਹੋਰ ਪਨਾਹਗਾਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਘਰਾਂ ਤੇ ਹੋਰ ਥਾਂਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਈਲ ਫੋਨਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਰੇਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ ਅਧਾਰਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ।
ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ‘ਤੇ ਲਗਾਤਾਰ ਨਿਗਰਾਨੀ ਰੱਖਣਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਜੇਕਰ ਕੋਈ ਵੀ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਰਦਿਆਂ ਤੁਰੰਤ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ

Also Read : ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ

Latest

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ, ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਨੂੰ ਆਪਣੇ ਮਾੜੇ ਕੰਮਾਂ ਦੀ ਢਾਲ ਵਜੋਂ ਵਰਤਣ ਲਈ ਆੜੇ ਹੱਥੀਂ ਲਿਆ
'ਯੁੱਧ ਨਸ਼ਿਆਂ ਵਿਰੁੱਧ': 303ਵੇਂ ਦਿਨ, ਪੰਜਾਬ ਪੁਲਿਸ ਨੇ 848 ਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਕਚਹਿਰੀਆਂ ਤੋਂ ਲੈ ਕੇ ਹੈੱਡ ਵਰਕਸ ਤੱਕ ਸਾਈਕਲ ਅਤੇ ਮੋਟਰਸਾਈਕਲ ਰੈਲੀ ਕੱਢੀ ਗਈ
ਪੰਜਾਬ ਨੇ ਸਾਲ 2025 ਦੌਰਾਨ ਠੋਸ ਰਹਿੰਦ-ਖੂੰਹਦ ਪ੍ਰਬੰਧਨ ਦੇ ਖੇਤਰ ‘ਚ ਵਿਖਾਈ ਚੰਗੀ ਕਾਰਗੁਜ਼ਾਰੀ: ਡਾ. ਰਵਜੋਤ ਸਿੰਘ