Sunday, December 22, 2024

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਚਾਰ ਹਫਤੇ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ

Date:

 ਅੰਮ੍ਰਿਤਸਰ 9 ਜੁਲਾਈ 2024:–ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 10 ਜੁਲਾਈ 2024 ਤੱਕ ਸਵੇਰ 10.00 ਵਜੇ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਇੰਨਟਰਵਿਉ ਰਖੀ ਗਈ ਹੈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰਨੇ ਦਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨੁਣ ਲਈ 4 ਹਫਤੇ ਡੇਅਰੀ ਉੱਦਮ ਸਿਖਲਾਈ ਮਿਤੀ 15 ਜੁਲਾਈ 2024 ਤੋਂ 13 ਅਗਸਤ 2024 ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰਵੇਰਕਾ (ਜਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ ਲੜਕੀਆਂ ਜੋ ਘੱਟੋ ਘੱਟ 10ਵੀਂ ਪਾਸ ਹੋਣਉਮਰ 18 ਤੋਂ 55 ਸਾਲ ਦਰਮਿਆਨ ਹੋਵੇਪੇਂਡੂ ਖੇਤਰ ਨਾਲ ਸਬੰਧਤ ਹੋਣਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।  ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।

 ਚਾਹਵਾਨ ਲੜਕੇ/ਲੜਕੀਆਂ  ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫੇਕਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੌਨ ਨੰ – 99153032678360906797 ਤੇ ਸੰਪਰਕ ਕਰ ਸਕਦੇ ਹਨ

Share post:

Subscribe

spot_imgspot_img

Popular

More like this
Related

ਈ ਟੀ ਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ 22 ਦਸੰਬਰ 2024 ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਵਾਸੀਆਂ...

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਟੀਮ ਸਮੇਤ ਦਵਾਈਆਂ ਅਤੇ ਖਾਦਾਂ ਦੀ ਅਚਨਚੇਤ ਚੈਕਿੰਗ

ਮੋਗਾ 22 ਦਸੰਬਰ   ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ...

ਸਪੀਕਰ ਸੰਧਵਾ ਨੇ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਟ ਦਾ ਕੀਤਾ ਉਦਘਾਟਨ

ਕੋਟਕਪੂਰਾ, 22 ਦਸੰਬਰ (  )    ਪੰਜਾਬ ਵਿਧਾਨ ਸਭਾ...

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...