ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਗਰੈਜੁਏਟ ਯੁਵਕਾਂ ਲਈ ਮੁਫਤ ਕੋਰਸ

 ਚੰਡੀਗੜ੍ਹ, 10 ਅਕਤੂਬਰ

Free course for graduate youth  ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਗਰੈਜੂਏਟ ਉਮੀਦਵਾਰਾਂ ਲਈ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਲਈ 23 ਅਕਤੂਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਜਾਤੀਆਂ ਅਤੇ ਘੱਟ ਗਿਣਤੀ (ਮੁਸਲਿਮ, ਸਿੱਖ, ਕ੍ਰਿਸ਼ਚਨ, ਬੋਧੀ, ਜੋਰੋਸਟ੍ਰੀਅਨ ਅਤੇ ਜੈਨ) ਨਾਲ ਸਬੰਧਤ ਪੰਜਾਬ ਰਾਜ ਦੇ ਵਸਨੀਕ ਯੋਗ ਗਰੈਜੂਏਟ ਉਮੀਦਵਾਰਾਂ ਲਈ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਫੇਜ਼ 3ਬੀ-II, ਐਸ.ਏ.ਐਸ ਨਗਰ ਵਿਖੇ ਸਿਵਲ ਸੇਵਾਵਾਂ/ਪੀ.ਸੀ.ਐਸ (ਸ਼ੁਰੂਆਤੀ)-2024 ਪ੍ਰੀਖਿਆ ਲਈ ਮੁਫਤ ਸੰਯੁਕਤ ਕੋਚਿੰਗ ਕੋਰਸ ਸ਼ੁਰੂ ਕੀਤੇ ਜਾਣੇ ਹਨ।  ਇਸ ਕੋਰਸ ਵਿੱਚ ਦਾਖਲੇ ਦੇ ਚਾਹਵਾਨ ਉਮੀਦਵਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਆਮਦਨ 3.00 ਲੱਖ ਰੁਪਏ ਪ੍ਰਤੀ ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੋਰਸ ਦੀਆਂ 40 ਸੀਟਾਂ ਵਿੱਚੋਂ 50 ਫੀਸਦ ਸੀਟਾਂ ਅਨੁਸੂਚਿਤ ਜਾਤੀਆਂ ਲਈ, 30 ਫੀਸਦ ਹੋਰ ਪੱਛੜੀਆਂ ਸ਼੍ਰੇਣੀਆਂ ਲਈ ਅਤੇ 20 ਫੀਸਦ ਘੱਟ ਗਿਣਤੀ ਭਾਈਚਾਰੇ ਨਾਲ ਸਬੰਧਤ ਉਮੀਦਵਾਰਾਂ ਲਈ ਰਾਖਵੀਆਂ ਹਨ, ਜਦਕਿ ਕਿ ਹਰੇਕ ਵਰਗ ਵਿੱਚ ਉਪਲਬਧ ਉਮੀਦਵਾਰਾਂ ਵਿੱਚ 30 ਫੀਸਦ ਔਰਤਾਂ ਅਤੇ 5 ਫੀਸਦ ਦਿਵਿਆਂਗ ਉਮੀਦਵਾਰ ਸ਼ਾਮਲ ਕੀਤੇ ਜਾਣਗੇ। ਚੁਣੇ ਗਏ ਉਮੀਦਵਾਰਾਂ ਨੂੰ ਸਰਕਾਰ ਅਨੁਸਾਰ ਮੁਫਤ ਕੋਚਿੰਗ, ਮੁਫਤ ਹੋਸਟਲ ਰਿਹਾਇਸ਼ ਅਤੇ ਵਿੱਤੀ ਸਹਾਇਤਾ ਦਿੱਤੀ ਜਾਵੇਗੀ।  

READ ALSO :ਬਠਿੰਡਾ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਮੀਦਵਾਰ ਦੀ ਚੋਣ, ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼ , ਫੇਜ਼ 3-ਬੀ-2 , ਐਸ.ਏ.ਐਸ. ਨਗਰ, ਮੋਹਾਲੀ  ਵਿਖੇ 27 ਅਕਤੂਬਰ 2023 ਨੂੰ ਸਵੇਰੇ 10.30 ਵਜੇ ਤੋਂ 11.30 ਵਜੇ ਤੱਕ  ਹੋਣ ਵਾਲੀ ਮਾਨਸਿਕ ਯੋਗਤਾ, ਆਮ ਜਾਗਰੂਕਤਾ (ਇਤਿਹਾਸ, ਭੂਗੋਲ, ਭਾਰਤੀ ਰਾਜਨੀਤੀ, ਭਾਰਤੀ ਅਰਥਵਿਵਸਥਾ, ਰੋਜ਼ਾਨਾ ਵਿਗਿਆਨ, ਮੌਜੂਦਾ ਮਾਮਲੇ ਆਦਿ) ਦੇ ਔਬਜੈਕਟਿਵ ਟਾਈਪ ਟੈਸਟ ਦੇ ਆਧਾਰ ’ਤੇ ਕੀਤੀ ਜਾਵੇਗੀ। ਟੈਸਟ ਦਾ ਸਮਾਂ ਇੱਕ ਘੰਟਾ ਹੋਵੇਗਾ। ਉਮੀਦਵਾਰ ਨੂੰ ਇੱਕ ਪਾਸਪੋਰਟ ਸਾਈਜ਼ ਫੋਟੋ ਅਤੇ ਇੱਕ ਫੋਟੋ ਆਈ.ਡੀ. ਸਬੂਤ ਜਿਵੇਂ ਕਿ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ, ਇੱਕ ਨੀਲੀ ਬਾਲ ਪੈੱਨ ਅਤੇ ਤਰਜੀਹੀ ਤੌਰ ’ਤੇ ਟੈਸਟ ਦੇ ਸਮੇਂ ਪੇਪਰ ਲਿਖਣ ਲਈ ਇੱਕ ਗੱਤਾ ਲਿਆਉਣਾ ਲਾਜ਼ਮੀ ਹੋਵੇਗਾ।

ਚਾਹਵਾਨ ਉਮੀਦਵਾਰ ਆਪਣਾ ਬਿਨੈ-ਪੱਤਰ ਸਮੇਤ ਸਰਟੀਫਿਕੇਟਾਂ ਦੀਆਂ ਸਵੈ-ਪ੍ਰਮਾਣਿਤ ਕਾਪੀਆਂ ਨੂੰ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸ, ਫੇਜ਼ 3ਬੀ-2, ਐਸ.ਏ.ਐਸ. ਨਗਰ, ਮੋਹਾਲੀ ਦੇ ਦਫ਼ਤਰ ਵਿਖੇ 23 ਅਕਤੂਬਰ 2023 ਤੱਕ ਭੇਜ ਸਕਦੇ ਹਨ। Free course for graduate youth

ਮੰਤਰੀ ਨੇ ਅੱਗੇ ਦੱਸਿਆ ਕਿ ਦਾਖਲਾ ਪ੍ਰਕਿਰਿਆ, ਯੋਗਤਾ ਦੀਆਂ ਸ਼ਰਤਾਂ ਅਤੇ ਹੋਰ ਵਿਸਤ੍ਰਿਤ ਜਾਣਕਾਰੀ  ਵਿਭਾਗ ਦੀ ਵੈਬਸਾਈਡ www.welfarepunjab.gov.in ਤੇ ਉਪਲੱਬਧ ਹੈ।Free course for graduate youth

[wpadcenter_ad id='4448' align='none']