Sunday, January 5, 2025

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

Date:

ਸਿਵਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਪੀਣ ਲਈ ਮਿਲੇਗਾ ਸਾਫ ਸੁਥਰਾ ਪਾਣੀ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਦੂਹੇਵਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਖੋਲ੍ਹੇ ਗਏ ਮੁਫਤ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਨੂੰ ਪੰਜਾਬ ਸਰਕਾਰ ਉਚੇਚੇ ਤੌਰ ਤੇ ਸਨਮਾਨਿਤ ਕਰੇਗੀ।

Also Read. : ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਛੇਤੀ ਸ਼ੁਰੂ ਹੋਣਗੇ ਆਹਲਾ ਦਰਜੇ ਦੇ 10 ਯੂ.ਪੀ.ਐਸ.ਸੀ. ਕੋਚਿੰਗ ਸੈਂਟਰ-ਮੁੱਖ ਮੰਤਰੀ

ਉਹਨਾ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੇ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਪਿੰਡ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ।

ਇਸ ਮੌਕੇ ਤੇ ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ।

ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਸਿਵਿਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਪੀਣ ਲਈ ਆਰ.ਓ ਦਾ ਉਦਘਾਟਨ ਵੀ ਕੀਤਾ ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਥੇ ਸਥਾਪਿਤ ਕੀਤਾ ਗਿਆ ਹੈ।

ਉਹਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾਂ ਲਈ ਅੱਗੇ ਆਉਣ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਰਮਜੀਤ ਸ਼ਰਮਾ ਬਲਾਕ ਪ੍ਰਧਾਨ, ਰਮੇਸ਼ ਅਰਨੀਵਾਲਾ, ਟਿੰਕਾ ਗਰਗ,ਰਜਨੀਸ਼ ਗਰਗ, ਗੁਰਲਾਲ ਸਿੰਘ,ਗੁਰਸੇਵਕ ਸਿੰਘ ਅਤੇ ਪਤਵੰਤ ਵਿਅਕਤੀ ਮੌਜੂਦ ਸਨ।

Share post:

Subscribe

spot_imgspot_img

Popular

More like this
Related