ਜਲੰਧਰ ‘ਚ ਕੰਪ੍ਰੈਸਰ ‘ਚੋਂ ਗੈਸ ਲੀਕ ਹੋਣ ਕਾਰਨ ਧਮਾਕਾ

Date:

Fridge Compressor Jalandhar News:

ਨਵੀਂ ਦਾਣਾ ਮੰਡੀ, ਜਲੰਧਰ ਦੇ ਸਤਨਾਮ ਨਗਰ ‘ਚ ਸ਼ੁੱਕਰਵਾਰ ਸਵੇਰੇ ਫਰਿੱਜ ਦੇ ਕੰਪ੍ਰੈਸ਼ਰ ‘ਚੋਂ ਗੈਸ ਲੀਕ ਹੋਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਅੱਗ ‘ਚ ਝੁਲਸਣ ਕਾਰਨ ਪਿਓ-ਪੁੱਤ ਦੀ ਮੌਤ ਹੋ ਗਈ। ਜਦਕਿ ਤੀਜੇ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ। ਥਾਣਾ-2 ਦੀ ਪੁਲਸ ਸਮੇਤ ਫੋਰੈਂਸਿਕ ਟੀਮ ਜਾਂਚ ਲਈ ਮੌਕੇ ‘ਤੇ ਪਹੁੰਚ ਗਈ ਸੀ। ਫੋਰੈਂਸਿਕ ਟੀਮ ਨੇ ਮੌਕੇ ਤੋਂ ਦਰਜਨਾਂ ਸੈਂਪਲ ਲਏ ਹਨ। ਜਿਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।

ਫਾਇਰ ਬ੍ਰਿਗੇਡ ਅਧਿਕਾਰੀ ਏਡੀਐਫਓ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 12:15 ਵਜੇ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਉਕਤ ਥਾਂ ’ਤੇ ਅੱਗ ਲੱਗੀ ਹੈ। ਜਿਸ ਤੋਂ ਤੁਰੰਤ ਬਾਅਦ ਉਹ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦਫਤਰ ਤੋਂ ਕਰੀਬ 2 ਗੱਡੀਆਂ ਨੂੰ ਰਵਾਨਾ ਕੀਤਾ ਗਿਆ।

ਇਹ ਵੀ ਪੜ੍ਹੋ: ਬਠਿੰਡਾ ‘ਚ ਪਰਿਵਾਰਕ ਰੰਜ਼ਿਸ਼ ਨੇ ਲਿਆ ਖ਼ੂਨੀ ਰੰਗ, ਚਚੇਰੇ ਭਰਾਵਾਂ ਨੂੰ ਗੋਲੀਆਂ ਮਾਰ ਕੀਤੀ ਖ਼ੁਦਕੁਸ਼ੀ

ਆਸ-ਪਾਸ ਦੇ ਲੋਕਾਂ ਅਨੁਸਾਰ ਘਰ ਦੇ ਅੰਦਰ ਜਿੰਮ ਦਾ ਸਾਮਾਨ ਪੈਕ ਕੀਤਾ ਹੋਇਆ ਸੀ। ਜਿਸ ਕਾਰਨ ਕਾਫੀ ਸਾਮਾਨ ਸੜ ਕੇ ਸੁਆਹ ਹੋ ਗਿਆ। ਮ੍ਰਿਤਕਾਂ ਦੀ ਪਛਾਣ ਪੁੱਤਰ ਜਸ਼ਨ ਸਿੰਘ (17) ਅਤੇ ਪਿਤਾ ਹਰਪਾਲ ਸਿੰਘ (45) ਵਜੋਂ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਜਸਵੰਤ ਸਿੰਘ ਨੇ ਦੱਸਿਆ ਕਿ ਮੌਕੇ ‘ਤੇ ਪਹੁੰਚਦਿਆਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਜਿਸ ਇਮਾਰਤ ‘ਚ ਅੱਗ ਲੱਗੀ, ਉਸ ਦੀ ਵਰਤੋਂ ਖੇਡਾਂ ਦੇ ਸਾਮਾਨ ਦੀ ਪੈਕਿੰਗ ਲਈ ਕੀਤੀ ਜਾਂਦੀ ਸੀ। ਘਟਨਾ ਦੇ ਸਮੇਂ ਕਰੀਬ 3 ਲੋਕ ਅੰਦਰ ਸਨ। ਸਾਰਿਆਂ ਨੂੰ ਤੁਰੰਤ ਇਮਾਰਤ ਤੋਂ ਬਾਹਰ ਕੱਢਿਆ ਗਿਆ ਅਤੇ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਜਾਂਚ ਲਈ ਮੌਕੇ ‘ਤੇ ਪਹੁੰਚੇ ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਘਰ ਦੇ ਅੰਦਰ ਪਰਿਵਾਰ ਦੇ ਕੁੱਲ 7 ਮੈਂਬਰ ਰਹਿੰਦੇ ਸਨ। ਹਾਦਸੇ ਦੇ ਸਮੇਂ ਚਾਰ ਵਿਅਕਤੀ ਘਰ ਦੇ ਬਾਹਰ ਸਨ, ਤਿੰਨ ਅੰਦਰ ਸਨ। ਘਟਨਾ ਸਵੇਰੇ 11 ਵਜੇ ਦੇ ਕਰੀਬ ਵਾਪਰੀ। ਪਿਉ-ਪੁੱਤ ਰੋਜ਼ਾਨਾ ਵਾਂਗ ਘਰ ਵਿੱਚ ਖੇਡਾਂ ਦਾ ਸਾਮਾਨ ਪੈਕ ਕਰ ਰਹੇ ਸਨ। ਇਸ ਦੌਰਾਨ ਧਮਾਕਾ ਹੋਇਆ ਅਤੇ ਪੂਰੇ ਘਰ ‘ਚ ਹਫੜਾ-ਦਫੜੀ ਮਚ ਗਈ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਘਰ ਦੇ ਅੰਦਰ ਗੁਰਦੁਆਰਾ ਵੀ ਬਣਿਆ ਹੋਇਆ ਹੈ।

Fridge Compressor Jalandhar News:

Share post:

Subscribe

spot_imgspot_img

Popular

More like this
Related

ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਦੇ ਰੈਵਨਿਊ ਖੇਤਰ ਵਿਚ 21 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ

ਮਾਨਸਾ, 19 ਦਸੰਬਰ:ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ...

24 ਦਸੰਬਰ ਤੱਕ ਮਨਾਇਆ ਜਾਵੇਗਾ ਸੁਸ਼ਾਸਨ ਹਫ਼ਤਾ-ਡਿਪਟੀ ਕਮਿਸ਼ਨਰ

ਮਾਨਸਾ, 19 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...