ਫਾਜ਼ਿਲਕਾ 14 ਫਰਵਰੀ
ਪਿੰਡ ਕਾਵਾਂਵਾਲੀ ਤੋਂ ਸਰਪੰਚ ਸੀਮਾ ਰਾਣੀ ਪਤਨੀ ਰਮੇਸ਼ ਸਿੰਘ ਆਪਣੀ ਪੂਰੀ ਪੰਚਾਇਤ ਸਮੇਤ 8 ਪਰਿਵਾਰ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ| ਇਨ੍ਹਾਂ ਨੂੰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ |
ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਲੋਂ ਚੋਣਾਂ ਸਮੇ ਜੋ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰੇ ਕਰਨ ਚ ਕੋਈ ਕਮੀ ਨਹੀਂ ਛੱਡੀ ਜਾ ਰਹੀ| ਉਨ੍ਹਾਂ ਕਿਹਾ ਕਿ 2022 ਵਿਚ ਸਰਕਾਰ ਦੇ ਆਉਣ ਤੋਂ ਲੈ ਕੇ ਹੁਣ ਤੱਕ ਦੀਆਂ ਪ੍ਰਾਪਤੀਆਂ ਨੂੰ ਵੇਖਦਿਆਂ ਅਨੇਕਾਂ ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ |ਵਿਧਾਇਕ ਸ੍ਰੀ ਸਵਣਾ ਨੇ ਕਿਹਾ ਕਿ ਪੰਜਾਬ ਸਰਕਾਰ ਪਾਰਟੀਬਾਜੀ ਤੋਂ ਉਪਰ ਉੱਠ ਕੇ ਲੋਕ ਭਲਾਈ ਕਾਰਜ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਸਕੀਮਾਂ ਚਲਾਈਆਂ ਜਾ ਰਹੀਆਂ ਹਨ |
ਇਸ ਮੌਕੇ ਸਰਪੰਚ ਗੁਲਸ਼ੇਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪ੍ਰਮਜੀਤ ਸਿੰਘ ਨੂਰਸ਼ਾਹ, ਸੁਰਿੰਦਰ ਕੰਬੋਜ ਬਲਾਕ ਪ੍ਰਧਾਨ,
ਜਗਰੂਪ ਸਿੰਘ ਬਲਾਕ ਪ੍ਰਧਾਨ, ਜਰਨੈਲ ਸਿੰਘ ਕਾਵਾਂਵਾਲੀ, ਖੁਸ਼ਹਾਲ ਸਿੰਘ ਮੇਂਬਰ ਜਿਲ੍ਹਾ ਪ੍ਰੀਸ਼ਦ ਮੌਜੂਦ ਰਹੇ
ਪਿੰਡ ਕਾਵਾਂਵਾਲੀ ਤੋਂ ਸਰਪੰਚ ਸਮੇਤ ਪੂਰੀ ਪੰਚਾਇਤ ਅਤੇ 8 ਪਰਿਵਾਰ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
[wpadcenter_ad id='4448' align='none']