Thursday, January 23, 2025

ਡੇਂਗੂ ਤੋਂ ਬਚਾਅ ਲਈ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ : ਜ਼ਿਲ੍ਹਾ ਸਿਹਤ ਵਿਭਾਗ

Date:

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਸਤੰਬਰ :

ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਅਤੇ ਘਰ ਦੇ ਅੰਦਰ ਅਤੇ ਬਾਹਰ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾ ਕੇ ਰੱਖੇ ਜਾਣ, ਜਿਵੇਂ ਪੂਰੀਆਂ ਬਾਹਾਂ ਵਾਲੀਆਂ ਕਮੀਜ਼ਾਂ, ਪੈਂਟ/ਪਜਾਮੇ, ਸਲਵਾਰ, ਜੁਰਾਬਾਂ ਆਦਿ ਤਾਕਿ ਮੱਛਰ ਕੱਟ ਨਾ ਸਕੇ।      
     ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਕਿਹਾ ਕਿ ਡੇਂਗੂ ਜਿਹੇ ਮਾਰੂ ਬੁਖ਼ਾਰ ਤੋਂ ਬਚਾਅ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਕਰਕੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ, ਜੋ ਕਾਫ਼ੀ ਖ਼ਤਰਨਾਕ ਹੈ ਅਤੇ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਇਹ ਮੱਛਰ ਖੜੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ।
       ਸਿਹਤ ਅਧਿਕਾਰੀਆਂ ਨੇ ਆਖਿਆ ਕਿ ਇਸ ਮੌਸਮ ਵਿਚ ਬੱਚਿਆਂ ਦਾ ਖ਼ਾਸ ਧਿਆਨ ਰੱਖਣ ਦੀ ਲੋੜ ਹੈ। ਬੱਚਿਆਂ ਦਾ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਏ ਜਾਣ ਖ਼ਾਸਕਰ ਸਕੂਲ ਭੇਜਣ ਸਮੇਂ, ਪਾਰਕ ਜਾਂ ਬਾਹਰ ਕਿਤੇ ਖੇਡਣ ਲਿਜਾਣ ਸਮੇਂ ਜੁਰਾਬਾਂ ਸਮੇਤ ਬੰਦ ਜੁੱਤੀਆਂ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ  ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਪਰ ਲੋਕਾਂ ਨੂੰ ਖ਼ੁਦ ਵੀ ਸਾਵਧਾਨੀਆਂ ਵਰਤ ਕੇ ਆਪਣਾ ਬਚਾਅ ਕਰਨ ਦੀ ਲੋੜ ਹੈ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ।  
     ਸਿਹਤ ਅਧਿਕਾਰੀਆਂ ਨੇ ਇਹ ਵੀ ਆਖਿਆ ਕਿ  ਜੇ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਆਖਿਆ ਕਿ  ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ। ਮੱਛਰ ਤੋਂ ਬਚਾਅ ਲਈ ਸਪਰੇਅ, ਕਰੀਮ, ਕੌਇਲ, ਮੱਛਰਦਾਨੀ ਜਾਂ ਹੋਰ ਅਸਰਦਾਰ ਤਰੀਕੇ ਵਰਤੇ ਜਾ ਸਕਦੇ ਹਨ।  ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

 ਡੇਂਗੂ ਬੁਖ਼ਾਰ ਦੇ ਲੱਛਣ
 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਖੜਾ ਨਾ ਹੋਣ ਦਿਤਾ ਜਾਵੇ।

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।