Sunday, December 29, 2024

ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਅਧਾਰਤ ਝਾਕੀਆਂ ਨੂੰ ਭਰਵਾਂ ਹੁੰਗਾਰਾ: ਵਿਧਾਇਕ ਰੰਧਾਵਾ

Date:

ਡੇਰਾਬਸੀ/ਐੱਸ.ਏ.ਐੱਸ. ਨਗਰ, 29 ਜਨਵਰੀ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਪੁੱਜਣ ਉੱਤੇ ਇਹਨਾਂ ਝਾਕੀਆਂ ਦਾ ਸਵਾਗਤ ਕੀਤਾ ਗਿਆ। 

ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੌਮੀ ਗਣਤੰਤਰ ਦਿਵਸ ਲਈ ਤਿਆਰ ਕੀਤੀਆਂ ਝਾਕੀਆਂ, ਜਿਨ੍ਹਾਂ ਨੂੰ ਉੱਥੇ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ, ਨੂੰ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਭਾਂਖਰਪੁਰ ਵਿਖੇ ਝਾਂਕੀਆਂ ਦਾ ਸਵਾਗਤ ਹਲਕਾ ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕੀਤਾ। ਇਸ ਬਾਬਤ ਹੋਰ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਵਿਧਾਇਕ ਨੇ ਦੱਸਿਆ ਕਿ ਅੱਜ ਇਹ ਝਾਕੀਆਂ ਚਪੜਚਿੜੀ ਯਾਦਗਾਰ ਤੋਂ ਸ਼ੁਰੂ ਹੋਈਆਂ, ਜਿੱਥੇ ਪਿੰਡਾਂ ਦੇ ਪੰਚਾਂ ਸਰਪੰਚਾਂ ਤੇ ਪਤਵੰਤਿਆਂ ਨੇ ਇਹਨਾਂ ਨੂੰ ਰਵਾਨਾ ਕੀਤਾ। 

ਉਸ ਤੋਂ ਬਾਅਦ ਇਹ ਲਾਂਡਰਾਂ ਲਾਈਟ ਪੁਆਇੰਟ, ਸਨੇਟਾ, ਦੈੜੀ, ਏਅਰਪੋਰਟ ਚੌਕ, ਛੱਤ ਲਾਈਟ ਪੁਆਇੰਟ, ਡੇਰਾਬਸੀ ਹੁੰਦੇ ਹੋਏ ਜਵਾਹਰਪੁਰ ਪੁੱਜੀਆਂ ਜਿੱਥੇ ਝਾਕੀਆਂ ਨੂੰ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿੱਚ ਲੈ ਕੇ ਜਾਣ ਦਾ ਕਾਰਜ ਸੰਪੰਨ ਹੋਇਆ। 

ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਤੇ ਸੱਭਿਆਚਾਰ ਬੇਮਿਸਾਲ ਹੈ। ਇਨ੍ਹਾਂ ਝਾਕੀਆਂ ਰਾਹੀਂ ਦਰਸਾਇਆ ਜਾ ਰਿਹਾ ਮਹਾਨ ਇਤਿਹਾਸ ਅਤੇ ਸੱਭਿਆਚਾਰ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਲਾਹੇਵੰਦ ਹੋਵੇਗਾ।

ਇਨ੍ਹਾਂ ਝਾਕੀਆਂ ਨੇ ਪੰਜਾਬ ਦੇ ਮਹਾਨ ਯੋਧਿਆਂ; ਸ਼ਹੀਦ ਕਰਤਾਰ ਸਿੰਘ ਸਰਾਭਾ, ਡਾ: ਦੀਵਾਨ ਸਿੰਘ ਕਾਲੇਪਾਣੀ, ਮਦਨ ਲਾਲ ਢੀਂਗਰਾ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ (ਪਗੜੀ ਸੰਭਾਲ ਜੱਟਾ ਲਹਿਰ), ਬਾਬਾ ਖੜਗ ਸਿੰਘ, ਜਲ੍ਹਿਆਂ ਵਾਲੇ ਬਾਗ ਦੀ ਗਾਥਾ, ਮਹਾਨ ਨਾਰੀ ਯੋਧਾ ਮਾਈ ਭਾਗੋ ਜਿਨ੍ਹਾਂ ਨੇ 40 ਮੁਕਤਿਆਂ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਦੁਬਾਰਾ ਜੁੜਨ ਦੀ ਪ੍ਰੇਰਨਾ ਦਿੱਤੀ ਅਤੇ ਪੰਜਾਬੀ ਸੱਭਿਆਚਾਰ ਜਿਵੇਂ ਫੁਲਕਾਰੀ ਆਦਿ ਨੂੰ ਦਰਸਾਇਆ ਗਿਆ ਹੈ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...