Wednesday, January 15, 2025

ਖੇਡਾਂ ਵਤਨ ਪੰਜਾਬ ਦੀਆਂ 2024 -ਬਲਾਕ ਪੱਧਰੀ ਖੇਡਾਂ ਦੇ ਅੱਜ ਫੱਸਵੇਂ ਮੁਕਾਬਲੇ ਹੋਏ

Date:

ਲੁਧਿਆਣਾ, 12 ਸਤੰਬਰ(ਸੁਖਦੀਪ ਸਿੰਘ ਗਿੱਲ )-
Games 2024 of Watan Punjab
ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਅਧੀਨ ਡਾਇਰੈਕਟਰ ਸਪੋਰਟਸ ਪੰਜਾਬ ਦੇ ਆਦੇਸਾਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ 14 ਬਲਾਕਾਂ ਵਿੱਚ ਹੋ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਅਖੀਰਲੇ ਤੀਜੇ ਪੜਾਅ ਦੇ 5 ਬਲਾਕਾਂ ਲੁਧਿਆਣਾ-2, ਡੇਹਲੋਂ, ਦੋਰਾਹਾ, ਰਾਏਕੋਟ ਅਤੇ ਸਮਰਾਲਾ ਵਿੱਚ ਸੁਰੂ ਕਰਵਾਏ ਗਏ।

ਬਲਾਕ ਸਮਰਾਲਾ ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਾਣਕੀ ਵਿਖੇ ਹੋਏ ਜਿੱਥੇ ਵਿਧਾਨ ਸਭਾ ਹਲਕਾ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਮੁੱਖ ਮਹਿਮਾਨ ਵਜੋ ਸਿਰਕਤ ਕੀਤੀ ਗਈ।

ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਹੋਏ ਖੇਡ ਮੁਕਾਬਲਿਆਂ ਦੇ ਨਤੀਜੇ ਸਾਂਝੇ ਕੀਤੇ ਗਏ।

ਬਲਾਕ ਲੁਧਿਆਣਾ-2 ਦੇ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸਾਹਨੇਵਾਲ ਵਿਖੇ ਹੋਏ ਜਿੱਥੇ ਜਿਲ੍ਹਾ ਖੇਡ ਅਫਸਰ ਲੁਧਿਆਣਾ, ਕੁਲਦੀਪ ਚੁੱਘ ਵੱਲੋਂ ਵਿਸ਼ੇਸ਼ ਤੌਰ ‘ਤੇ ਸਿਰਕਤ ਕੀਤੀ ਗਈ ਅਤੇ ਖਿਡਾਰੀਆਂ ਨੂੰ ਮਿਲਕੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਬਲਾਕ ਕਨਵੀਨਰ ਗੁਰਪ੍ਰੀਤ ਸਿੰਘ ਹੈਂਡਬਾਲ ਕੋਚ, ਕੋ-ਕਨਵੀਨਰ ਮੱਖਣ ਸਿੰਘ, ਕਮਲਜੋਤ ਸਿੰਘ, ਹਰਪ੍ਰੀਤ ਕੌਰ, ਪੁਸ਼ਪਿੰਦਰ ਕੌਰ, ਨਿਰਮਲ ਕੌਰ, ਜਸਪ੍ਰੀਤ ਸਿੰਘ, ਕਰਮਵੀਰ ਸਿੰਘ, ਪ੍ਰਵੀਨ ਠਾਕੁਰ ਜੂਡੋ ਕੋਚ ਅਤੇ ਪ੍ਰੇਮ ਸਿੰਘ ਜਿਮਨਾਸਟਿਕ ਕੋਚ ਸਾਮਿਲ ਸਨ।

ਕਬੱਡੀ ਸਰਕਲ ਸਟਾਈਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਅੰ-14 ਗਰੁੱਪ ਵਿੱਚ – ਢੇਰੀ ਕਲੱਬ ਦੀ ਟੀਮ ਨੇ ਪਹਿਲਾ ਸਥਾਨ ਅਤੇ ਪੱਦੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰ17 ਗਰੁੱਪ ਵਿੱਚ – ਢੇਰੀ ਕਲੱਬ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ.ਸ.ਸ.ਸ ਖਾਨਪੁਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਖੋ-ਖੋ ਅੰ21 ਲੜਕਿਆਂ ਦੇ ਮੁਕਾਬਲਿਆਂ ਵਿੱਚ ਸਾਹਨੇਵਾਲ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਸੈਫਾਲੀ ਇੰਟਰਨੈਸਨਲ ਸਕੂਲ ਰਾਹੋਂ ਰੋਡ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।Games 2024 of Watan Punjab

2 ਬਲਾਕ ਡੇਹਲੋਂ – ਸਥਾਨ ਖੇਡ ਸਟੇਡੀਅਮ, ਕਿਲ੍ਹਾ ਰਾਏਪੁਰ
ਫੁੱਟਬਾਲ ਅੰ21 ਲੜਕਿਆਂ ਦੇ ਮੁਕਾਬਲਿਆਂ ਵਿੱਚ ਬਾਬਾ ਬਚਿੱਤਰ ਸਿੰਘ ਨਾਜਿਮ ਸਪੋਰਟਸ ਕਲੱਬ ਮਹਿਮਾ ਸਿੰਘ ਵਾਲਾ ਦੀ ਟੀਮ ਨੇ ਪਹਿਲਾ ਸਥਾਨ, ਐਸ.ਕੇ.ਐਨ ਯੂਥ ਸਪੋਰਟਸ ਕਲੱਬ ਸੀਲੋ ਖੁਰਦ ਦੀ ਟੀਮ ਨੇ ਦੂਜਾ ਸਥਾਨ ਅਤੇ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

3। ਬਲਾਕ ਰਾਏਕੋਟ- ਸਥਾਨ ਖੇਡ ਸਟੇਡੀਅਮ, ਰਾਏਕੋਟ
ਕਬੱਡੀ ਸਰਕਲ ਸਟਾਈਲ ਅੰ21 ਲੜਕਿਆਂ ਦੇ ਮੁਕਾਬਲਿਆਂ ਵਿੱਚ ਜੰਗ ਸਪੋਰਟਸ ਐਂਡ ਵੈਲਫੇਅਰ ਕਲੱਬ ਰਾਏਕੋਟ ਦੀ ਟੀਮ ਨੇ ਪਹਿਲਾ ਸਥਾਨ ਅਤੇ ਬਾਬਾ ਸ੍ਰੀ ਚੰਦ ਕਾਲਜ ਆਫ ਮੈਨੇਜਮੈਂਟ ਨੂਰਪੁਰਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਨੈਸਨਲ ਸਟਾਈਲ ਅੰ21 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਿੰਡ ਸੱਤੋਵਾਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਬਾਬਾ ਸ੍ਰੀ ਚੰਦ ਪਬਲਿਕ ਸਕੂਲ ਨੂਰਪੁਰਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

4। ਬਲਾਕ ਸਮਰਾਲਾ – ਸਥਾਨ ਸ.ਸ.ਸ. ਸਕੂਲ ਪਿੰਡ ਮਾਣਕੀ

ਇਸ ਬਲਾਕ ਵਿੱਚ ਮੁੱਖ ਮਹਿਮਾਨ ਜੀ ਹਲਕਾ ਵਿਧਾਇਕ ਸਮਰਾਲਾ ਸ੍ਰੀ ਜਗਤਾਰ ਸਿੰਘ ਦਿਆਲਪੁਰਾ ਜੀ ਨੇ ਮੁੱਖ ਮਹਿਮਾਨ ਵਜੋ ਸਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਮਿਲ ਕੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ। ਇਸ ਮੌਕੇ ਤੇ ਸ.ਸ.ਸ.ਸਕੂਲ ਮਾਣਕੀ ਦੇ ਪ੍ਰਿੰਸੀਪਲ ਸ੍ਰੀ ਨਰਿੰਦਰਪਾਲ ਵਰਮਾ, ਪ੍ਰਿੰਸੀਪਲ ਸ.ਸੀਯਸੈਕੰਡਰੀ ਸਕੂਲ ਰਾਜੇਵਾਲ ਸ੍ਰੀ ਨਵਤੇਜ ਸਰਮਾ ਅਤੇ ਬਲਾਕ ਕਨਵੀਨਰ ਸ੍ਰੀ ਸੁਭਕਰਨਜੀਤ ਸਿੰਘ ਵੇਟ ਲਿਫਟਿੰਗ ਕੋਚ ਸਾਮਿਲ ਸਨ। ਵਾਲੀਬਾਲ ਸਮੈਸਿੰਗ ਅੰ17 ਲੜਕਿਆਂ ਦੇ ਮੁਕਾਬਲਿਆਂ ਵਿੱਚ ਦਸਮੇਸ ਕਲੱਬ ਸਰਵਰਪੁਰ ਦੀ ਟੀਮ ਨੇ ਪਹਿਲਾ ਅਤੇ ਪਿੰਡ ਗੰਡੂਆ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ21 ਲੜਕਿਆਂ ਦੇ ਮੁਕਾਬਲਿਆਂ ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੀ ਟੀਮ ਨੇ ਪਹਿਲਾ, ਸ.ਸ.ਸ.ਸ. ਸਮਰਾਲਾ (ਲੜਕੇ) ਦੀ ਟੀਮ ਨੇ ਦੂਜਾ ਸਥਾਨ ਅਤੇ ਕਿੰਡਰ ਗਾਰਡਨ ਪਬਲਿਕ ਸਕੂਲ ਸਮਰਾਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦ ਕਿ ਅੰ17 ਲੜਕੀਆਂ ਦੇ ਮੁਕਾਬਲਿਆਂ ਵਿੱਚ ਗਾਰਡਨ ਵੈਲੀ ਇੰਟਰਨੈਸਨਲ ਪਬਲਿਕ ਸਕੂਲ ਦਿਆਲਪੁਰਾ ਦੀ ਟੀਮ ਨੇ ਪਹਿਲਾ ਸਥਾਨ, ਸ.ਸ.ਸ.ਸ ਮਾਣਕੀ ਦੀ ਟੀਮ ਨੇ ਦੂਜਾ ਸਥਾਨ ਅਤੇ ਨਨਕਾਣਾ ਸਾਹਿਬ ਪਬਲਿਕ ਸਕੂਲ ਸਮਰਾਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਕਬੱਡੀ ਨੈਸਨਲ ਸਟਾਈਲ ਅੰ14 ਲੜਕਿਆਂ ਦੇ ਮੁਕਾਬਲਿਆਂ ਵਿੱਚ ਸ.ਸ.ਸ.ਸ ਮਾਣਕੀ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਚੱਕਮਾਫੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦ ਕਿ ਲੜਕੀਆਂ ਅੰ14 ਦੇ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਘੁਲਾਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਸਲੌਦੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਸਰਕਲ ਸਟਾਈਲ ਅੰ17 ਲੜਕਿਆਂ ਦੇ ਮੁਕਾਬਲਿਆਂ ਵਿੱਚ ਸ.ਸ.ਸ.ਸ ਘੁੰਗਰਾਲੀ ਸਿੱਖਾਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਸ.ਸ.ਸ.ਸ ਸਮਰਾਲਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਲੜਕਿਆਂ ਦੇ ਅੰ17 ਦੇ ਮੁਕਾਬਲਿਆਂ ਵਿੱਚ 200 ਮੀਟਰ ਵਿੱਚ – ਗਗਨਦੀਪ ਸਿੰਘ ਨੇ ਪਹਿਲਾ, ਗੌਤਮ ਨੇ ਦੂਜਾ ਸਥਾਨ ਅਤੇ ਦਲਵਿੰਦਰ ਸਿੰਘ ਨੇ ਤੀਜਾ ਸਥਾਨ ਸ 400 ਮੀਟਰ -ਚੰਦਰ ਸੇਖਰ ਨੇ ਪਹਿਲਾ, ਪਵਨਦੀਪ ਸਿੰਘ ਨੇ ਦੂਜਾ ਸਥਾਨ ਅਤੇ ਗਗਨਦੀਪ ਸਿੰਘ ਨੇ ਤੀਜਾ ਸਥਾਨਸ 800 ਮੀਟਰ – ਚੰਦਰ ਸੇਖਰ ਨੇ ਪਹਿਲਾ, ਸੁਖਵੀਰ ਸਿੰਘ ਨੇ ਦੂਜਾ ਅਤੇ ਪ੍ਰੀਤ ਕੁਮਾਰ ਨੇ ਤੀਜਾ ਸਥਾਨਸ ਲੰਮੀ ਛਾਲ- ਇੰਦਰਜੀਤ ਸਿੰਘ ਨੇ ਪਹਿਲਾ, ਗੌਤਮ ਨੇ ਦੂਜਾ ਅਤੇ ਅਬੀ ਸਿੰਘ ਨੇ ਤੀਜਾ ਸਥਾਨ ਸ 3000 ਮੀਟਰ – ਹਰਸਦੀਪ ਸਿੰਘ ਨ ਪਹਿਲਾ, ਕਮਲਪ੍ਰੀਤ ਸਿੰਘ ਨੇ ਦੂਜਾ ਅਤੇ ਵਿਵੇਕ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ21 ਲੜਕਿਆਂ ਦੇ ਮੁਕਾਬਲਿਆਂ ਵਿੱਚ 400 ਮੀਟਰ – ਹਰਮਨਜੀਤ ਸਿੰਘ ਨੇ ਪਹਿਲਾ, ਸਿਵਰਾਜ ਨੇ ਦੂਜਾ ਸਥਾਨ ਅਤੇ ਹਰਸਪ੍ਰੀਤ ਸਿੰਘ ਨੇ ਤੀਜਾ ਸਥਾਨਸ ਸਾਟਪੁੱਟ – ਬਬਜੋਤ ਸਿੰਘ ਨੇ ਪਹਿਲਾ, ਹਸਰਤ ਸਿੰਘ ਬਾਠ ਨੇ ਦੂਜਾ ਅਤੇ ਜਸਕਰਨ ਸਿੰਘ ਨੇ ਤੀਜਾ ਸਥਾਨਸ ਲੰਮੀ ਛਾਲ – ਸਹਿਜਪ੍ਰੀਤ ਸਿੰਘ ਨੇ ਪਹਿਲਾ, ਮਨੀਸ ਕੁਮਾਰ ਨੇ ਦੂਜਾ ਅਤੇ ਸੋਨੂੰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 5000ਮੀਟਰ – ਦਿਲਪ੍ਰੀਤ ਸਿੰਘ ਨੇ ਪਹਿਲਾ, ਪ੍ਰਗਟ ਸਿੰਘ ਨੇ ਦੂਜਾ ਅਤੇ ਰਾਹੁਲ ਚੋਪੜਾ ਨੇ ਤੀਜਾ ਸਥਾਨਸ 21-30 ਲੜਕਿਆਂ ਦੇ ਗਰੁਪ ਵਿੱਚ 400 ਮੀਟਰ ਵਿੱਚ – ਬਲਵਿੰਦਰ ਸਿੰਘ ਨੇ ਪਹਿਲਾ, ਅੰਮ੍ਰਿਤਪਾਲ ਸਿੰਘ ਨੇ ਦੂਜਾ ਸਥਾਨ ਅਤੇ ਜਸਵੀਰ ਸਿੰਘ ਨੇ ਤੀਜਾ ਸਥਾਨ ਸ 800 ਮੀਟਰ ਵਿੱਚ – ਮਨਪ੍ਰੀਤ ਸਿੰਘ ਨੇ ਪਹਿਲਾ, ਅੰਮ੍ਰਿਤਪਾਲ ਸਿੰਘ ਨੇ ਦੂਜਾ ਅਤੇ ਵਿਸਵਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਐਥਲੈਟਿਕਸ ਅੰ21 ਲੜਕੀਆਂ ਦੇ ਮੁਕਾਬਲਿਆਂ ਵਿੱਚ 100 ਮੀਟਰ ਵਿੱਚ – ਦਿਲਪ੍ਰੀਤ ਕੌਰ ਨੇ ਪਹਿਲਾ, ਮਹਿਕਜੋਤ ਕੌਰ ਨੇ ਦੂਜਾ ਅਤੇ ਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਸ 200 ਮੀਟਰ ਵਿੱਚ – ਸਰਗਮ ਕੌਰ ਨੇ ਪਹਿਲਾ, ਲਵਦੀਪ ਕੌਰ ਨੇ ਦੂਜਾ ਅਤੇ ਸਗੁਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

5 ਬਲਾਕ ਦੋਰਾਹਾ- ਸਥਾਨ ਸੰਤ ਈਸਰ ਸਿੰਘ ਜੀ ਸਟੇਡੀਅਮ, ਪਿੰਡ ਘਲੋਟੀ

ਐਥਲੈਟਿਕਸ ਅੰ14 ਲੜਕੀਆਂ ਦੇ 800 ਮੀਟਰ ਈਵੈਂਟ ਵਿੱਚ ਅਦੀਬ ਕੌਰ ਨੇ ਪਹਿਲਾ, ਦਿਵਾਂਸੀ ਨੇ ਦੂਜਾ ਸਥਾਨ ਅਤੇ ਹਰਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਜਦ ਕਿ ਅੰ14 ਲੜਕਿਆਂ ਦੇ 800 ਮੀਟਰ ਵਿੱਚ – ਗੌਰਵ ਅਲੀ ਨੇ ਪਹਿਲਾ, ਪਾਰਸ ਸਰਾਉ ਨੇ ਦੂਜਾ ਅਤੇ ਅਰਮਾਨਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ ਅੰ14 ਲੜਕਿਆਂ ਦੇ ਮੁਕਾਬਲਿਆਂ ਵਿੱਚ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਅਲੂਣਾ ਮਿਆਨਾ ਦੀ ਟੀਮ ਨੇ ਪਹਿਲਾ, ਸੰਤ ਈਸਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦੀ ਟੀਮ ਨੇ ਦੂਜਾ ਸਥਾਨ ਅਤੇ ਐਮ.ਆਈ.ਐਸ. ਮਾਊਂਟ ਇੰਟਰਨੈਸਨਲ ਸਕੂਲ ਸਿੱਧਵਾਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰ17 ਲੜਕਿਆਂ ਦੇ ਮੁਕਾਬਲਿਆਂ ਵਿੱਚ ਸੰਤ ਈਸਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਬੁਆਣੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।Games 2024 of Watan Punjab

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...