ਜਲੰਧਰ ‘ਚ ਮਾਂ-ਧੀ ਦਾ ਕਤਲ ਕਰਕੇ ਲਾਸ਼ਾਂ ਨੂੰ ਸਾੜਨ ਵਾਲਾ ਕਾਤਲ ਕਾਬੂ

Gangster Jassa Happowal Arrested:

Gangster Jassa Happowal Arrested:

ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਪੁਲਿਸ ਨੇ ਪਿਛਲੇ ਮਹੀਨੇ ਜਲੰਧਰ ‘ਚ ਹੋਏ ਮਾਂ-ਧੀ ਦੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਗੈਂਗਸਟਰ ਦਾ ਨਾਂ ਕਰਨਜੀਤ ਸਿੰਘ ਜੱਸਾ ਹੈਪੋਵਾਲ ਹੈ, ਜੋ ਵਿਦੇਸ਼ ‘ਚ ਰਹਿੰਦੇ ਗੈਂਗਸਟਰ ਸੋਨੂੰ ਖੱਤਰੀ ਦੇ ਕਹਿਣ ‘ਤੇ ਵਾਰਦਾਤਾਂ ਕਰਦਾ ਸੀ। ਜੱਸਾ ਖ਼ਿਲਾਫ਼ ਇਸ ਵੇਲੇ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ 6 ਕੇਸ ਦਰਜ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਜਲੰਧਰ ਪੁਲਿਸ ਨੇ ਜੱਸਾ ਕੋਲੋਂ ਦੋ ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਲੰਧਰ ਦੇ ਅਮਰ ਨਗਰ ‘ਚ ਰਣਜੀਤ ਕੌਰ (ਮਾਂ) ਅਤੇ ਪ੍ਰੀਤੀ (ਧੀ) ਨੂੰ ਗੈਂਗਸਟਰ ਜੱਸਾ ਅਤੇ ਉਸ ਦੇ ਸਾਥੀ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇੰਨਾ ਹੀ ਨਹੀਂ, ਸਬੂਤ ਨਸ਼ਟ ਕਰਨ ਲਈ ਲਾਸ਼ਾਂ ‘ਤੇ ਪੈਟਰੋਲ ਛਿੜਕ ਕੇ ਸਾੜ ਦਿੱਤਾ ਗਿਆ।

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ADGP ਜੇਲ੍ਹ ਤਲਬ

ਇਸ ਵਾਰਦਾਤ ਨੂੰ ਅਮਰੀਕਾ ਰਹਿੰਦੇ ਉਸਦੇ ਜਵਾਈ ਜੱਸਾ ਨੇ ਅੰਜਾਮ ਦਿੱਤਾ ਸੀ ਅਤੇ ਇਸ ਦੇ ਲਈ ਕਾਊਂਟਰ ਇੰਟੈਲੀਜੈਂਸ ਵਲੋਂ ਫੜੇ ਗਏ ਗੈਂਗਸਟਰ ਜੱਸਾ ਨੂੰ ਹਾਇਰ ਕੀਤਾ ਗਿਆ ਸੀ। ਦਰਅਸਲ ਜਵਾਈ ਜੱਸਾ ਪਤਨੀ ਪ੍ਰੀਤੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਇਸੇ ਲਈ ਉਸ ਨੇ ਪ੍ਰੀਤੀ ਨੂੰ ਮਾਰਨ ਦਾ ਠੇਕਾ ਗੈਂਗਸਟਰ ਜੱਸਾ ਨੂੰ ਦਿੱਤਾ ਸੀ।

ਗੈਂਗਸਟਰ ਜੱਸਾ ਸੀ.ਸੀ.ਟੀ.ਵੀ
ਮਾਂ-ਧੀ ਦਾ ਕਤਲ ਕਰਨ ਵਾਲਾ ਗੈਂਗਸਟਰ ਜੱਸਾ ਆਪਣੇ ਸਾਥੀ ਸਮੇਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ। ਜਿਸ ‘ਚ ਦੋਵੇਂ ਸਪਲੈਂਡਰ ਬਾਈਕ ‘ਤੇ ਜਾਂਦੇ ਨਜ਼ਰ ਆ ਰਹੇ ਸਨ। ਪੁਲੀਸ ਨੇ ਇਲਾਕੇ ਦੇ ਸੀਸੀਟੀਵੀ ਕਬਜ਼ੇ ਵਿੱਚ ਲੈ ਕੇ ਜੱਸਾ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Gangster Jassa Happowal Arrested:

[wpadcenter_ad id='4448' align='none']