ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਗ੍ਰਿਫ਼ਤਾਰ ਮੁਲਜ਼ਮ ਜੁਗਨੂੰ ਵਾਲੀਆ ਦਾ ਪੁਰਾਣਾ ਅਪਰਾਧਕ ਰਿਕਾਰਡ, ਯੂ.ਪੀ. ਪੁਲਿਸ ਨੂੰ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ
ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ‘ਚੋਂ ਇੱਕ ਪਿਸਤੌਲ, ਵਿਦੇਸ਼ੀ ਕਰੰਸੀ, ਸਕੌਡਾ ਕਾਰ ਅਤੇ ਦੋ ਵਾਕੀ-ਟਾਕੀਜ਼ ਵੀ ਕੀਤੇ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 8 ਮਈ :
Gangster Mukhtar Ansari ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਅੱਜ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਕਰੀਬੀ ਹਰਵਿੰਦਰ ਸਿੰਘ ਉਰਫ ਜੁਗਨੂੰ ਵਾਲੀਆ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ। ਨੇ ਦਿੱਤੀ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਜੁਗਨੂੰ ਵਾਲੀਆ, ਜਿਸਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਵਰਗੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੈ, ਯੂਪੀ ਪੁਲਿਸ ਨੂੰ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯੂ.ਪੀ. ਸਰਕਾਰ ਵੱਲੋਂ 1 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ‘ਚੋਂ .32 ਬੋਰ ਪਿਸਤੌਲ ਸਮੇਤ 6 ਜਿੰਦਾ ਕਾਰਤੂਸ, ਲੱਖਾਂ ਰੁਪਏ ਦੀ ਵਿਦੇਸ਼ੀ ਕਰੰਸੀ, ਇੱਕ ਸਕੌਡਾ ਕਾਰ ਅਤੇ ਦੋ ਵਾਕੀ ਟਾਕੀ ਸੈੱਟ ਵੀ ਬਰਾਮਦ ਕੀਤੇ ਹਨ। Gangster Mukhtar Ansari
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਅਤੇ ਏਆਈਜੀ ਸੰਦੀਪ ਗੋਇਲ ਦੀ ਸਹਾਇਤਾ ਨਾਲ ਸਪੈਸ਼ਲ ਆਪਰੇਸ਼ਨ ਚਲਾ ਕੇ ਮੁਲਜ਼ਮ ਜੁਗਨੂੰ ਵਾਲੀਆ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲੀਸ ਟੀਮਾਂ ਦੀ ਅਗਵਾਈ ਡੀਐਸਪੀ ਰਾਜਨ ਪਰਮਿੰਦਰ ਅਤੇ ਡੀਐਸਪੀ ਰਮਨਦੀਪ ਸਿੰਘ ਕਰ ਰਹੇ ਸਨ। Gangster Mukhtar Ansari
ਏਡੀਜੀਪੀ ਪ੍ਰਮੋਦ ਬਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਐਫਆਈਆਰ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵਿੱਚ ਅੱਗੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 (7,8) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 120ਬੀ ਅਧੀਨ ਪੁਲਿਸ ਸਟੇਸ਼ਨ ਸਟੇਟ ਕਰਾਈਮ ਪੰਜਾਬ, ਐਸ.ਏ.ਐਸ.ਨਗਰ ਵਿਖੇ ਐਫ.ਆਈ.ਆਰ ਨੰ. 3 ਮਿਤੀ 6-5-2023 ਦਰਜ ਕੀਤੀ ਗਈ ਹੈ।
———