Sunday, January 19, 2025

ਲਾਈਵ ਸ਼ੋਅ ਦੌਰਾਨ ਗੈਰੀ ਸੰਧੂ ‘ਤੇ ਹਮਲਾ , ਸ਼ਖਸ਼ ਨੇ ਪੰਜਾਬੀ ਗਾਇਕ ਨੂੰ ਗਲੇ ਤੋਂ ਫੜ੍ਹ…

Date:

Garry Sandhu Attacked on Stage

ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹੀਆ ਹੈ। ਉਨ੍ਹਾਂ ਨੂੰ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਹੋਏ ਵੇਖਿਆ ਜਾਂਦਾ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ।

ਦਰਅਸਲ, ਹਾਲ ਹੀ ਵਿੱਚ ਗੈਰੀ ਸੰਧੂ ‘ਤੇ ਆਸਟ੍ਰੇਲੀਆ ‘ਚ ਲਾਈਵ ਸ਼ੋਅ ਦੌਰਾਨ ਜ਼ੁਬਾਨੀ ਬਹਿਸ ਤੋਂ ਬਾਅਦ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।

https://www.instagram.com/p/DCf49JSRX0H/?utm_source=ig_web_copy_link

ਜਿਸ ਵਿੱਚ ਕੁਝ ਔਨਲਾਈਨ ਯੂਜ਼ਰ ਦਾ ਕਹਿਣਾ ਹੈ ਕਿ ਇੱਕ ਅਣਜਾਣ ਵਿਅਕਤੀ ਕਲਾਕਾਰ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕਰਨ ਵਾਲਾ ਇੱਕ ਸੱਚਾ ਪ੍ਰਸ਼ੰਸਕ ਹੋ ਸਕਦਾ ਹੈ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਕਿ ਹੋਰ ਲੈ ਪੰਗੇ ਦਰਸ਼ਕਾਂ ਨਾਲ। ਹਾਲਾਂਕਿ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਇਹ ਹਮਲਾ ਹੈ ਜਾਂ ਫੈਨਜ਼ ਵੱਲੋਂ ਜੱਫੀ ਪਾਉਣ ਦੀ ਕੋਸ਼ਿਸ਼। ਇਹ ਵੀਡੀਓ punjabimelodies ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਜਿਸ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ।

ਨਿਊ ਸਾਊਥ ਵੇਲਜ਼ ਦੀ ਪੁਲਿਸ ਮੌਕੇ ‘ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਇੰਟਰਨੈੱਟ ਉੱਪਰ ਅਜਿਹੇ ਕਈ ਵੀਡੀਓ ਵਾਇਰਲ ਹੋ ਰਹੇ ਹਨ, ਪਰ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ ਹੈ।

Read Also : ਪੰਜਾਬ ‘ਚ ਜ਼ਿਮਨੀ ਚੋਣਾਂ ਦਾ ਪ੍ਰਚਾਰ ਅੱਜ ਤੋਂ ਬੰਦ ! ਇਹ ਸੀਟਾਂ ਬਣੀਆਂ ਮੁੱਛ ਦਾ ਸਵਾਲ..

Garry Sandhu Attacked on Stage

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...