ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

ਫਾਜ਼ਿਲਕਾ :14 ਮਈ 2024 (  )ਭਾਰਤੀ ਚੌਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਤਾਇਨਾਤ ਕੀਤੇ ਗਏ ਜਨਰਲ ਅਬਜਰਵਰ ਸ੍ਰੀ ਲਕਸਮੀਕਾਂਤ ਰੈਡੀ ਜੀ ਆਈਏਐਸ ਨੇ ਅੱਜ ਫਾਜ਼ਿਲਕਾ ਦਾ  ਦੌਰਾ ਕਰਕੇ ਇੱਥੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਇਸਤੋਂ ਪਹਿਲਾਂ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਡਾ: ਪ੍ਰਗਿਆ […]

ਫਾਜ਼ਿਲਕਾ :14 ਮਈ 2024 (  )
ਭਾਰਤੀ ਚੌਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਲਈ ਲੋਕ ਸਭਾ ਹਲਕਾ ਫਿਰੋਜ਼ਪੁਰ ਲਈ ਤਾਇਨਾਤ ਕੀਤੇ ਗਏ ਜਨਰਲ ਅਬਜਰਵਰ ਸ੍ਰੀ ਲਕਸਮੀਕਾਂਤ ਰੈਡੀ ਜੀ ਆਈਏਐਸ ਨੇ ਅੱਜ ਫਾਜ਼ਿਲਕਾ ਦਾ  ਦੌਰਾ ਕਰਕੇ ਇੱਥੇ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਇਸਤੋਂ ਪਹਿਲਾਂ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਡਾ: ਪ੍ਰਗਿਆ ਜੈਨ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਸ ਮੌਕੇ ਉਨ੍ਹਾਂ ਨੇ ਆਖਿਆ ਕੇ ਆਦਰਸ਼ ਚੌਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਸਾਰੀਆਂ ਚੋਣ ਤਿਆਰੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿੱਤੇ ਗਈ ਸਡਿਊਲ ਅਨੁਸਾਰ ਪੂਰੀਆਂ ਕੀਤੀਆਂ ਜਾਣ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਕੀਤੀਆਂ ਜਾ ਰਹੀਆਂ ਚੋਣ ਤਿਆਰੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 829 ਪੋਲਿੰਗ ਬੂਥ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕੇ ਲੋਕ ਸਭਾ ਹਲਕਾ ਫਿਰੋਜਪੁਰ ਵਿਚ ਪੈਂਦੇ ਹਨ। ਜ਼ਿਲ੍ਹੇ ਵਿਚ 12 ਐਫਐਸਟੀ ਤੇ 12 ਐਸਐਸਟੀ ਟੀਮਾਂ ਕਾਰਜਸ਼ੀਲ ਹਨ। ਆਦਰਸ਼ ਚੌਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਇਸ ਮੌਕੇ ਐਸਐਸਪੀ ਡਾ: ਪ੍ਰਗਿਆ ਜੈਨ ਆਈਪੀਐਸ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਹੁਣ ਤੱਕ ਜ਼ਿਲ੍ਹੇ ਵਿਚ 43 ਕਰੋੜ 85 ਲੱਖ 87 ਹਜਾਰ 778 ਰੁਪਏ ਮੁੱਲ ਦੇ ਨਸ਼ੇ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਜ਼ਿਲ੍ਹੇ ਵਿਚ ਵੋਟਰ ਜਾਗਰੂਕਤਾ ਲਈ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਅਤੇ ਹੋਰ ਚੋਣ ਤਿਆਰੀਆਂ ਸਬੰਧੀ ਚੋਣ ਨਿਗਰਾਨ ਨੂੰ ਜਾਣੂ ਕਰਵਾਇਆ।  
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਏਆਰਓ ਬੱਲੂਆਣਾ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਅਬੋਹਰ ਸ੍ਰੀ ਪੰਕਜ ਬਾਂਸਲ, ਐਸਡੀਐਮ ਫਾਜ਼ਿਲਕਾ ਸ੍ਰੀ ਵਿਪਨ ਭੰਡਾਰੀ, ਐਸਡੀਐਮ ਜਲਾਲਾਬਾਦ ਸ੍ਰੀ ਬਲਕਰਨ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸੰਦੀਪ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮਨਜੀਤ ਸਿੰਘ, ਅਬਜਰਵਰ ਦੇ ਐਲਓ ਸ੍ਰੀ ਜਗਦੀਪ ਸਿੰਘ ਸੰਧੂ ਵੀ ਹਾਜਰ ਸਨ।  ਇਸ ਤੋਂ ਪਹਿਲਾਂ ਉਨ੍ਹਾਂ ਨੇ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਵਿਚ ਸਥਾਪਿਤ ਹਸਤਾਖ਼ਰ ਬੋਰਡ ਦੇ ਆਪਣਾ ਵੋਟ ਕਰਨ ਦਾ ਸੁਨੇਹਾ ਵੀ ਲਿਖਿਆ ਤੇ ਜ਼ਿਲ੍ਹੇ ਵਿਚ ਸਵੀਪ ਗਤੀਵਿਧੀਆਂ ਸਬੰਧੀ ਪ੍ਰਦਰਸ਼ਨੀ ਵੀ ਵੇਖੀ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ