Wednesday, January 15, 2025

ਭਾਰਤ ਵਿੱਚ ਜਰਮਨ ਰਾਜਦੂਤ ਸ੍ਰੀ ਫਿਲਿਪ ਐਕਰਮੈਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।

Date:

German Ambassador ਪੰਜਾਬ ਵਿਧਾਨ ਸਭਾ ਵਿਖੇ ਹੋਈ ਮੀਟਿੰਗ ਦੌਰਾਨ ਜਿੱਥੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ, ਉਥੇ ਸ: ਸੰਧਵਾਂ ਨੇ ਜਰਮਨੀ ‘ਚ ਵਸਦੇ ਸਿੱਖਾਂ ਦੇ ਮੁੱਦਿਆਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਾਰਤ ਅਤੇ ਜਰਮਨੀ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕਿਹਾ ਅਤੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।

ਸ. ਸੰਧਵਾਂ ਨੇ ਸ੍ਰੀ ਫਿਲਿਪ ਐਕਰਮੈਨ ਨੂੰ ਜਰਮਨ ਤੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਨਾਲ-ਨਾਲ ਜਰਮਨ ਕੰਪਨੀਆਂ ਨੂੰ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ।

ਇਸ ਦੌਰਾਨ ਸ੍ਰੀ ਐਕਰਮੈਨ ਨੇ ਕਿਹਾ ਕਿ ਜਰਮਨੀ ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਹੁਲਾਰਾ ਮਿਲੇਗਾ। German Ambassador

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਪੀਟਰ ਸਟੇਨਲਰ, ਵਿੱਤ ਸਕੱਤਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਸਕੱਤਰ ਵਿਧਾਨ ਸਭਾ ਸ੍ਰੀ ਰਾਮ ਲੋਕ ਖਟਾਣਾ ਆਦਿ ਹਾਜ਼ਰ ਸਨ। German Ambassador

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...