ਵਿਦਿਆਰਥਣਾਂ ਨੂੰ ਨਵੀਂ ਵੋਟ ਬਣਵਾਉਣ ਅਤੇ ਵੋਟ ਦੀਮਹੱਤਤਾ ਬਾਰੇ ਪ੍ਰੇਰਿਤ ਕੀਤਾ

ਵਿਦਿਆਰਥਣਾਂ ਨੂੰ ਨਵੀਂ ਵੋਟ ਬਣਵਾਉਣ ਅਤੇ ਵੋਟ ਦੀਮਹੱਤਤਾ ਬਾਰੇ ਪ੍ਰੇਰਿਤ ਕੀਤਾ

ਮਾਨਸਾ, 27 ਫਰਵਰੀ:ਚੋਣ ਕਮਿਸ਼ਨ ਦੀ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ 096 ਮਾਨਸਾ ਹਲਕਾ ਅਧੀਨ ਆਉਂਦੇ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਮਾਨਸਾ ਵਿਖੇ ਵਿਦਿਆਰਥਣਾਂ ਨੂੰ ਚੋਣ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ।ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ ਜਗਜੀਵਨ ਸਿੰਘ ਆਲੀਕੇ ਨੇ ਯੋਗ ਵਿਦਿਆਰਥਣਾਂ ਨੂੰ ਨਵੀਂ ਵੋਟ ਬਣਾਉਣ ਅਤੇ ਵੋਟਰ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਸੌ ਫ਼ੀਸਦੀ […]

ਮਾਨਸਾ, 27 ਫਰਵਰੀ:
ਚੋਣ ਕਮਿਸ਼ਨ ਦੀ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ 096 ਮਾਨਸਾ ਹਲਕਾ ਅਧੀਨ ਆਉਂਦੇ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਮਾਨਸਾ ਵਿਖੇ ਵਿਦਿਆਰਥਣਾਂ ਨੂੰ ਚੋਣ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ।
ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ ਜਗਜੀਵਨ ਸਿੰਘ ਆਲੀਕੇ ਨੇ ਯੋਗ ਵਿਦਿਆਰਥਣਾਂ ਨੂੰ ਨਵੀਂ ਵੋਟ ਬਣਾਉਣ ਅਤੇ ਵੋਟਰ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਸੌ ਫ਼ੀਸਦੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੋਟ ਦੀ ਮਹੱਤਤਾ ਸਾਂਝੀ ਕਰਦੇ ਹੋਏ ਦੱਸਿਆ ਕਿ ਭਾਰਤ ਦੇ 18 ਸਾਲ ਤੋਂ ਉੱਪਰ ਹਰੇਕ ਨਾਗਰਿਕ ਦੀ ਇੱਕ ਹੀ ਵੋਟ ਹੈ ਜੋ ਬਰਾਬਰਤਾ ਦਾ ਵੱਡਾ ਸਬੂਤ ਹੈ।
ਸਕੂਲ ਦੇ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਚੋਣ ਪ੍ਰਣਾਲੀ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਸਕੂਲ ਇੰਚਾਰਜ ਗੁਰਸਿਮਰ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਸਕੂਲ ਵੱਲੋਂ ਸਵੀਪ ਮੁਹਿੰਮ ਨੂੰ ਭਰਵਾਂ ਸਹਿਯੋਗ ਦਿੱਤਾ ਜਾਵੇਗਾ।

Tags:

Related Posts

Latest

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ 'ਚ ਮੋਹਰੀ
ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ
ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ 'ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ