Thursday, January 16, 2025

ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਸਬੰਧੀ CM ਮਾਨ ਦਾ ਵੱਡਾ ਐਲਾਨ

Date:

Give 1000 rupees to women

ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸੋਮਵਾਰ ਨੂੰ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਟਿੱਬਾ ਰੋਡ ਵਿਖੇ ਲੋਕ ਸਭਾ ਹਲਕੇ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਕੀਤੇ ਰੋਡ ਸ਼ੋਅ ਦੌਰਾਨ ਐਲਾਨ ਕੀਤਾ ਕਿ ਸੂਬੇ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਜਲਦੀ ਮਿਲਨੇ ਸ਼ੁਰੂ ਹੋ ਜਾਣਗੇ।

ਇਸ ਦੇ ਲਈ ਸਰਕਾਰ ਨੇ ਬਜਟ ‘ਚੋਂ ਕਰੀਬ 5200 ਕਰੋੜ ਰੁਪਏ ਦੀ ਬਚਤ ਕਰ ਲਈ ਹੈ, ਜਿਸ ਕਾਰਨ ਔਰਤਾਂ ਨੂੰ ਦਿੱਤੀ ਜਾਣ ਵਾਲੀ ਪਹਿਲੀ ਗਾਰੰਟੀ ਹੁਣ ਆਉਣ ਵਾਲੇ 5 ਤੋਂ 7 ਮਹੀਨਿਆਂ ‘ਚ ਪੂਰੀ ਹੋ ਜਾਵੇਗੀ।

ਮਾਨ ਨੇ ਕਿਹਾ ਕਿ ਇੱਕ ਵਾਰ ਸ਼ੁਰੂ ਹੋਣ ਵਾਲੀ ਇਹ ਸਕੀਮ ਕਦੇ ਬੰਦ ਨਹੀਂ ਹੋਵੇਗੀ। ਉਨ੍ਹਾਂ ਲੁਧਿਆਣਾ ਨੂੰ ਪੰਜਾਬ ਦਾ ਦਿਲ ਦੱਸਦਿਆਂ ਕਿਹਾ ਕਿ ਪੰਜਾਬ ਦੀ ਸਿਹਤ ਲਈ ਲੁਧਿਆਣਾ ਦੇ ਦਿਲ ਨੂੰ ਤੰਦਰੁਸਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਆਮ ਆਦਮੀ ਪਾਰਟੀ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ।Give 1000 rupees to women

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਨਚੈਸਟਰ ਵਜੋਂ ਜਾਣੇ ਜਾਂਦੇ ਲੁਧਿਆਣਾ ਨੂੰ ਵਪਾਰ ਪੱਖ ਤੋਂ ਇੰਨਾ ਮਜ਼ਬੂਤ ​​ਬਣਾਇਆ ਜਾਵੇਗਾ ਕਿ ਦੂਜੇ ਰਾਜਾਂ ਤੋਂ ਆਉਣ ਵਾਲੇ ਕਾਰੋਬਾਰੀ ਆਪਣੇ ਦੋਸਤਾਂ ਨੂੰ ਇੱਥੇ ਆ ਕੇ ਕਾਰੋਬਾਰ ਕਰਨ ਲਈ ਉਤਸ਼ਾਹਿਤ ਕਰਨਗੇ।

also read ;- ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ – ਜਿਲਾ ਚੋਣ ਅਧਿਕਾਰੀ

ਬੀਤੇ ਕੱਲ੍ਹ ਟਿੱਬਾ ਰੋਡ ‘ਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਸਕੂਲਾਂ ‘ਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਛੁੱਟੀਆਂ ਦਾ ਜ਼ਿਕਰ ਕਰਦਿਆਂ ਮਾਪਿਆਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਦੱਸਣ ਕਿ ਹੁਣ ਉਹ ਬਾਹਰ ਖੇਡ ਕੇ ਜ਼ਿਆਦਾ ਗਰਮ ਨਾ ਹੋਣ ਸਗੋਂ ਘਰ ਬੈਠ ਕੇ ਪੜ੍ਹਾਈ ਵੀ ਕਰਨ। ਉਨ੍ਹਾਂ ਲੋਕਾਂ ਨੂੰ ‘ਆਪ’ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪੋਲਿੰਗ ਬੂਥ ’ਤੇ ਜਾ ਕੇ ਮਸ਼ੀਨ ’ਤੇ ਲੱਗੇ ਝਾੜੂ ਦੇ ਨਿਸ਼ਾਨ ਨੂੰ ਹੀ ਦਬਾਉਣ।

ਜੇਕਰ ਕਿਸੇ ਹੋਰ ਬਟਨ ਨੂੰ ਵੇਖਿਆ, ਤਾਂ ਸੰਭਵ ਹੈ ਕਿ ਤੁਹਾਡੇ ਚਿੱਟਾ ਮੋਤੀਆ ਉਤਰ ਆਵੇ। ਮਾਨ ਨੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਬਿੱਟੂ ਅਜੇ ਵੀ ਪੂਰੀ ਤਰ੍ਹਾਂ ਭਾਜਪਾ ਨੂੰ ਆਪਣੇ ਅੰਦਰ ਡਾਊਨਲੋਡ ਨਹੀਂ ਕਰ ਸਕਿਆ ਹੈ। ਇਹੀ ਕਾਰਨ ਹੈ ਕਿ ਉਹ ਅੱਜ ਵੀ ਆਪਣੇ ਆਪ ਨੂੰ ਕਾਂਗਰਸੀ ਕਹਿ ਦਿੰਦਾ ਹੈ।Give 1000 rupees to women

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...