ਮਜ਼ਦੂਰ ਦਿਵਸ ਮੌਕੇ ਦਿੱਤਾ ਵੋਟ ਪਾਉਣ ਦਾ ਚੋਣ ਹੋਕਾ

ਮਜ਼ਦੂਰ ਦਿਵਸ ਮੌਕੇ ਦਿੱਤਾ ਵੋਟ ਪਾਉਣ ਦਾ ਚੋਣ ਹੋਕਾ

ਅੰਮ੍ਰਿਤਸਰ 1 ਮਈ 2024— ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਵਿੱਚ ‘ਚੋਣ […]

ਅੰਮ੍ਰਿਤਸਰ 1 ਮਈ 2024—

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਵਿੱਚ ‘ਚੋਣ ਚੇਤਨਾ’ ਵੋਟਰ ਜਾਗਰੂਕਤਾ ਪੌ੍ਗਰਾਮ ਆਯੋਜਿਤ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਕ, ਅੰਮ੍ਰਿਤਸਰ ਵਿਕਾਸ ਅਥਾਰਟੀ ਡਾ.ਰਜਤ ਉਬਰਾਏ ਨੇ ਕਿਹਾ ਕਿ ਸਮਾਜ ਵਿੱਚ ਹਰ ਵਰਗ ਦੀ ਅਹਿਮ ਭੂਮਿਕਾ ਹੈ ਅਤੇ ਕਿਸੇ ਵੀ ਰਾਸ਼ਟਰ ਨਿਰਮਾਣ ਵਿੱਚ ਮਜ਼ਦੂਰ ਵਰਗ ਦਾ ਯੋਗਦਾਨ ਬਹੁਤ ਮਹਤਵਪੁਰਨ ਹੁੰਦਾ ਹੈ।ਉਹਨਾਂ ਕਿਹਾ ਕਿ ਇਸ ਵੇਲੇ ਦੇਸ਼ ਵਿੱਚ ਚੋਣਾਂ ਦਾ ਪਰਵ ਮਨਾਇਆ ਜਾ ਰਿਹਾ ਹੈ ਅਤੇ ਅਗਾਮੀ 1 ਜੂਨ ਨੂੰ ਪੰਜਾਬ ਵਿੱਚ ਵੋਟਾਂ ਪਾਈਆਂ ਜਾਣੀਆਂ ਹਨ।ਉਹਨਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਬਿਨਾਂ ਕਿਸੇ ਭੈਅ, ਲਾਲਚ ਅਤੇ ਪੱਖਪਾਤ ਦੇ ਆਪਣੇ ਵੋਟ ਪਾਉਣ ਦੇ ਜ਼ਮਹੂਰੀ ਹੱਕ ਦੀ ਵਰਤੋਂ ਕਰੀਏ।ਉਹਨਾਂ ਦੱਸਿਆ ਕਿ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਨਿਵੇਕਲੀ ਪਹਿਲ ਕਰਦੇ ਹੋਏ ‘ਚੋਣ ਚੇਤਨਾ’ ਲਹਿਰ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸ ਮੌਕੇੇ ਬੋਲਦੇ ਹੋਏ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਸ੍ਰੀ ਰਾਜਕੁਮਾਰ ਨੋਡਲ ਨੇ ਕਿਹਾ ਕਿ ਮਜ਼ਦੂਰ ਦਿਵਸ ਮੌਕੇ ਹਲਕੇ ਦੀ ਸਵੀਪ ਟੀਮ ਵਲੋਂ ਅੱਜ ਸਵੇਰੇ ਤੁੰਗ ਬਾਲਾ ਚੌਂਕ,ਰਤਨ ਸਿੰਘ ਚੌਂਕ, ਫਤਹਿਗੜ੍ਹ ਚੂੜੀਆਂ ਰੋਡ ਅਤੇ ਖੰਨਾ ਪੇਪਰ ਮਿਲ ਦੇ ਮਜ਼ਦੂਰਾਂ ਨੂੰ ਮਿਲ ਕੇ ਮਜਦੂਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਹਨਾਂ ਨੂੰ ਵੋਟ ਦੇ ਲੋਕਤਾਂਤਰਿਕ ਹੱਕ ਬਾਰੇ ਵਿਸ਼ਥਾਰਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੌਕੇ ਤੇ ਮਜ਼ਦੂਰਾਂ ਦੇ ਚੋਣ ਸੁਨੇਹੇ ਵੀ ਇੱਕਠੇ ਕੀਤੇ ਗਏ ਅਤੇ ਉਹਨਾਂ ਨੂੰ ਚੋਣ ਭਾਰਤ ਚੋਣ ਕਮਿਸ਼ਨ ਦੀਆਂ ਟੋਪੀਆਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Tags: