Sunday, December 29, 2024

ਪੰਜਾਬ ’ਚ ਅਗਲੇ ਸਾਲ ਉਦਯੋਗਾਂ ਨੂੰ ਦਿੱਤੀ ਜਾਵੇਗੀ 3133 ਕਰੋੜ ਦੀ ਸਬਸਿਡੀ : ਹਰਭਜਨ ਸਿੰਘ ਈ.ਟੀ.ਓ.

Date:

ਅੰਮ੍ਰਿਤਸਰ 8 ਦਸੰਬਰ 2023—

 ਪੰਜਾਬ ਦੇ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਉਦਯੋਗਪਤੀਆਂ ਨੂੰ ਸਸਤੀ ਬਿਜਲੀ ਦੇਣ ਲਈ ਵਚਨਬੱਧ ਹੈ। ਇਸ ਦੇ ਲਈ ਨਾ ਸਿਰਫ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਸਗੋਂ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਕਾਰੋਬਾਰ ਕਰਨ ਲਈ ਵਧੀਆ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਹਰਭਜਨ  ਸਿੰਘ ਅੱਜ ਇੱਥੇ ਪੀਐੱਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਕਰਵਾਏ ਜਾ ਰਹੇ 17ਵੇਂ ਪਾਈਟੈਕਸ ਦੌਰਾਨ ਕਰਵਾਏ ਗਏ ਐਕਸਪੋਰਟ ਕਨਕਲੇਵ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਉਦਯੋਗਾਂ ਨੂੰ 2910 ਕਰੋੜ ਰੁਪਏ ਦੀ ਸਬਸਿਡੀ ਮੁਹੱਈਆ ਕਰਵਾਈ ਹੈ। ਇਸ ਤੋਂ ਇਲਾਵਾ 100 ਕਰੋੜ ਰੁਪਏ ਨੈੱਟ ਐੱਸ.ਜੀ.ਐੱਸ.ਟੀ., ਸਟੈਂਪ ਡਿਊਟੀ, ਰੁਜ਼ਗਾਰ ਉਤਪਤੀ ਸਬਸਿਡੀ ਪ੍ਰੋਤਸਾਹਨ 132 ਯੂਨਿਟਾਂ ’ਚ ਵੰਡਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਲ 2023-24 ਲਈ 3258 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿੱਚ ਪਾਵਰ ਟੈਰਿਫ ਸਬਸਿਡੀ ਲਈ 3133 ਕਰੋੜ ਅਤੇ ਪ੍ਰੋਤਸਾਹਨ ਲਈ 75 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ ਲਈ ਸੇਵਾਵਾਂ ਨੂੰ ਤਰਜੀਹ ਦੇਣ ਅਤੇ ਸੁਚਾਰੂ ਬਣਾਉਣ ਲਈ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਇੱਕ ਸਮਰਪਿਤ ਸੈੱਲੑ ਇੰਡਸਟਰੀਅਲ ਫੈਸੀਲੀਟੇਸ਼ਨ ਸੈੱਲ (ਆਈ.ਐੱਫ.ਸੀ.) ਦੀ ਸਥਾਪਨਾ ਕੀਤੀ ਹੈ, ਜਿਸ ਦੀ ਪੀ.ਐੱਸ.ਪੀ.ਸੀ.ਐੱਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਦੇ ਦਫਤਰ ਵਲੋਂ ਨਿਗਰਾਨੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਸਨਅਤਕਾਰਾਂ ਨੂੰ ਨਵੇਂ ਕੁਨੈਕਸ਼ਨ ਜਾਰੀ ਕਰਨ, ਲੋਡ ਵਧਾਉਣ ਅਤੇ ਬਿਜਲੀ ਨਾਲ ਸਬੰਧਤ ਹੋਰ ਮੁੱਦਿਆਂ ਨੂੰ ਤੁਰੰਤ ਹੱਲ ਕਰਨਾ ਹੈ।

ਇਸ ਤੋਂ ਪਹਿਲਾਂ ਈ.ਟੀ.ਓ. ਦਾ ਇੱਥੇ ਪੁੱਜਣ ‘ਤੇ ਸਵਾਗਤ ਕਰਦਿਆਂ ਪੀ.ਐੱਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦੇ ਚੇਅਰ ਆਰ. ਐੱਸ. ਸਚਦੇਵਾ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਪੰਜਾਬ ਦੇ ਉਦਯੋਗਪਤੀਆਂ ਅਤੇ ਸਰਕਾਰ ਨੂੰ ਇੱਕ ਮੰਚ ‘ਤੇ ਲਿਆਉਣਾ ਹੈ ਤਾਂ ਜੋ ਉਹ ਆਸਾਨੀ ਨਾਲ ਆਪਣੇ ਉਤਪਾਦਾਂ ਨੂੰ ਬਾਹਰਲੇ ਦੇਸ਼ਾਂ ਵਿੱਚ ਨਿਰਯਾਤ ਕਰ ਸਕਣ। ਪ੍ਰੋਗਰਾਮ ਦੌਰਾਨ ਪ੍ਰੋਗਰਾਮ ਦੌਰਾਨ ਡਾਇਰੈਕਟਰ ਜਨਰਲ ਵਿਦੇਸ਼ ਵਪਾਰ ਵਿਭਾਗ ਦੇ ਵਧੀਕ ਡੀਜੀਐੱਫਟੀ ਉਤਪਲ ਕੁਮਾਰ ਅਚਾਰੀਆ, ਈਸੀਜੀਸੀ ਦੇ ਸੀਨੀਅਰ ਮੈਨੇਜਰ ਬਾਲ ਮੁਕੰਦ, ਸਿਡਬੀਆਈ ਦੇ ਡੀਜੀਐੱਮ ਟੀਐੱਮਐੱਚ ਸਮਦ, ਪੀਐੱਚਡੀਸੀਸੀਆਈ ਪੰਜਾਬ ਚੈਪਟਰ ਦੇ ਕੋ-ਚੇਅਰ ਸੰਜੀਵ ਸਿੰਘ ਸੇਠੀ, ਅੰਮ੍ਰਿਤਸਰ ਦੇ ਉਦਯੋਗਪਤੀ ਅਸ਼ੋਕ ਸੇਠੀ, ਅਸ਼ਵਨੀ ਕੁਮਾਰ, ਅਜੈ ਮਹਾਜਨ ਸਮੇਤ ਕਈ ਪਤਵੰਤੇ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...