Saturday, December 28, 2024

31 ਦਸੰਬਰ ਤੱਕ ਪੁਰਾਣੇ ਡੀਜ਼ਲ ਆਟੋ ਦੇ ਬਦਲੇ ਨਵਾਂ ਇਲੈਕਟ੍ਰਿਕ ਆਟੋ ਲੈਣ ਦਾ ਸੁਨਿਹਰਾ ਮੌਕਾ-ਕਮਿਸ਼ਨਰ

Date:

ਅੰਮ੍ਰਿਤਸਰ, 19 ਦਸੰਬਰ, 2023-

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਜਿੰਨਾ ਕੋਲ ਕਮਿਸ਼ਨਰ ਨਗਰ ਨਿਗਮ ਦਾ ਚਾਰਜ ਵੀ ਹੈ, ਨੇ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਦੇ ਚੱਲ ਰਹੇ ਵੱਖੑਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਲਈ ਨਗਰ ਨਿਗਮ, ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦਫਤਰ ਦਾ ਦੌਰਾ ਕੀਤਾ। ਸਭ ਤੋਂ ਪਹਿਲਾਂ ਉਨ੍ਹਾਂ ਨੇ ਆਈ.ਸੀ.ਸੀ.ਸੀ. ਦਫਤਰ ਦਾ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖੑਵੱਖ ਹਿੱਸਿਆਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਫਿਰ ਉਹਨਾਂ ਨੂੰ ਰਾਹੀ ਪ੍ਰੋਜੈਕਟ ਬਾਰੇ ਇੱਕ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਉਹਨਾਂ ਨੇ ਡੂੰਘੀ ਦਿਲਚਸਪੀ ਦਿਖਾਈ। ਉਨ੍ਹਾਂ ਸਮੂਹ ਪੁਰਾਣੇ ਡੀਜ਼ਲ ਆਟੋ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਰਾਹੀ ਪ੍ਰੋਜੈਕਟ ਦੇ ਨਾਲੑਨਾਲ ਹੋਰ ਸਮਾਜ ਭਲਾਈ ਸਕੀਮਾਂ ਤਹਿਤ 1.40 ਲੱਖ ਰੁਪਏ ਦੀ ਨਕਦ ਸਬਸਿਡੀ ਦਾ ਲਾਭ ਉਠਾਉਣ ਅਤੇ 31 ਦਸੰਬਰ, 2023 ਤੋਂ ਪਹਿਲਾਂ ਆਪਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਨਾਲ ਬਦਲ ਲੈਣਕਿਉਂਕਿ ਰਾਹੀ ਪ੍ਰੋਜੈਕਟ ਅਧੀਨ ਇਲੈਕਟ੍ਰਿਕ ਆਟੋ ਸ਼ਹਿਰ ਦੇ ਵਾਤਾਵਰਣ ਨੂੰ ਸਾਫ਼ੑਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਸਭ ਤੋਂ ਵਧੀਆ ਵਿਕਲਪ ਹੈ ਅਤੇ ਇਹ ਡੀਜ਼ਲ ਆਟੋ ਚਾਲਕਾਂ ਲਈ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਲਈ ਵੀ ਲਾਹੇਵੰਦ ਹੈ ਅਤੇ ਇਸ ਨਾਲ ਉਨ੍ਹਾਂ ਦੀ ਕਮਾਈ ’ਤੇ ਚੰਗੀ ਬੱਚਤ ਹੋ ਰਹੀ ਹੈ ਅਤੇ ਮੁਰੰਮਤ ਦਾ ਕੋਈ ਖਰਚਾ ਨਹੀਂ ਹੈ। ਉਨ੍ਹਾਂ ਖੁਦ ਮੌਕੇ ’ਤੇ 2-3 ਇਲੈਕਟ੍ਰਿਕ ਆਟੋ ਚਾਲਕਾਂ ਨਾਲ ਗੱਲ ਕੀਤੀ ਅਤੇ ਇਲੈਕਟ੍ਰਿਕ ਆਟੋ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੋਏ। ਇਸ ਮਗਰੋਂ ਉਨਾਂ ਅੰਮ੍ਰਿਤਸਰ ਸ਼ਹਿਰ ਵਿੱਚ ਰਾਹੀ ਪ੍ਰੋਜੈਕਟ ਨੂੰ ਉਤਸ਼ਾਹਿਤ ਕਰਨ ਲਈ ਵੱਖੑਵੱਖ ਪਹਿਲੂਆਂ ’ਤੇ ਚਰਚਾ ਕੀਤੀ। ਉੁਨ੍ਹਾਂ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕਿ ਸਾਰੇ ਬਕਾਇਆ ਪ੍ਰੋਜੈਕਟਾਂ ਖਾਸ ਕਰਕੇ ਸਮਾਰਟ ਸਿਟੀ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇ। ਇਸ ਤੋਂ ਪਹਿਲਾਂ ਸੰਯੁਕਤ ਕਮਿਸ਼ਨਰ ਸ੍ਰੀ ਹਰਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਉਨਾਂ ਦਾ ਪਹਿਲੀ ਵਾਰ ਦਫਤਰ ਆਉਣ ’ਤੇ ਸਵਾਗਤ ਕੀਤਾ। ਇਸ ਮੌਕੇ ਐਸ ਈ ਸੰਦੀਪ ਸਿੰਘ , ਐਸ.ਪੀ. ਸਿੰਘ ਐਕਸੀਅਨ, ਡਾ. ਕਿਰਨ, ਰਜਿੰਦਰ ਸ਼ਰਮਾ, ਸਕੱਤਰ, ਦਲਜੀਤ ਸਿੰਘ ਸਕੱਤਰ, ਜੋਤੀ ਮਹਾਜਨ, ਅਸ਼ੀਸ਼ ਕੁਮਾਰ, ਫੈਰੀ ਭਾਟੀਆ, ਵਿਨੈ ਸ਼ਰਮਾ ਅਤੇ ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ ਦੇ ਹੋਰ ਸਾਰੇ ਅਧਿਕਾਰੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...