Good news about the weather
ਪੰਜਾਬ ਵਿਚ ਸੂਰਜ ਦੀ ਧੁੱਪ ਨੇ ਆਪਣਾ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ, ਗਰਮੀ ਨੇ ਲੋਕ ਘਰਾਂ ਚ ਡੱਕ ਦਿੱਤੇ ਹਨ। ਪਰ ਇਸੇ ਵਿਚਾਲੇ ਕੁਝ ਰਾਹਤ ਦੀ ਖਬਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੁੱਧਵਾਰ ਨੂੰ ਮੌਸਮ ਸਾਫ਼ ਰਿਹਾ ਜਿਸ ਨਾਲ ਤਾਪਮਾਨ ’ਚ ਵਾਧਾ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਲੁਧਿਆਣਾ ’ਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਹੜਾ ਪੰਜਾਬ ’ਚ ਸਭ ਤੋਂ ਜ਼ਿਆਦਾ ਰਿਹਾ। ਜਦਕਿ ਪਟਿਆਲਾ, ਬਠਿੰਡਾ, ਪਠਾਨਕੋਟ ਤੇ ਚੰਡੀਗੜ੍ਹ ’ਚ 35 ਡਿਗਰੀ, ਮੋਹਾਲੀ ਤੇ ਰੋਪੜ ’ਚ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਗਾ ਤੇ ਜਲੰਧਰ ’ਚ ਘੱਟ ਤੋਂ ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਜਾ ਰਹੀ ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਨੂੰ ਮੀਂਹ ਪੈਣ ਦੀਆਂ ਸੰਭਾਵਨਾਵਾਂ ਮਜ਼ਬੂਤ ਹੁੰਦੀਆਂ ਜਾ ਰਹੀਆਂ ਹਨ। ਮੀਂਹ ਕਾਰਨ ਪੰਜਾਬ ਦੇ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਪਰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਪੰਜਾਬ ਦੇ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ ‘ਚ 1 ਡਿਗਰੀ ਦੀ ਗਿਰਾਵਟ ਆ ਸਕਦੀ ਹੈ ਪਰ ਸ਼ਨੀਵਾਰ ਤੱਕ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਤਾਪਮਾਨ 1 ਡਿਗਰੀ ਵਧ ਜਾਵੇਗਾ।Good news about the weather
also read :- ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ
ਮੌਸਮ ਵਿਭਾਗ ਮੁਤਾਬਕ, ਵੀਰਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ’ਚ ਧੂੜ ਭਰੀਆਂ ਹਵਾਵਾਂ ਚੱਲਣ ਤੇ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। ਜਦਕਿ 19 ਤੇ 20 ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ, ਬੂੰਦਾਬਾਂਦੀ ਦੇ ਨਾਲ ਕਈ ਥਾਵਾਂ ’ਤੇ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।Good news about the weather